26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਵਿਦਿਆਰਥਣਾਂ ਨੇ 96 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ-ਪਿ੍ੰ: ਗਿੱਲ/ਡਾਇ: ਗਿੱਲ

ਗੁਰੂ ਨਾਨਕ ਪਬਲਿਕ ਸਕੂਲ ਹੰਬੜਾਂ ਦੀ ਵਿਦਿਆਰਥਣ ਨਾਹਿਦ, ਸ਼ਿਵਾਨੀ ਅਤੇ ਮੁਸਕਾਨ ਨੇ ਬੋਰਡ ਦੀ ਅੱਠਵੀਂ ਜਮਾਤ ਦੇ ਨਤੀਜਿਆਂ ਮੱਲਾਂ ਮਾਰਦੇ ਹੋਏ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | <br/> 13-04-2026
ਹੰਬੜਾਂ, 12 ਅਪ੍ਰੈਲ (ਮੇਜਰ ਹੰਬੜਾਂ)- ਕਸਬਾ ਹੰਬੜਾਂ ਦੇ ਵਿੱਦਿਅਕ ਖੇਤਰ 'ਚ ਮੋਹਰੀ ਗੁਰੂ ਨਾਨਕ ਪਬਲਿਕ ਸਕੂਲ ਹੰਬੜਾਂ ਦੀਆਂ ਵਿਦਿਆਰਥਣਾਂ ਨੇ ਬੋਰਡ ਦੀ ਅੱਠਵੀਂ ਜਮਾਤ ਦੇ ਨਤੀਜੇ 'ਚ ਅੱਵਲ ਰਹਿੰਦਿਆਂ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਮੈਡਮ ਗੁਰਦੀਪ ਕੌਰ ਗਿੱਲ ਅਤੇ ਡਾਇਰੈਕਟਰ ਸੁਖਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਦੀ ਅੱਠਵੀਂ ਜਮਾਤ ਦੇ ਐਲਾਨੇ ਨਤੀਜੇ 'ਚ ਸਕੂਲ ਦੀ ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਨਾਹਿਦ ਨੇ 96.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸ਼ਿਵਾਨੀ ਨੇ 96.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਮੁਸਕਾਨ ਨੇ 95 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ | ਇਨ੍ਹਾਂ ਵਿਦਿਆਰਥਣਾਂ ਨੂੰ ਪਿ੍ਸੀਪਲ ਮੈਡਮ ਗੁਰਦੀਪ ਕੌਰ ਗਿੱਲ ਨੇ ਵਧਾਈ ਦਿੱਤੀ ਤੇ ਸਮੂਹ ਸਕੂਲ ਸਟਾਫ਼ ਵਲੋਂ ਵਿਸ਼ੇਸ਼ ਤੌਰ 'ਤੇ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਕਿਹਾ ਕਿ ਸਕੂਲ ਦੇ ਬਾਕੀ ਵਿਦਿਆਰਥੀ ਵੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ | ਕਾਂਗਰਸ ਦੇ ਸੀਨੀਅਰ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਾਬਕਾ ਸਰਪੰਚ ਜਰਨੈਲ ਸਿੰਘ ਧਾਲੀਵਾਲ, ਸਰਪ੍ਰਸਤ ਤੇਜਾ ਸਿੰਘ ਗਿੱਲ, ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਆਗੂ ਮਨਜੀਤ ਸਿੰਘ ਭੈਰੋਮੁੰਨਾਂ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਸਾਬਕਾ ਮੈਂਬਰ ਅਵਤਾਰ ਸਿੰਘ ਤਾਰੀ ਚੀਮਾ, ਬਲਾਕ ਸੰਮਤੀ ਮੈਂਬਰ ਕਾਰਜ ਸਿੰਘ ਬਾਠ, ਮੇਜਰ ਸਿੰਘ ਚੀਮਾ, ਪੰਚ ਖੁਸਪ੍ਰੀਤ ਸਿੰਘ ਥਿੰਦ, ਜਸਵੀਰ ਸਿੰਘ ਰਾਣਾ ਨੇ ਵੀ ਵਧਾਈ ਦਿੱਤੀ ਤੇ ਕਿਹਾ ਕਿ ਗੁਰੂ ਨਾਨਕ ਸਕੂਲ ਵਿੱਦਿਅਕ ਖੇਤਰ 'ਚ ਮੱਲਾਂ ਮਾਰ ਰਿਹਾ ਹੈ |
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਦੱਧਾਹੂਰ ਦੀ ਵਿਦਿਆਰਥਣ ਹਰਲੀਨ ਕੌਰ ਨੇ ਮੈਰਿਟ ਸੂਚੀ 'ਚ 13ਵਾਂ ਰੈਂਕ ਕੀਤਾ ਹਾਸਿਲ ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।