18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਸਰਕਲ ਜਥੇਦਾਰਾਂ ਨਾਲ ਸਿਆਸੀ ਸਰਗਰਮੀਆਂ ਤੇਜ਼ ਕਰਨ ਸੰਬੰਧੀ

ਅਜੀਤ ਡੈਸਕ 31-03-2026
ਰਾਏਕੋਟ, 30 ਮਾਰਚ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੀਆਂ ਹਲਕਾ ਰਾਏਕੋਟ ਅੰਦਰ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਨ ਅਤੇ ਪਾਰਟੀ ਨੂੰ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਲਈ ਮਜ਼ਬੂਤ ਦਾਅਵੇਦਾਰ ਵਜੋਂ ਤਿਆਰ ਕਰਨ ਦੇ ਮਨਸੂਬੇ ਤਹਿਤ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਸਰਕਲ ਪ੍ਰਧਾਨਾਂ ਨਾਲ ਸਿਆਸੀ ਵਿਚਾਰਾਂ ਕੀਤੀਆਂ | ਇਸ ਮੌਕੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਸਰਕਲ ਜਥੇਦਾਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਉਹ ਆਪਣੇ ਸਰਕਲਾਂ ਅਧੀਨ ਪੈਂਦੇ ਪਿੰਡਾਂ ਵਿਚ ਵਰਕਰਾਂ ਤੇ ਆਮ ਲੋਕਾਂ ਨਾਲ ਰਾਬਤੇ ਕਾਇਮ ਰੱਖਣ ਅਤੇ ਪਾਰਟੀ ਦੀ ਮਜ਼ਬੂਤੀ ਨੂੰ ਬੂਥ ਪੱਧਰ ਤੱਕ ਲਿਜਾਣ ਲਈ ਸਿਰਤੋੜ ਯਤਨ ਕਰਨ ਤਾਂ ਜੋ ਆਗਾਮੀ 2027 ਚੋਣਾਂ ਦੌਰਾਨ ਅਕਾਲੀ ਦਲ ਦੀ ਜਿੱਤ ਪੱਕੀ ਕੀਤੀ ਜਾ ਸਕੇ | ਉਨ੍ਹਾਂ ਆਖਿਆ ਕਿ ਜਲਦੀ ਹੀ ਵਿਧਾਨ ਸਭਾ ਹਲਕਾ ਰਾਏਕੋਟ ਦੇ ਸਰਗਰਮ ਵਰਕਰਾਂ ਤੇ ਆਗੂਆਂ ਨੂੰ ਪਾਰਟੀ ਵਿਚ ਯੋਗ ਨੁਮਾਇੰਦਗੀਆਂ ਦੇ ਕੇ ਪਾਰਟੀ ਦੀ ਅਗਵਾਈ ਲਈ ਤਿਆਰ ਕੀਤਾ ਜਾਵੇਗਾ | ਉਨ੍ਹਾਂ ਆਖਿਆ ਕਿ ਜੇਕਰ ਕਿਸੇ ਵੀ ਸਰਕਲ ਵਿਚ ਸੱਤ੍ਹਾਧਾਰੀ ਧਿਰ ਵਲੋਂ ਕੋਈ ਧੱਕੇਸ਼ਾਹੀ ਵਗੈਰਾ ਕੀਤੀ ਜਾਂਦੀ ਹੈ ਤਾਂ ਉਸ ਦਾ ਤੁਰੰਤ ਐਕਸ਼ਨ ਲੈਣ ਲਈ ਇਕ-ਦੂਜੇ ਨਾਲ ਰਾਬਤਾ ਕਾਇਮ ਕੀਤਾ ਜਾਵੇ, ਸਰਕਾਰੀ ਦਫ਼ਤਰਾਂ ਵਿਚ ਲੋਕਾਂ ਦੀਆਂ ਹੋ ਰਹੀਆਂ ਖੱਜਲ-ਖੁਆਰੀਆਂ ਤੋਂ ਬਚਾਉਣ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਦਫ਼ਤਰੀ ਬਾਬੂਆਂ ਨਾਲ ਸਖ਼ਤੀ ਨਜਿੱਠਿਆ ਜਾ ਸਕੇ | ਉਨ੍ਹਾਂ ਸੱਤਾਧਾਰੀ ਧਿਰ ਦੇ ਆਗੂਆਂ 'ਤੇ ਤੰਜ਼ ਕੱਸਦਿਆਂ ਕਿਹਾ ਕਿ ਉਹ ਸੱਤ੍ਹਾ ਦੇ ਨਸ਼ੇ ਵਿਚ ਪੁਲਿਸ ਅਧਿਕਾਰੀਆਂ ਤੋਂ ਗਲਤ ਤੇ ਧੱਕੇਸ਼ਾਹੀ ਵਾਲੇ ਕੰਮ ਕਰਵਾ ਰਹੇ ਹਨ, ਜਿੰਨ੍ਹਾਂ ਦਾ ਸਮਾਂ ਆਉਣ 'ਤੇ ਹਿਸਾਬ ਚੁੱਕਤਾ ਕੀਤਾ ਜਾਵੇਗਾ | ਇਸ ਮੌਕੇ ਅਮਨਦੀਪ ਸਿੰਘ ਗਿੱਲ ਪ੍ਰਧਾਨ ਸ਼੍ਰੋ.ਅ.ਦਲ ਸਰਕਲ ਸ਼ਹਿਰੀ ਰਾਏਕੋਟ, ਹਲਕਾ ਕੋਆਰਡੀਨੇਟਰ ਜਥੇਦਾਰ ਗੁਰਮੇਲ ਸਿੰਘ ਆਂਡਲੂ ਪ੍ਰਧਾਨ ਸ਼੍ਰੋ.ਅ.ਦਲ ਸਰਕਲ ਆਂਡਲੂ, ਬਲਵਿੰਦਰ ਸਿੰਘ ਸੱਤੋਵਾਲ ਪ੍ਰਧਾਨ ਸ਼੍ਰੋ.ਅ.ਦਲ ਸਰਕਲ ਬੱਸੀਆਂ, ਸੁਖਰਾਜ ਸਿੰਘ ਮਹੇਰਨਾਂ ਪ੍ਰਧਾਨ ਸ਼੍ਰੋ.ਅ.ਦਲ ਸਰਕਲ ਪੱਖੋਵਾਲ, ਸੁਖਜੀਤ ਸਿੰਘ ਬੱਗੀ ਝੋਰੜਾਂ ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ, ਮਾ: ਬਲਜਿੰਦਰ ਸਿੰਘ ਗਰੇਵਾਲ ਮੈਂਬਰ ਕੋਰ ਕਮੇਟੀ, ਜੁਗਰਾਜ ਸਿੰਘ ਰਾਜਾ ਭੈਣੀ ਦਰੇੜਾ ਮੈਂਬਰ ਕੋਰ ਕਮੇਟੀ, ਪੀ.ਏ. ਕਮਲਜੀਤ ਸਿੰਘ ਢਿੱਲੋਂ, ਉਪਕਾਰ ਸਿੰਘ ਸੈਣੀ, ਜਥੇਦਾਰ ਜੰਗੀਰ ਸਿੰਘ, ਬੂਟਾ ਸਿੰਘ ਬੱਸੀਆਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਡਾ. ਕੇ.ਐੱਨ.ਐੱਸ. ਕੰਗ ਨੇ ਪਿੰਡ ਭੈਣੀ ਗੁੱਜਰਾਂ ਵਿਖੇ 6.5 ਕਿਲੋਮੀਟਰ ਲੰਬੀ ਸੜਕ ਦਾ ਉਦਘਾਟਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।