15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

13 ਮੰਜ਼ਿਲਾ ਗੁਰਦੁਆਰਾ ਨਾਨਕਸਰ ਝੋਰੜਾਂ ਵਿਖੇ ਵਿਸਾਖੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 15-04-2026
• ਕਰਵਾਏ ਗਏ ਗਤਕਾ ਮੁਕਾਬਲੇ 'ਚੋਂ ਬੁਰਜ ਕੁਲਾਰਾ ਦੀ ਟੀਮ ਪ੍ਰਥਮ ਰਹੀ
ਹਠੂਰ, 14 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ 13 ਮੰਜ਼ਿਲਾ ਨਾਨਕਸਰ ਝੋਰੜਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁਖੀ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਅਗਵਾਈ ਹੇਠ ਖ਼ਾਲਸੇ ਦੇ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਰਾਗੀ ਸਿੰਘਾਂ, ਕਵੀਸ਼ਰ, ਢਾਡੀ ਜਥਿਆਂ ਨੇ ਕੀਰਤਨ ਅਤੇ ਇਤਿਹਾਸ ਸੁਣ ਕੇ ਸੰਗਤਾਂ ਨੂੰ ਨਿਹਾਲ ਕੀਤਾ |
ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਵੀ ਪ੍ਰਬਚਨਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਿੱਖ ਮਾਰਸ਼ਲ ਆਰਟ ਗੱਤਕੇ ਦਾ ਦੂਜਾ ਸ਼ਾਨਦਾਰ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਸਮੁੱਚੇ ਪੰਜਾਬ ਤੋਂ ਗੱਤਕਾ ਟੀਮਾਂ ਨੇ ਭਾਗ ਲਿਆ | ਜਿੰਨਾਂ ਵਿਚੋਂ ਨਿਰਵੈਰ ਖ਼ਾਲਸਾ ਗੱਤਕਾ ਅਖਾੜਾ ਬੁਰਜ਼ ਕੁਲਾਰਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸਿੱਖ ਫੁਲਵਾੜੀ ਵਿਕਾਸ ਗੱਤਕਾ ਅਖਾੜਾ ਡਾਲਾ (ਮੋਗਾ) ਦੂਜੇ ਅਤੇ ਨਿਰਵੈਰ ਖ਼ਾਲਸਾ ਗੱਤਕਾ ਅਖਾੜਾ ਬੱਸੀਆਂ ਦੀ ਟੀਮ ਤੀਜੇ ਸਥਾਨ 'ਤੇ ਰਹੀ | ਜਿੰਨਾਂ ਨੂੰ ਕ੍ਰਮਵਾਰ 21 ਹਜ਼ਾਰ, 15 ਹਜ਼ਾਰ ਤੇ 11 ਹਜ਼ਾਰ ਰੁਪਏ ਨਕਦ ਇਨਾਮ ਤੇ ਸਨਮਾਨ ਨਿਸ਼ਾਨੀਆਂ ਦੇ ਕੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਸਨਮਾਨਿਤ ਕਰਦਿਆਂ ਆਪਣੇ ਸੰਬੋਧਨ ਵਿਚ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕਰਕੇ ਇਕੋ ਬਾਟੇ 'ਚ ਸਭ ਨੂੰ ਅੰਮਿ੍ਤ ਛਕਾ ਅਤੇ ਖੁਦ ਛਕ ਕੇ ਜਾਤ-ਪਾਤ, ਊਚ-ਨੀਚਤਾ, ਭੇਦ-ਭਾਵ ਖਤਮ ਕਰਦਿਆਂ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਇਕੋ ਅਕਾਲ ਪੁਰਖ ਪਿਤਾ ਦੇ ਪੁੱਤਰ ਹੋਣ ਦਾ ਸੰਦੇਸ਼ ਦਿੰਦਿਆਂ ਨਾ ਕਿਸੇ ਨਾਲ ਵੈਰ ਕਰਨਾ ਅਤੇ ਨਾ ਜ਼ੁਲਮ ਸਹਿਣਾ ਲਈ ਦਿ੍ੜ ਕਰਦਿਆਂ ਸਗੋਂ ਜ਼ੁਲਮ ਖ਼ਿਲਾਫ਼ ਡਟਣ ਦੀ ਤਾਕਤ ਬਖਸ਼ੀ | ਜਿਸ ਸਦਕਾ ਅੱਜ ਸਮੁੱਚੀ ਦੁਨੀਆਂ ਵਿਚ ਸਿੱਖ ਕੌਮ ਦੀ ਵਿਲੱਖਣ ਸੋਚ, ਸਿਦਕ, ਹਿੰਮਤ, ਉੱਦਮ ਤੇ ਇਨਸਾਨੀਅਤ ਦੀ ਸਾਂਝ ਦੀ ਖੂਸ਼ਬੂ ਮਹਿਕਾਂ ਖਿਲਾਰ ਰਹੀ ਹੈ ਅਤੇ ਇਹ ਸਿੱਖ ਮਾਰਸ਼ਲ ਆਰਟ ਇਨਸਾਨ ਨੂੰ ਹਿੰਮਤੀ ਬਣਾਉਂਦਾ ਹੈ | ਉਨਾਂ ਨੇ ਸਮੂਹ ਜੇਤੂ ਟੀਮਾਂ ਨੂੰ ਜਿੱਤ ਦੀ ਅਤੇ ਸੰਗਤਾਂ ਨੂੰ ਵਿਸਾਖੀ ਪੁਰਬ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਭਾਈ ਜਸਵਿੰਦਰ ਸਿੰਘ ਬਿੰਦੀ, ਭਾਈ ਗੇਜਾ ਸਿੰਘ ਨਾਨਕਸਰ, ਭਾਈ ਬਿੰਦਰ ਸਿੰਘ, ਭਾਈ ਗੋਰਾ ਸਿੰਘ, ਭਾਈ ਸਤਨਾਮ ਸਿੰਘ ਅਤੇ ਹੋਰ ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਜੀ.ਏ.ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਵਿਖੇ ਵਿਸਾਖੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਮੰਡੀ ਮੁੱਲਾਂਪੁਰ ਦਾਖਾ ਅੰਬੇਡਕਰ ਭਵਨ ਵਿਖੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।