28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸ. ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲੇ ਜ਼ੋਰਾਂ 'ਤੇ

ਅਜੀਤ ਡੈਸਕ 08-03-2026
15 ਮਾਰਚ ਤੱਕ ਨਰਸਰੀ ਤੋਂ ਬਾਰ੍ਹਵੀਂ ਜਮਾਤ ਲਈ ਦਾਖ਼ਲਾ ਬਿਲਕੁੱਲ ਮੁਫ਼ਤ ਹੋਵੇਗਾ-ਪਿ੍ੰਸੀਪਲ ਕਵਿਤਾ ਸ਼ਰਮਾ
ਰਾਏਕੋਟ, 7 ਮਾਰਚ (ਬਲਵਿੰਦਰ ਸਿੰਘ ਲਿੱਤਰ)-ਪੇਂਡੂ ਤੇ ਸ਼ਹਿਰੀ ਖੇਤਰ ਦੇ ਲੜਕੇ ਅਤੇ ਲੜਕੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਅਤੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣ ਵਿਚ ਅਹਿਮ ਰੋਲ ਅਦਾ ਕਰ ਰਹੀ ਇਲਾਕੇ ਦੀ ਨਾਮਵਰ ਸੀ.ਬੀ.ਐੱਸ.ਈ. ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਵਿੱਦਿਅਕ ਸੰਸਥਾ ਸ. ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲਾ ਜ਼ੋਰਾਂ 'ਤੇ ਚੱਲ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸ੍ਰੀਮਤੀ ਕਵਿਤਾ ਸ਼ਰਮਾ ਨੇ ਦੱਸਿਆ ਕਿ ਸਕੂਲ ਵਲੋਂ 2026-27 ਸੋੈਸ਼ਨ ਲਈ ਦਾਖ਼ਲੇ ਕੀਤੇ ਜਾ ਰਹੇ ਹਨ, ਜਿਸ ਦੌਰਾਨ 15 ਮਾਰਚ ਤੱਕ ਨਰਸਰੀ ਤੋਂ ਬਾਰ੍ਹਵੀਂ ਜਮਾਤ ਲਈ ਦਾਖ਼ਲਾ ਪ੍ਰਾਪਤ ਕਰਨ ਵਾਲੇ ਬੱਚਿਆਂ ਦੀ ਦਾਖ਼ਲਾ ਫ਼ੀਸ ਬਿਲਕੁੱਲ ਮੁਫ਼ਤ ਹੋਵੇਗੀ | ਉਨ੍ਹਾਂ ਆਖਿਆ ਕਿ ਸਕੂਲ ਦਾ ਵਧੀਆ ਮਾਹੌਲ ਅਤੇ ਤਜਰਬੇਕਾਰ ਸਟਾਫ਼ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਤਤਪਰ ਹੈ | ਜਿਸ ਲਈ ਉਨ੍ਹਾਂ ਦਾ ਸਟਾਫ਼ ਬੱਚਿਆਂ ਨੂੰ ਬਹੁਤ ਸਾਰੀਆਂ ਗਤੀਵਿਧੀਆਂ ਜਿਵੇਂ ਕਿ ਕਲਚਰਲ, ਧਾਰਿਮਕ, ਖੇਡ ਖੇਤਰ ਆਦਿ ਵਿਚ ਹਮੇਸ਼ਾ ਭਾਗ ਲੈਣ 'ਤੇ ਜ਼ੋਰ ਦਿੰਦਾ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਵਿਦਿਆਰਥੀ ਇਨ੍ਹਾਂ ਖੇਤਰਾਂ ਵਿਚ ਹਰ ਸਾਲ ਚੰਗਾ ਨਾਮਣਾ ਖੱਟਦੇ ਹਨ | ਇਸ ਲਈ ਮਾਪੇ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸਾਡੇ ਸਕੂਲ ਨਾਲ ਰਾਬਤਾ ਕਰਨ |
ਪਿਛਲੀ ਖ਼ਬਰ ਵਿਧਾਇਕ ਮਨਪ੍ਰੀਤ ਇਯਾਲੀ ਪੰਜਾਬ ਹੀ ਨਹੀਂ, ਸਗੋਂ ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਦੇ ਮਨਪਸੰਦ ਆਗੂ-ਚੇਅਰਮੈਨ ਕੁਲਾਰ/ਮਾ:... ਅਗਲੀ ਖ਼ਬਰ ਕਿੱਲੀ ਚਾਹਲਾਂ ਵਿਖੇ 14 ਮਾਰਚ ਨੂੰ ਭਾਜਪਾ ਦੀ ਹੋਣ ਵਾਲੀ ਰੈਲੀ ਸੰਬੰਧੀ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।