27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਰਸੂਲਪੁਰ ਵਿਖੇ ਧਾਰਮਿਕ ਮੁਕਾਬਲੇ ਤੇ ਅੱਵਲ ਬੱਚਿਆਂ ਦਾ ਸਨਮਾਨ ਵਿਸਾਖੀ ਵਾਲੇ ਦਿਨ

ਅਜੀਤ ਡੈਸਕ 13-04-2026
ਹਠੂਰ, 12 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਵਲੋਂ ਨਗਰਵਾਸੀਆਂ, ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਵੱਡਾ ਗੁਰਦੁਆਰਾ ਬਾਬਾ ਸਾਧੂ ਰਾਮ ਪਿੰਡ ਰਸੂਲਪੁਰ ਵਿਖੇ 14 ਅਪ੍ਰੈਲ ਵਿਸਾਖੀ ਵਾਲੇ ਦਿਨ ਬੱਚਿਆਂ ਦੇ ਧਾਰਮਿਕ ਮੁਕਾਬਲੇ ਅਤੇ ਸਰਕਾਰੀ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲ ਦੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਪੜ੍ਹਾਈ ਵਿਚ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਨੇ ਦੱਸਿਆ ਕਿ ਧਾਰਮਿਕ ਮੁਕਾਬਲਿਆਂ ਵਿਚ ਗੁਰਬਾਣੀ ਕੰਠ ਮੁਕਾਬਲੇ, ਦਸਤਾਰ ਮੁਕਾਬਲੇ, ਕੇਸਾਂ ਦੀ ਸੰਭਾਲ ਦੇ ਮੁਕਾਬਲੇ ਜੂਨੀਅਰ ਤੇ ਸੀਨੀਅਰ ਵਰਗ ਵਿਚ ਕਰਵਾਏ ਜਾਣਗੇ | ਜੂਨੀਅਰ ਵਰਗ ਵਿਚ 5 ਤੋਂ 12 ਸਾਲ ਅਤੇ ਸੀਨੀਅਰ ਵਰਗ ਵਿਚ 13 ਤੋਂ 17 ਸਾਲ ਦੇ ਬੱਚੇ ਭਾਗ ਲੈ ਸਕਣਗੇ | ਜਿਨ੍ਹਾਂ ਨੂੰ ਨਕਦ ਰਾਸ਼ੀ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਦਸਤਾਰ ਮੁਕਾਬਲੇ ਵਿਚ ਨੇੜਲੇ ਪਿੰਡਾਂ ਦੇ ਬੱਚੇ ਵੀ ਭਾਗ ਲੈ ਸਕਣਗੇ |
ਪਿਛਲੀ ਖ਼ਬਰ ਰਾਇ-ਅਜ਼ੀਜ਼-ਉੱਲਾ ਖ਼ਾਨ ਤੇ ਉਨ੍ਹਾਂ ਦੇ ਸਪੁੱਤਰ ਰਾਇ ਮੁਹੰਮਦ ਅਲੀ ਖ਼ਾਨ ਵਲੋਂ ਕੈਨੇਡਾ ਤੋਂ ਰਾਏਕੋਟ ਵਾਸੀਆਂ ਨੂੰ ਵਿਸ... ਅਗਲੀ ਖ਼ਬਰ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਪਿੰਡ ਗਿੱਦੜਵਿੰਡੀ ਦਾ ਦੋ ਰੋਜ਼ਾ ਪੇਂਡੂ ਖੇਡ ਮੇਲਾ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।