15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਨਮਤੀ ਵਿਮਲ ਜੈਨ ਸਕੂਲ ਦਾ ਪੰਜਵੀਂ ਦਾ ਨਤੀਜਾ ਸ਼ਾਨਦਾਰ ਰਿਹਾ 34 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ

ਅਜੀਤ ਡੈਸਕ 04-04-2026
ਜਗਰਾਉਂ, 3 ਅਪ੍ਰੈਲ (ਵਿਨੋਦ ਕੁਮਾਰ)-ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਐੱਸ.ਸੀ.ਈ.ਆਰ.ਟੀ. ਦੁਆਰਾ ਪੰਜਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਦੇ ਵਿਦਿਆਰਥੀਆਂ ਨੇ ਵਧੀਆ ਨੰਬਰ ਲੈ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੇ ਪਿ੍ੰਸੀਪਲ ਮੈਡਮ ਸੁਪਿ੍ਆ ਖੁਰਾਣਾ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਸਫ਼ਲਤਾ 'ਤੇ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਿਤ ਕੀਤਾ | ਪਿ੍ੰਸੀਪਲ ਮੈਡਮ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਸ਼ਿਵਮ ਕੁਮਾਰ, ਤਮੰਨਾ, ਕੀਰਤੀ, ਬਿ੍ਸਟੀ ਅਤੇ ਪ੍ਰਭਦੀਪ ਸਿੰਘ ਨੇ 500 ਵਿਚੋਂ 500 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਜਸਮੀਤ ਕੌਰ ਅਤੇ ਅਮੋਲੀ ਕੁਮਾਰੀ ਨੇ ਦੂਸਰਾ ਸਥਾਨ ਹਾਸਲ ਕਰਦਿਆਂ 98.40 ਪ੍ਰਤੀਸ਼ਤ ਨੰਬਰ ਪ੍ਰਾਪਤ ਕੀਤੇ | ਇਸੇ ਤਰ੍ਹਾਂ ਹਰਮੀਤ ਕੌਰ ਨੇ 491 (98.20 ਪ੍ਰਤੀਸ਼ਤ ) ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ | ਪੰਜਵੀਂ ਕਲਾਸ ਦੀ ਪ੍ਰੀਖਿਆ ਵਿਚ ਕੁੱਲ 127 ਵਿਦਿਆਰਥੀਆਂ ਵਿਚੋਂ 34 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਜ਼ਿਆਦਾ ਅੰਕ ਹਾਸਲ ਕੀਤੇ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਜੈਨ, ਸੈਕਟਰੀ ਮਹਾਂਵੀਰ ਜੈਨ ਅਤੇ ਪਿ੍ੰਸੀਪਲ ਸੁਪਿ੍ਆ ਖੁਰਾਣਾ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਇਸ ਸ਼ਾਨਦਾਰ ਸਫ਼ਲਤਾ 'ਤੇ ਵਧਾਈ ਦਿੱਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੈਡਮ ਆਰਤੀ ਗੁਪਤਾ, ਮੈਡਮ ਪਾਇਲ ਗਰਗ, ਮੈਡਮ ਰਜਨੀ ਰਾਣੀ, ਮੈਡਮ ਨਵੀਨ ਗੁਪਤਾ ਹਾਜ਼ਰ ਸਨ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੀ ਲੜਕੀਆਂ ਦੀ ਵਾਲੀਬਾਲ ਟੀਮ ਬਣੀ ਯੂਨੀਵਰਸਿਟੀ ਚੈਂਪੀਅਨ ਅਗਲੀ ਖ਼ਬਰ ਭਗਵਾਨ ਮਹਾਂਵੀਰ ਸਵਾਮੀ ਜੀ ਦੇ ਜਨਮ ਦਿਵਸ 'ਤੇ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।