14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸੇਂਟ ਜੇਵੀਅਰ ਕਾਨਵੈਂਟ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ

ਅਜੀਤ ਡੈਸਕ 04-04-2026
ਭੂੰਦੜੀ, 3 ਅਪ੍ਰੈਲ (ਕੁਲਦੀਪ ਸਿੰਘ ਮਾਨ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ (ਲੁਧਿਆਣਾ) ਵਿਖੇ ਸਾਲਾਨਾ ਪ੍ਰੀਖਿਆ ਸੈਸ਼ਨ 2025-26 ਦੇ ਨਤੀਜਿਆਂ ਦੇ ਸੰਬੰਧ ਵਿਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਦੌਰਾਨ ਸਕੂਲ ਦੀਆਂ ਸਾਰੀਆਂ ਜਮਾਤਾਂ ਦੇ ਨਤੀਜੇ ਵਧੀਆ ਰਹੇ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਵਿਚ ਵੱਡਾ ਸੁਧਾਰ ਦੇਖਣ ਨੂੰ ਮਿਲਿਆ | ਮੀਟਿੰਗ ਦੌਰਾਨ ਮਾਪਿਆਂ ਅਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਨਤੀਜਿਆਂ ਦੀ ਸਮੀਖਿਆ ਕਰਦੇ ਹੋਏ ਉਨ੍ਹਾਂ ਦੀ ਹੋਰ ਬਿਹਤਰ ਕਾਰਗੁਜ਼ਾਰੀ ਲਈ ਆਪਣੇ ਕੀਮਤੀ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ ਗਏ | ਇਸ ਦੇ ਨਾਲ ਹੀ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਆਪਸੀ ਵਿਚਾਰ-ਵਟਾਂਦਰੇ ਰਾਹੀਂ ਹੱਲ ਲੱਭਣ 'ਤੇ ਵੀ ਜ਼ੋਰ ਦਿੱਤਾ ਗਿਆ | ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਸ: ਪ੍ਰਗਟ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਅਤੇ ਪਿ੍ੰਸੀਪਲ ਮੈਡਮ ਜਸਵੰਤ ਕੌਰ ਢੱਟ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ | ਉਨ੍ਹਾਂ ਨੇ ਮਾਪਿਆਂ ਨੂੰ ਭਰੋਸਾ ਦਿਵਾਇਆ ਕਿ ਪੜ੍ਹਾਈ, ਅਨੁਸ਼ਾਸਨ ਜਾਂ ਵਿਵਹਾਰ ਨਾਲ ਸੰਬੰਧਿਤ ਕਿਸੇ ਵੀ ਸਮੱਸਿਆ ਦਾ ਤੁਰੰਤ ਅਤੇ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਸਕੂਲ, ਘਰ ਅਤੇ ਸਮਾਜ ਵਿਚਕਾਰ ਸਹਿਯੋਗ ਨੂੰ ਮਜ਼ਬੂਤ ਕਰਦੇ ਹੋਏ ਬੱਚਿਆਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ | ਇਸਦੇ ਨਾਲ ਹੀ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਅਧਿਆਪਕਾਂ ਨਾਲ ਲਗਾਤਾਰ ਸੰਪਰਕ ਵਿਚ ਰਹਿਣ ਅਤੇ ਆਪਣੇ ਬੱਚਿਆਂ ਦੀ ਹਰ ਗਤੀਵਿਧੀ 'ਤੇ ਧਿਆਨ ਦੇਣ ਤਾਂ ਜੋ ਬੱਚਿਆਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕੀਤਾ ਜਾ ਸਕੇ |
ਪਿਛਲੀ ਖ਼ਬਰ ਗਰਭਵਤੀ ਔਰਤਾਂ ਮਾਹਿਰ ਡਾਕਟਰਾਂ ਕੋਲੋਂ ਹੀ ਜਾਂਚ ਕਰਵਾਉਣ-ਡਾ. ਸੰਗੀਤਾ ਜੈਨ ਅਗਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਸਕੂਲ ਦਾ ਪੰਜਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।