14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਰਸੂਲਪੁਰ ਵਿਖੇ ਗੁਰਦੁਆਰਾ ਸਾਹਿਬ ਤੋਂ ਪਿੰਡ ਨੂੰ ਜਾਂਦੇ 30 ਫੁੱਟ ਰਸਤੇ 'ਤੇ ਇੰਟਰਲਾਕ ਲਗਾਉਣ ਦਾ ਕੰਮ ਸ਼ੁਰੂ

ਅਜੀਤ ਡੈਸਕ 04-04-2026
ਹਠੂਰ, 3 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਪਿੰਡ ਰਸੂਲਪੁਰ ਵਿਖੇ ਬਾਹਰਲਾ ਗੁਰਦੁਆਰਾ ਸਾਹਿਬ ਤੋਂ ਪਿੰਡ ਨੂੰ ਜਾਂਦੇ ਮੁੱਖ ਰਸਤੇ 'ਤੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਗੁਰਦੁਆਰਾ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਨੇ ਸ਼ੁਰੂ ਕਰਵਾਉਂਦਿਆਂ ਦੱਸਿਆ ਕਿ ਇਸ ਰਸਤੇ ਦਾ ਕੰਮ ਪਿਛਲੇ ਕਾਫ਼ੀ ਸਮੇਂ ਤੋਂ ਅਟਕਿਆ ਹੋਇਆ ਸੀ | ਇਸ ਰਸਤੇ ਨੂੰ 30 ਫੁੱਟ ਚੌੜਾ ਬਣਾਇਆ ਜਾਵੇਗਾ ਅਤੇ ਇਸ 'ਤੇ ਤਕਰੀਬਨ 20 ਲੱਖ ਰੁਪਏ ਖ਼ਰਚਾ ਆਵੇਗਾ | ਇਸ ਸਬੰਧੀ ਪ੍ਰਧਾਨ ਰਸੂਲਪੁਰ ਨੇ ਕਿਹਾ ਕਿ ਪਹਿਲਾਂ ਇਸ ਰਸਤੇ 'ਤੇ ਸੀਵਰੇਜ ਪਾਇਆ ਗਿਆ ਅਤੇ ਪਿੰਡ ਵਾਸੀਆਂ ਵਲੋਂ ਇਸ ਰਸਤੇ 'ਤੇ ਭਰਤ ਪਾਈ ਗਈ | ਉਨ੍ਹਾਂ ਕਿਹਾ ਕਿ ਇਸ ਰਸਤੇ ਦੇ ਬਣਨ ਨਾਲ ਪਿੰਡ ਵਾਸੀਆਂ ਨੂੰ ਗੁਰਦੁਆਰਾ ਸਾਹਿਬ ਜਾਣ ਲਈ ਸੁਖਾਲਾ ਹੋਵੇਗਾ | ਇਸ ਮੌਕੇ ਸਰਪੰਚ ਗੁਰਬਖਸ਼ ਸਿੰਘ, ਪ੍ਰਭਦੀਪ ਸਿੰਘ, ਸੁਖਪ੍ਰੀਤ ਸਿੰਘ, ਸ਼ਿੰਦਰਪਾਲ ਕੌਰ (ਸਾਰੇ ਪੰਚ), ਜਸਕਰਨ ਸਿੰਘ, ਗੁਰਮੇਲ ਸਿੰਘ, ਪਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡਾ. ਕੰਗ ਤੇ ਚੇਅਰਮੈਨ ਸੇਖੋਂ ਨੇ ਕੀਤਾ ਸੜਕ ਦਾ ਉਦਘਾਟਨ ਅਗਲੀ ਖ਼ਬਰ ਲੋਕ ਮੁੱਦੇ ਉਠਾਉਣ ਵਾਲੇ ਰਾਘਵ ਚੱਢਾ ਦੀ ਆਵਾਜ਼ ਨੂੰ ਦਬਾਉਣਾ ਅਤਿ ਨਿੰਦਣਯੋਗ-ਪ੍ਰਧਾਨ ਪੁੜੈਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।