25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਛਪਾਰ ਸੁਸਾਇਟੀ ਦੀ ਸਰਬਸੰਮਤੀ ਨਾਲ ਚੋਣ

ਅਜੀਤ ਡੈਸਕ 13-04-2026
ਅਹਿਮਦਗੜ੍ਹ, 12 ਅਪ੍ਰੈਲ (ਰਵਿੰਦਰ ਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੇ ਮਸ਼ਹੂਰ ਪਿੰਡ ਛਪਾਰ ਦੀ ਐਗਰੀਕਲਚਰਲ ਸਰਵਿਸ ਸੋਸਾਇਟੀ ਦੀ ਚੋਣ ਸਰਬਸੰਮਤੀ ਨਾਲ ਹੋ ਗਈ | ਸੁਸਾਇਟੀ ਦੇ ਕੁੱਲ 11 ਮੈਂਬਰਾਂ ਵਲੋਂ ਉਜਵਲਦੀਪ ਸਿੰਘ ਐਰਿਕ ਬੋਪਾਰਾਏ ਨੂੰ ਪ੍ਰਧਾਨ ਅਤੇ ਹਰਵਿੰਦਰ ਸਿੰਘ ਗਰੇਵਾਲ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ | ਹਲਕਾ ਦਾਖਾ ਕਾਂਗਰਸ ਪਾਰਟੀ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਦੇ ਯਤਨਾਂ ਸਦਕਾ ਇਸ ਸੁਸਾਇਟੀ ਤੇ ਕਾਂਗਰਸ ਪਾਰਟੀ ਮੁਕੰਮਲ ਤੌਰ 'ਤੇ ਕਾਬਜ਼ ਹੈ | ਜਿਨ੍ਹਾਂ ਦੇ ਦਿਸ਼ਾ ਨਿਰਦੇਸ਼ ਹੇਠ ਹੀ ਇਹ ਸਾਰੀ ਚੋਣ ਸਰਬ ਸੰਮਤੀ ਨਾਲ ਹੋਈ ਹੈ | ਇਹ ਜਾਣਕਾਰੀ ਦਿੰਦਿਆਂ ਪ੍ਰਧਾਨ ਐਰਿਕ ਬੋਪਾਰਾਏ ਨੇ ਦੱਸਿਆ ਤੇ ਸੁਸਾਇਟੀ ਨਾਲ ਸਬੰਧਿਤ ਪਿੰਡ ਦੇ ਹਰ ਕਿਸਾਨ ਲਈ ਸੁਸਾਇਟੀ ਹਮੇਸ਼ਾ ਪੁਰਜ਼ੋਰ ਯਤਨ ਕਰਦੀ ਰਹੇਗੀ | ਇਸ ਮੌਕੇ ਵਿਸ਼ੇਸ਼ ਕਰ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਮਿੰਦਰ ਸਿੰਘ ਰੋਮੀ, ਸਰਪੰਚ ਕੁਲਦੀਪ ਸਿੰਘ ਬੋਪਾਰਾਏ, ਮੈਂਬਰ ਮਿੰਟੂ ਪਟਵਾਰੀ, ਗੁਰਪ੍ਰੀਤ ਸਿੰਘ, ਬਲਵੀਰ ਸਿੰਘ, ਬਲਜਿੰਦਰ ਸਿੰਘ, ਜਸਵੀਰ ਸਿੰਘ,ਪਰਮਜੀਤ ਕੌਰ, ਹਰਦੀਪ ਕੌਰ ਸਿੰਮਾ, ਪੰਚ ਜਗਦੇਵ ਸਿੰਘ, ਬੰਤਾ, ਪ੍ਰਦੀਪ ਕੁਮਾਰ, ਹਰਨਿੰਦਰ ਸਿੰਘ, ਤਰਲੋਚਨ ਸਿੰਘ, ਦਰਬਾਰਾ ਸਿੰਘ, ਰਾਜੂ ਪੰਡਤ, ਕੁਲਜੀਤ ਸਿੰਘ, ਜਸਨਦੀਪ ਸਿੰਘ, ਸੈਕਟਰੀ ਇੰਦਰਪ੍ਰੀਤ ਸਿੰਘ ਬੋਪਾਰਾਏ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਕਤੀ ਪਬਲਿਕ ਸੀਨੀ. ਸੈਕੰਡਰੀ ਸਕੂਲ ਦੋਰਾਹਾ ਦਾ 8ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਵਿਖੇ ਅੱਠਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।