17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਨੂਰਪੁਰ ਬੇਟ 'ਚ ਸੰਤ ਬਾਬਾ ਅਮਰੀਕ ਸਿੰਘ ਪੰਜ ਭੈਣੀਆਂ ਵਾਲਿਆਂ ਨੇ ਸੰਗਤਾਂ ਨੂੰ ਪ੍ਰਵਚਨਾਂ ਰਾਹੀਂ ਕੀਤਾ ਨਿਹਾਲ

ਅਜੀਤ ਡੈਸਕ 04-03-2026
ਹੰਬੜਾਂ 3 ਮਾਰਚ (ਮੇਜਰ ਹੰਬੜਾਂ)-ਪਿੰਡ ਨੂਰਪੁਰ ਬੇਟ ਵਿਖੇ ਸਮੂਹ ਨਗਰ ਦੀਆਂ ਸੰਗਤਾਂ ਤੇ ਗ੍ਰਾਮ ਪੰਚਾਇਤ ਨੂਰਪੁਰ ਬੇਟ ਦੇ ਸਹਿਯੋਗ ਸਦਕਾ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੰਤ ਬਾਬਾ ਅਮਰੀਕ ਸਿੰਘ ਜੀ ਪੰਜ ਭੈਣੀਆਂ ਵਾਲਿਆਂ ਨੇ ਜਿੱਥੇ ਰੋਜਾਨਾਂ ਹੀ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਵੱਲ ਪ੍ਰੇਰਿਤ ਕੀਤਾ ਉੱਥੇ ਅੱਜ ਅਖੀਰਲੇ ਦਿਨ ਵੱਡੀ ਗਿਣਤੀ'ਚ ਜੁੜੀਆਂ ਸੰਗਤਾਂ ਨੂੰ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕਰਦਿਆਂ ਸੰਗਤਾਂ ਨਾਲ ਪ੍ਰਵਚਨਾਂ ਦੀ ਸਾਂਝ ਪਾਈ ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦਾ ਉਪਦੇਸ਼ ਦਿੱਤਾ | ਗੁਰਮਿਤ ਸਮਾਗਮ ਸਮੇਂ ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਉੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਪਾਸੇ ਹੱਟਕੇ ਸਿੱਖੀ ਸਰੂਪ ਨਾਲ ਜੁੜਨ ਦੀ ਬੇਨਤੀ ਕੀਤੀ ਗਈ ਤਾਂ ਜੋ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਿਆ ਜਾ ਸਕੇ ਤੇ ਨਸ਼ਿਆਂ ਨੂੰ ਜੜੋਂ ਖਤਮ ਕੀਤਾ ਜਾ ਸਕੇ |ਅਖੀਰ ਵਿੱਚ ਸੰਤ ਬਾਬਾ ਅਮਰੀਕ ਸਿੰਘ ਜੀ ਪੰਜ ਭੈਣੀ ਵਾਲਿਆ ਵੱਲੋਂ ਲਗਤਾਰ ਤਿੰਨ ਰੋਜ ਧਾਰਮਿਕ ਦੀਵਾਨ ਸਜਾਏ ਜਾਣ ਤੇ ਪ੍ਰਬੰਧਕ ਮੁੱਖ ਸੇਵਾਦਾਰ ਨਛੱਤਰ ਸਿੰਘ ਸੰਧੂ, ਜਥੇ. ਲਾਭ ਸਿੰਘ ਸੇਖੋਂ, ਅਮਰੀਕ ਸਿੰਘ ਸੰਧੂ, ਸੁਖਜਿੰਦਰ ਸਿੰਘ ਸੰਧੂ,ਹਰਬੰਸ ਸਿੰਘ ਸੰਧੂ,ਲਾਲੀ ਸੰਧੂ,ਆਪ ਪ੍ਰਧਾਨ ਨਰਿੰਦਰ ਸਿੰਘ ਸੰਧੂ ਅਤੇ ਨਗਰ ਦੇ ਨੌਜਵਾਨ ਸਰਪੰਚ ਗੁਰਪ੍ਰੀਤ ਸਿੰਘ ਢੇਸੀ ਤੇ ਸੰਗਤਾਂ ਵਲੋਂ ਉਨ੍ਹਾਂ ਨੂੰ ਸਿਰਪਾਓ ਭੇਟ ਕਰਦਿਆਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇ. ਕਰਮਜੀਤ ਸਿੰਘ ਮਲਕਪੁਰ, ਜਤਿੰਦਰ ਸਿੰਘ ਮਲਕਪੁਰ, ਅਵਿੰਦਰ ਸਿੰਘ ਕਾਲਾ, ਗ੍ਰੰਥੀ ਸਿੰਘ ਭਾਈ ਬਲਜੀਤ ਸਿੰਘ ਖਹਿਰਾ ਬੇਟ ਵਾਲੇ, ਸੁਖਜਿੰਦਰ ਸਿੰਘ ਗਿੱਲ, ਸੁਰਿੰਦਰ ਸਿੰਘ ਪੰਚ, ਰਜਿੰਦਰ ਸਿੰਘ ਅਰਨੇਜਾ, ਬਲਵਿੰਦਰ ਸਿੰਘ ਸਮੇਤ ਹੋਰ ਸੰਗਤਾਂ ਤੇ ਪ੍ਰਬੰਧਕ ਵੀ ਮੌਜੂਦ ਸਨ |
ਪਿਛਲੀ ਖ਼ਬਰ ਯੂਨੀਰਾਈਜ਼ ਵਰਲਡ ਸਕੂਲ ਵਿਖੇ ਗ੍ਰੈਜੂਏਸ਼ਨ ਦਿਵਸ ਮਨਾਇਆ ਅਗਲੀ ਖ਼ਬਰ ਕੈਨੇਡੀਅਨ ਸਾਂਸਦ ਟਿਮ ਉੱਪਲ ਤੇ ਐੱਮ. ਐੱਲ. ਏ ਮਨਪ੍ਰੀਤ ਸਿੰਘ ਵਿਚਕਾਰ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।