02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਨੌ-ਅਬਾਦ 'ਚ ਸਾਲਾਨਾ ਨਤੀਜੇ

ਅਜੀਤ ਡੈਸਕ 29-03-2026
ਹੰਬੜਾਂ, 28 ਮਾਰਚ (ਮੇਜਰ ਹੰਬੜਾਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਅੱਜ ਮੈਗਾ ਪੀ.ਟੀ.ਐੱਮ ਦੌਰਾਨ ਸਲਾਨਾ ਨਤੀਜਾ ਘੋਸਿਤ ਕਰਨ, ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦੀ ਗਰੈਜ਼ੂਏਸ਼ਨ ਸੈਰੇਮਨੀ ਅਤੇ ਐੱਫ਼.ਐੱਲ.ਐੱਨ ਮੇਲਾ ਕਰਵਾਉਣ ਦੀ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਨੌ-ਅਬਾਦ ਵਿਖੇ ਵੀ ਉਪਰੋਕਤ ਪ੍ਰੋਗਰਾਮ ਮੁੱਖ ਅਧਿਆਪਕ ਮਾ. ਬਲਵੀਰ ਸਿੰਘ ਬਾਸੀਆਂ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਮੁੱਖ ਅਧਿਆਪਕ ਬਲਵੀਰ ਸਿੰਘ ਬਾਸੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਦੀ ਭਲਾਈ ਅਤੇ ਸਕੂਲ ਦੇ ਬੁਨਿਆਦੀ ਢਾਂਚੇ ਲਈ ਵੱਖ-ਵੱਖ ਸਮੇਂ 'ਤੇ ਗ੍ਰਾਂਟਾਂ ਜਾਰੀ ਕੀਤੀਆਂ ਜਾਂਦੀਆਂ ਹਨ ਤਾਂ ਜੋ ਬੱਚੇ ਚੰਗੇ ਵਾਤਾਵਰਣ ਵਿਚ ਆਪਣੀ ਸਿੱਖਿਆ ਪੂਰੀ ਕਰ ਸਕਣ | ਨਿਪੁੰਨ ਭਾਰਤ ਮਿਸ਼ਨ ਤਹਿਤ ਮਾਪਿਆਂ ਨਾਲ ਐੱਫ. ਐੱਲ. ਐੱਨ. ਮੇਲੇ ਦੀ ਅਹਿਮੀਅਤ ਅਤੇ ਸੰਪੂਰਨ ਪ੍ਰਗਤੀ ਕਾਰਡਾਂ ਰਾਹੀਂ ਬੱਚਿਆਂ ਦੇ ਕੀਤੇ ਗਏ ਮੁਲਾਂਕਣ ਦੀ ਅਹਿਮੀਅਤ ਤੋਂ ਵੀ ਜਾਣੂ ਕਰਵਾਇਆ ਗਿਆ | ਸਲਾਨਾ ਨਤੀਜੇ ਦੌਰਾਨ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਬੱਚਿਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ, ਮੈਡਮ ਜਸਵਿੰਦਰ ਕੌਰ ਗਿੱਲ, ਮਾ. ਅਸ਼ੋਕ ਕੁਮਾਰ, ਮਾ. ਇੰਦਰਜੀਤ ਸਿੰਘ ਘਮਣੇਵਾਲ, ਰਛਪਾਲ ਸਿੰਘ ਉਪ-ਚੇਅਰਮੈਨ, ਹਰਜਿੰਦਰ ਸਿੰਘ, ਪੂਰਨ ਸਿੰਘ, ਗੁਰਦੀਪ ਸਿੰਘ, ਕੁਲਵਿੰਦਰ ਸਿੰਘ, ਗੁਰਮੀਤ ਸਿੰਘ, ਸੁਰਜੀਤ ਸਿੰਘ, ਪਲਵਿੰਦਰ ਕੌਰ, ਬਲਜਿੰਦਰ ਕੌਰ, ਸਲਵਿੰਦਰ ਕੌਰ, ਪਾਲ ਕੌਰ, ਸਤਪਾਲ ਸਿੰਘ, ਸੁਮਨ ਕੌਰ, ਗੁਰਮੀਤ ਕੌਰ, ਜੋਗਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਬੱਚਿਆਂ ਦੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ 'ਆਯੂਸ਼ਮਾਨ ਅਰੋਗਿਆ ਕੇਂਦਰ' ਦਾ ਰਸਮੀ ਤੌਰ 'ਤੇ ਉਦਘਾਟਨ ਅਗਲੀ ਖ਼ਬਰ ਬਾਬਾ ਕਰਨੈਲ ਸਿੰਘ ਦੀ ਚੌਥੀ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।