25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਵਿਖੇ ਅੱਠਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ

ਅਜੀਤ ਡੈਸਕ 13-04-2026
ਡਾਬਾ/ਲੁਹਾਰਾ, 12 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਪੰਜਾਬ ਭਰ ਵਿਚ ਬੀਤੇ ਦਿਨੀ ਅੱਠਵੀਂ ਜਮਾਤ ਦੇ ਨਤੀਜੇ ਐਲਾਨੇ ਗਏ, ਜਿਸ ਵਿਚ ਸ਼੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਲੁਧਿਆਣਾ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਪਹਿਲਾ ਦਰਜਾ ਐਮ. ਐਚ. ਰਜਾ, (93 ਫੀਸਦੀ), ਅੰਕਾਂ ਨਾਲ, ਦੂਸਰਾ ਦਰਜਾ ਅਨਾਮਿਕਾ 85 ਫੀਸਦੀ ਅੰਕਾਂ ਨਾਲ ਅਤੇ ਤੀਸਰਾ ਦਰਜਾ ਮਨਮੋਹਨ ਸਿੰਘ 81 ਫੀਸਦੀ ਨਾਲ ਹਾਸਿਲ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਬਲਜੀਤ ਸਿੰਘ ਨੇ ਬੱਚਿਆਂ ਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਅਗਲਿਆਂ ਪ੍ਰੀਖਿਆਵਾਂ ਵਿਚ ਹੋਰ ਅੱਗੇ ਵਧਣ ਲਈ ਪ੍ਰੇਰਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਬਲਜੀਤ ਸਿੰਘ, ਪਿ੍ੰਸੀਪਲ ਮੈਡਮ ਕਮਲਜੀਤ ਕੌਰ , ਮੈਡਮ ਇੰਦਰਜੀਤ ਕੌਰ, ਮੈਡਮ ਜਗਮੋਹਨ ਕੌਰ, ਮੈਡਮ ਪਰਮਪ੍ਰੀਤ ਕੌਰ, ਮੈਡਮ ਪਿੰਕੀ ਚਿਲਾਣਾ ਅਤੇ ਸਮੂਹ ਸਟਾਫ ਮੈਂਬਰ ਅਤੇ ਸਕੂਲ ਦੀ ਪੂਰੀ ਟੀਮ ਸ਼ਾਮਿਲ ਸਨ |

ਪਿਛਲੀ ਖ਼ਬਰ ਛਪਾਰ ਸੁਸਾਇਟੀ ਦੀ ਸਰਬਸੰਮਤੀ ਨਾਲ ਚੋਣ ਅਗਲੀ ਖ਼ਬਰ ਲੋਹਟਬੱਦੀ 'ਚ ਖ਼ਾਲਸਾ ਸਾਜਨਾ ਦਿਵਸ ਸੰਬੰਧੀ ਸਾਲਾਨਾ ਸਮਾਗਮ ਤੇ ਅੱਖਾਂ ਦਾ ਕੈਂਪ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।