02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਿੱਧਵਾਂ ਕਾਲਜ ਵਿਖੇ 'ਵਿਸ਼ਵ ਟੀ.ਬੀ. ਦਿਵਸ' ਨੂੰ ਸਮਰਪਿਤ ਪ੍ਰਸਾਰ ਭਾਸ਼ਨ ਕਰਵਾਇਆ

ਅਜੀਤ ਡੈਸਕ 29-03-2026
ਚੌਂਕੀਮਾਨ, 28 ਮਾਰਚ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂੁ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਹੇਠ ਰੈੱਡ ਰਿਬਨ ਕਲੱਬ ਅਤੇ ਐੱਨ.ਐੱਸ.ਐੱਸ. ਯੂਨਿਟਾਂ ਵੱਲੋਂ 'ਵਿਸ਼ਵ ਟੀ.ਬੀ. ਦਿਵਸ' ਨੂੰ ਸਮਰਪਿਤ ਪ੍ਰਸਾਰ ਭਾਸ਼ਣ ਆਯੋਜਿਤ ਕੀਤਾ ਗਿਆ | ਪ੍ਰਚਾਰ ਭਾਸ਼ਣ ਦੇ ਮੁੱਖ ਬੁਲਾਰੇ ਦਿਉਲ ਹਸਪਤਾਲ ਮੁੱਲਾਂਪੁਰ ਤੋਂ ਡਾ. ਅਮਰਪ੍ਰੀਤ ਸਿੰਘ ਦਿਉਲ (ਐੱਮ.ਬੀ.ਬੀ.ਐੱਸ., ਐੱਮ.ਡੀ.) ਸਨ | ਸੰਸਥਾ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਨੇ ਸੈਪਲਿੰਗ ਦੇ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਡਾ. ਅਮਰਪ੍ਰੀਤ ਸਿੰਘ ਦਿਉਲ ਨੇ ਵਿਦਿਆਰਥਣਾਂ ਨੂੰ ਮੁਖਾਤਿਬ ਹੁੰਦਿਆਂ ਟੀ.ਬੀ. ਮਹਾਮਾਰੀ ਦੇ ਇਤਿਹਾਸ, ਕਾਰਣ, ਲੱਛਣ ਅਤੇ ਬਚਾਅ ਦੇ ਉਪਾਅ ਦੱਸੇ ਅਤੇ ਇਸ ਬਿਮਾਰੀ ਨੂੰ ਜੜ੍ਹ ਤੋਂ ਖਤਮ ਕਰਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੌਜਵਾਨਾਂ ਵਿਚ ਵੱਧ ਰਹੀ ਮੋਬਾਇਲ ਵਰਤੋਂ, ਉਸਦੇ ਬੁਰੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਂਦਿਆਂ ਵੱਧ ਤੋਂ ਵੱਧ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕੀਤਾ | ਸੰਸਥਾ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਿਤ ਕਰਦਿਆਂ ਡਾ. ਅਮਰਪ੍ਰੀਤ ਸਿੰਘ ਦਿਉਲ ਦੁਆਰਾ ਬਿਮਾਰੀਆਂ ਦੀ ਰੋਕਥਾਮ ਦੇ ਉਪਾਅ ਤੇ ਨਿੱਜੀ ਜੀਵਨ ਨੂੰ ਬਿਹਤਰ ਬਣਾਉਣ ਲਈ ਦਿੱਤੇ ਸੁਝਾਵਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਕਾਲਜ ਵਲੋਂ ਵਿਸ਼ੇਸ਼ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਮੰਚ ਸੰਚਾਲਕ ਦੀ ਭੂਮਿਕਾ ਰੈੱਡ ਰਿੱਬਨ ਦੇ ਇੰਚਾਰਜ ਪ੍ਰੋ. ਹਰਦੀਪ ਕੌਰ ਅਤੇ ਪ੍ਰੋ. ਗੁਰਜੀਤ ਸਿੰਘ ਨੇ ਨਿਭਾਈ | ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਇੰਦਰਜੀਤ ਕੌਰ ਨੇ ਰਸਮੀ ਤੌਰ 'ਤੇ ਵਿਸ਼ੇਸ਼ ਮਹਿਮਾਨ ਦਾ ਧੰਨਵਾਦ ਕੀਤਾ | ਇਹ ਸਮਾਗਮ 70 ਵਿਦਿਆਰਥਣਾਂ ਦੀ ਹਾਜ਼ਰੀ ਨਾਲ ਸਫ਼ਲਤਾਪੂਰਵਕ ਸੰਪੰਨ ਹੋਇਆ |
ਪਿਛਲੀ ਖ਼ਬਰ ਭੂੰਦੜੀ 'ਚ ਕੈਂਸਰ ਗੈਸ ਫੈਕਟਰੀ ਵਿਰੋਧ ਤੇਜ਼, ਐੱਸ.ਡੀ.ਐੱਮ. ਕੋਲ ਕਮੇਟੀ ਨੇ ਰੱਖੇ ਸਬੂਤ ਅਗਲੀ ਖ਼ਬਰ ਡਾ. ਅਮਰ ਸਿੰਘ ਨੇ ਲੋਕ ਸਭਾ ਵਿਚ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਦਾ ਮੁੱਦਾ ਉਠਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।