14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਵਾਮੀ ਰੂਪ ਚੰਦ ਜੈਨ ਸਕੂਲ ਦਾ ਪੰਜਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ

ਅਜੀਤ ਡੈਸਕ 04-04-2026
ਜਗਰਾਉਂ, 3 ਅਪ੍ਰੈਲ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸਕੂਲ ਦਾ ਪੰਜਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ 100 ਫ਼ੀਸਦੀ ਰਿਹਾ | ਪਿ੍ੰਸੀਪਲ ਸ੍ਰੀਮਤੀ ਰਾਜਪਾਲ ਕੌਰ ਨੇ ਸ਼ਾਨਦਾਰ ਨਤੀਜੇ ਲਈ ਵਧਾਈ ਦਿੰਦਿਆਂ ਦੱਸਿਆ ਕਿ ਪੰਜਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜਿਆਂ ਦੌਰਾਨ ਹੋਣਹਾਰ ਵਿਦਿਆਰਥੀਆਂ ਵਿਚ ਹਰਨੀਜ਼ ਕੌਰ ਹਿੜਕੇਵਾਲ, ਮੰਨਤ ਵਰਮਾ, ਯੁਵਾਨ ਰੈਲਨ ਅਤੇ ਕ੍ਰਿਸ਼ਮਾ ਕੁਮਾਰੀ ਨੇ 500 'ਚੋਂ 500 ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਵਿਦਿਆਰਥੀ ਗੁਰਨੂਰ ਸਿੰਘ, ਸੁੱਖਪ੍ਰੀਤ ਕੌਰ, ਪ੍ਰਭਅਸੀਸ ਸਿੰਘ ਨੇ 498 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਅਨੰਨਿਆ ਯਾਦਵ ਨੇ 495 ਅੰਕ ਲੈ ਕੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਸ੍ਰੀਮਤੀ ਰਾਜਪਾਲ ਕੌਰ ਨੇ ਖੁਸ਼ੀ ਜਾਹਿਰ ਕਰਦਿਆਂ ਦੱਸਿਆ ਕਿ ਇੰਨ੍ਹਾਂ ਹੋਣਹਾਰ ਵਿਦਿਆਰਥੀਆਂ ਦੇ ਨਾਲ-ਨਾਲ ਸਾਰੇ ਵਿਦਿਆਰਥੀਆਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਪੰਜਵੀਂ ਜਮਾਤ ਦੇ 50 ਪ੍ਰਤੀਸ਼ਤ ਤੋਂ ਜ਼ਿਆਦਾ ਬੱਚਿਆਂ ਦੇ 95 ਫ਼ੀਸਦੀ ਤੋਂ ਜ਼ਿਆਦਾ ਅੰਕ ਪ੍ਰਾਪਤ ਕੀਤੇ ਅਤੇ ਪੰਜਵੀਂ ਵਿਚ ਪੜ੍ਹਦੇ ਸਾਰੇ ਬੱਚਿਆਂ ਨੇ 80 ਤੋਂ ਜ਼ਿਆਦਾ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਚਮਕਾਇਆ | ਪਿ੍ੰਸੀਪਲ ਤੇ ਸਕੂਲ ਮੈਨੇਜਮੈਂਟ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸੇਂਟ ਜੇਵੀਅਰ ਕਾਨਵੈਂਟ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਵਿੱਦਿਅਕ ਸੈਸ਼ਨ 2026-27 ਦੇ ਦਾਖ਼ਲਿਆਂ ਲਈ ਭਾਰੀ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।