25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਲੋਹਟਬੱਦੀ 'ਚ ਖ਼ਾਲਸਾ ਸਾਜਨਾ ਦਿਵਸ ਸੰਬੰਧੀ ਸਾਲਾਨਾ ਸਮਾਗਮ ਤੇ ਅੱਖਾਂ ਦਾ ਕੈਂਪ ਕੱਲ੍ਹ

ਅਜੀਤ ਡੈਸਕ 13-04-2026
ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ (ਸਰਪ੍ਰਸਤ)


ਲੋਹਟਬੱਦੀ, 12 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਨਿਰਮਲੇ ਸੰਪਰਦਾਇ (ਸ੍ਰੀ ਮੁਕਤਸਰ ਸਾਹਿਬ) ਨਾਲ ਸੰਬੰਧਿਤ ਸੱਚਖੰਡ ਵਾਸੀ ਸੰਤ ਬਾਬਾ ਧਿਆਨ ਸਿੰਘ ਲੋਹਟਬੱਦੀ ਵਾਲਿਆਂ ਦੇ ਅਸਥਾਨ ਗੁਰਦੁਆਰਾ ਬਾਬਾ ਬੁੱਢਾਸਰ ਸਾਹਿਬ ਲੋਹਟਬੱਦੀ ਵਿਖੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਸਾਲਾਨਾ ਸਮਾਗਮਾਂ ਦੀ ਸਮਾਪਤੀ ਕੱਲ੍ਹ 14 ਅਪ੍ਰੈਲ ਨੂੰ ਹੋਵੇਗੀ | ਭਾਈ ਬਾਵਾ ਜੀ, ਗੁਰਲੀਨ ਸਿੰਘ ਨੇ ਦੱਸਿਆ ਕਿ ਸਰਪ੍ਰਸਤ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਵਲੋਂ ਵਲੋਂ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੀ ਸਮਾਪਤੀ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗਾਂ ਉਪਰੰਤ ਸਤਸੰਗ ਦੀਵਾਨ ਸਜਣਗੇ | ਹਰ ਮਹੀਨ ਦੀ ਤਰ੍ਹਾਂ ਅੱਖਾਂ ਦੀ ਮੁਫ਼ਤ ਜਾਂਚ ਅਤੇ ਲੈੱਨਜ਼ ਪਾਉਣ ਦੀ ਲੜੀ ਅਧੀਨ 128ਵਾਂ ਕੈਂਪ ਲਗਾਇਆ ਜਾਵੇਗਾ | ਦੂਜੇ ਪਾਸੇ 15 ਅਪ੍ਰੈਲ ਨੂੰ ਸਵੇਰੇ 10 ਵਜੇ ਅੰਮਿ੍ਤ ਸੰਚਾਰ ਹੋਵੇਗਾ |
ਪਿਛਲੀ ਖ਼ਬਰ ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਵਿਖੇ ਅੱਠਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਅੱਠਵੀਂ ਕਲਾਸ ਦੇ 2 ਵਿਦਿਆਰਥੀ ਪੰਜਾਬ ਮੈਰਿਟ ਸੂਚੀ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।