02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਛੋਕਰ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਅਜੀਤ ਡੈਸਕ 29-03-2026
• ਬਿਨਾਂ ਭੇਦਭਾਵ ਅਧੂਰੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣਗੇ-ਰਵਿੰਦਰ ਕੌਰ
ਜੋਧਾਂ, 28 ਮਾਰਚ (ਗੁਰਵਿੰਦਰ ਸਿੰਘ ਹੈਪੀ)-ਪਿੰਡ ਛੋਕਰਾ ਵਿਖੇ ਅਧਿਕਾਰਤ ਪੰਚ ਰਵਿੰਦਰ ਕੌਰ (ਪਤਨੀ ਪਰਮਿੰਦਰ ਸਿੰਘ ਗਰੇਵਾਲ) ਦੀ ਅਗਵਾਈ ਹੇਠ ਵਿਕਾਸ ਕਾਰਜਾਂ ਦੀ ਆਰੰਭਤਾ ਹੋਈ¢ ਗੁਰਦੁਆਰਾ ਸਾਹਿਬ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ¢ ਇਸ ਮੌਕੇ ਗੱਲਬਾਤ ਕਰਦਿਆਂ ਅਧਿਕਾਰਤ ਪੰਚ ਰਵਿੰਦਰ ਕੌਰ ਨੇ ਕਿਹਾ ਕਿ ਪਿੰਡ ਦਾ ਸਰਬਪੱਖੀ ਵਿਕਾਸ ਧੜੇਬੰਦੀ ਅਤੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਨਗਰ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ ਅਤੇ ਅਧੂਰੇ ਵਿਕਾਸ ਕਾਰਜ ਪਹਿਲ ਦੇ ਅਧਾਰ 'ਤੇ ਨੇਪਰੇ ਚਾੜ੍ਹੇ ਜਾਣਗੇ¢
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਨਾਲ ਲੱਗਦੀ ਗਲੀ ਵਿਚ ਇੰਟਰਲਾਕ ਟਾਈਲਾਂ ਲਗਾਉਣ ਦੇ ਨਾਲ ਕੰਮ ਦੀ ਸ਼ੁਰੂਆਤ ਕੀਤੀ ਗਈ¢ ਰਵਿੰਦਰ ਕੌਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਜਿੱਥੇ ਗਲੀਆਂ ਨਾਲੀਆਂ ਪੱਕੀਆਂ ਕਰਨ ਦਾ ਕੰਮ ਮੁਕੰਮਲ ਕੀਤਾ ਜਾਵੇਗਾ, ਉਥੇ ਹੀ ਪਿੰਡ ਵਿਚ ਲਾਇਬਰੇਰੀ ਅਤੇ ਖੇਡ ਗਰਾਊਾਡ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ¢ ਇਸ ਮੌਕੇ ਪਰਮਿੰਦਰ ਸਿੰਘ ਗਰੇਵਾਲ, ਪੰਚ ਪਰਮਿੰਦਰ ਸਿੰਘ ਛੋਕਰਾ, ਪੰਚ ਬੇਅੰਤ ਕੌਰ, ਪੰਚ ਸੋਹਣ ਸਿੰਘ, ਪੰਚ ਕਰਮਜੀਤ ਸਿੰਘ, ਪ੍ਰਧਾਨ ਮਾ ਕੁਲਵਿੰਦਰ ਸਿੰਘ, ਧਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਹਾਂ ਸਿੰਘ, ਤੇਜਿੰਦਰ ਸਿੰਘ, ਚਮਕੌਰ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਗੋਪੀ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਸੀ. ਐੱਚ. ਸੀ. ਹਠੂਰ ਵਿਖੇ ਵਿਸ਼ਵ ਤਪਦਿਕ ਦਿਵਸ ਮਨਾਇਆ ਅਗਲੀ ਖ਼ਬਰ ਜੀ.ਐੱਚ.ਜੀ. ਪਬਲਿਕ ਸਕੂਲ ਦੱਧਾਹੂਰ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।