18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਡਾ. ਕੇ. ਐੱਨ. ਐੱਸ. ਕੰਗ ਵਲੋਂ ਵਲੀਪੁਰ ਕਲਾਂ ਤੋਂ ਹੰਬੜਾਂ ਤੱਕ ਨਵੀਂ ਬਣੀ ਸੜਕ ਦਾ ਉਦਘਾਟਨ

ਅਜੀਤ ਡੈਸਕ 31-03-2026
ਹੰਬੜਾਂ, 30 ਮਾਰਚ (ਮੇਜਰ ਹੰਬੜਾਂ, ਹਰਵਿੰਦਰ ਸਿੰਘ ਮੱਕੜ)-ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਦੀ 'ਆਪ' ਸਰਕਾਰ ਵਲੋਂ ਸੂਬੇ ਨੂੰ ਵਿਕਾਸ ਪੱਖੋਂ ਨਵੀਂਆਂ ਲੀਹਾਂ 'ਤੇ ਤੋਰਿਆ ਹੈ | ਇਹ ਪ੍ਰਗਟਾਵਾ 'ਆਪ' ਦੇ ਹਲਕਾ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਵਲੋਂ ਪਿੰਡ ਵਲੀਪੁਰ ਕਲਾਂ ਵਿਖੇ ਪੰਜਾਬ ਮੰਡੀਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ 2 ਕਰੋੜ 10 ਲੱਖ ਰੁਪਏ ਦੀ ਜਾਰੀ ਗ੍ਰਾਂਟ ਦੀ ਨਾਲ ਵਲੀਪੁਰ ਕਲਾਂ ਤੋਂ ਹੰਬੜਾਂ ਤੱਕ ਨਵੀਂ ਬਣਾਈ ਗਈ 18 ਫੁੱਟ ਚੌੜੀ ਸੜਕ ਦਾ ਉਦਘਾਟਨ ਕਰਦਿਆਂ ਕੀਤਾ | ਡਾ: ਕੰਗ ਨੇ ਹੋਰ ਕਿਹਾ ਕਿ ਜੇਕਰ ਵਿਧਾਨ ਸਭਾ ਹਲਕਾ ਦਾਖਾ ਦੀ ਗੱਲ ਕਰੀਏ ਤਾਂ ਹਲਕੇ 'ਚ ਜਿੱਥੇ ਸੜਕਾਂ ਦੀ ਕਾਇਆ ਕਲਪ ਹੋਈ ਹੈ ਉੱਥੇ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਕਿ ਪਿਛਲੀਆਂ ਕਾਂਗਰਸੀ ਅਤੇ ਅਕਾਲੀ ਦਲ ਸਰਕਾਰਾਂ ਦੇ ਮੁਕਾਬਲੇ ਕਈ ਗੁਣਾ ਵੱਧ ਹਨ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ, ਲੋਕਾਂ ਦਾ 10 ਲੱਖ ਰੁਪਏ ਤੱਕ ਇਲਾਜ ਮੁਫ਼ਤ ਸਕੀਮ, ਬਿਜਲੀ ਬਿੱਲ ਮੁਆਫ਼ ਕਰਨ, ਕਿਸਾਨਾਂ ਨੂੰ ਟਿਊਬਵੈੱਲਾਂ ਲਈ ਨਿਰਵਿਘਨ ਬਿਜਲੀ ਦੇਣ ਸਮੇਤ ਹੋਰ ਲੋਕ ਭਲਾਈ ਦੇ ਕੰਮਾਂ ਨੂੰ ਦੇਖਦੇ ਹੋਏ ਲੋਕ 2027 'ਚ ਮੁੜ ਸੂਬੇ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਬਣਾਉਣਗੇ | ਇਸ ਮੌਕੇ ਮਾਰਕੀਟ ਕਮੇਟੀ ਮੁੱਲਾਂਪੁਰ ਦੇ ਚੇਅਰਮੈਨ ਹਰਨੇਕ ਸਿੰਘ ਸੇਖੋਂ ਅਤੇ 'ਆਪ' ਦੇ ਬਲਾਕ ਪ੍ਰਧਾਨ ਬਲਵੀਰ ਸਿੰਘ ਬਿੱਟੂ, ਬਲਾਕ ਪ੍ਰਧਾਨ ਨਵਤੇਜ ਸਿੰਘ ਈਸੇਵਾਲ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਚੀਮਾ, ਹਰਗੋਪਾਲ ਸਿੰਘ, ਗੁਰਮੇਲ ਸਿੰਘ ਮੰਡ ਸਮੇਤ ਹੋਰ 'ਆਪ' ਦੇ ਵਲੰਟੀਅਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਦਾਖਾ ਸਾਂਝ ਕੇਂਦਰ ਦਾ ਪੁਲਿਸ ਮੁਲਾਜ਼ਮ ਰਿਸ਼ਵਤ ਲੈਂਦਾ ਕਾਬੂ ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।