26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸਕੂਲ ਆਫ਼ ਐਮੀਨੈਂਸ ਦੱਧਾਹੂਰ ਦੀ ਵਿਦਿਆਰਥਣ ਹਰਲੀਨ ਕੌਰ ਨੇ ਮੈਰਿਟ ਸੂਚੀ 'ਚ 13ਵਾਂ ਰੈਂਕ ਕੀਤਾ ਹਾਸਿਲ

ਅਜੀਤ ਡੈਸਕ 13-04-2026
ਰਾਏਕੋਟ, 12 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸਕੂਲ ਆਫ ਐਮੀਨੈਂਸ ਦੱਧਾਹੂਰ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ, ਸਹਿ-ਵਿੱਦਿਅਕ ਅਤੇ ਖੇਡਾਂ ਦੇ ਖੇਤਰ ਦੇ ਵਿਚ ਅਹਿਮ ਪ੍ਰਾਪਤੀਆਂ ਕਰਕੇ ਹਮੇਸ਼ਾ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸੇ ਲੜੀ ਤਹਿਤ ਸਕੂਲ ਦੀ ਹੋਣਹਾਰ ਵਿਦਿਆਰਥਣ ਹਰਲੀਨ ਕੌਰ ਪੁੱਤਰੀ ਇਕਬਾਲ ਸਿੰਘ ਨੇ ਅੱਠਵੀਂ ਜਮਾਤ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀ ਕਰਕੇ 600 ਅੰਕਾਂ ਵਿੱਚੋਂ 587 ਅੰਕ ਪ੍ਰਾਪਤ ਕਰ ਕੇ 97.83 ਪ੍ਰਤੀਸ਼ਤ ਨਾਲ ਪ.ਸ.ਸ. ਬੋਰਡ ਦੀ ਮੈਰਿਟ ਸੂਚੀ ਵਿਚ 13ਵਾਂ ਰੈਂਕ ਹਾਸਿਲ ਕਰਕੇ ਜਿੱਥੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ, ਉੱਥੇ ਸਰਕਾਰੀ ਸਕੂਲਾਂ ਅਤੇ ਇਲਾਕੇ ਦਾ ਨਾਂਅ ਵੀ ਰੌਸ਼ਨ ਕੀਤਾ ਹੈ | ਇਸ ਪ੍ਰਾਪਤੀ ਲਈ ਸਕੂਲ ਮੁਖੀ ਹਰਦੀਪ ਸਿੰਘ ਡਾਂਗੋ, ਚੇਅਰਮੈਨ ਧਰਮਿੰਦਰ ਸਿੰਘ, ਹਲਕਾ ਇੰਚਾਰਜ ਸਿੱਖਿਆ ਕ੍ਰਾਂਤੀ ਸੁਖਦੇਵ ਸਿੰਘ ਜੱਟਪੁਰੀ, ਮੈਨੇਜਮੈਂਟ ਅਹੁਦੇਦਾਰ ਜਸਬੀਰ ਸਿੰਘ, ਰਵਿੰਦਰ ਸਿੰਘ ਦੱਧਾਹੂਰ, ਡਾ. ਸੰਤੋਖ ਸਿੰਘ ਦੱਧਾਹੂਰ, ਵਿਦਿਆਰਥਣ ਦੇ ਪਿਤਾ ਇਕਬਾਲ ਸਿੰਘ, ਮਾਤਾ ਮਨਮੋਹਨ ਕੌਰ, ਲੈਕਚਰਾਰ ਕੁਲਦੀਪ ਸਿੰਘ ਚੀਮਾ, ਬਲਵਿੰਦਰ ਸਿੰਘ ਦੱਧਾਹੂਰ ਨੇ ਹਰਲੀਨ ਕੌਰ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਧਾਈਆਂ ਦਿੱਤੀਆਂ | ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਹਰਲੀਨ ਕੌਰ ਦੀ ਇਹ ਕਾਮਯਾਬੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ ਅਤੇ ਹੋਰ ਵਿਦਿਆਰਥੀ ਵੀ ਇਸ ਤੋਂ ਸਿੱਖਿਆ ਲੈ ਕੇ ਆਪਣੇ ਲਕਸ਼ ਪ੍ਰਾਪਤ ਕਰਨ ਲਈ ਮਿਹਨਤ ਕਰਨਗੇ | ਇਸ ਸਮੇਂ ਪਰਮਵੀਰ ਸਿੰਘ, ਜਗਸੀਰ ਸਿੰਘ, ਹਰਨੂਰ ਸਿੰਘ, ਧਰਮਿੰਦਰ ਸਿੰਘ, ਮੈਡਮ ਕਮਲਜੀਤ ਕੌਰ, ਮੈਡਮ ਪਰਵਿੰਦਰ ਕੌਰ, ਜਸਵਿੰਦਰ ਕੌਰ, ਸੁਰੇਸ਼ ਕੁਮਾਰ, ਗੀਤਾ ਰਾਣੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਚੌਕੀਮਾਨ ਵਿਖੇ ਜਸਕਰਨ ਸਿੰਘ ਦਿਉਲ ਨੇ ਨਗਰ ਨਿਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ ਅਗਲੀ ਖ਼ਬਰ ਵਿਦਿਆਰਥਣਾਂ ਨੇ 96 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ-ਪਿ੍ੰ: ਗਿੱਲ/ਡਾਇ: ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।