15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪਿੰਡ ਸਿੱਧਵਾਂ ਕਲਾਂ ਵਿਖੇ ਚੇਅਰਮੈਨ ਡਾ. ਗਿੱਲ ਦਾ ਕੀਤਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 15-04-2026
ਚੌਂਕੀਮਾਨ, 14 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਸਿੱਧਵਾਂ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸਿਆਂ ਦੇ ਸਹਿਯੋਗ ਨਾਲ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਬਾਬਾ ਮੁਖਤਿਆਰ ਸਿੰਘ ਤੇ ਬਾਬਾ ਸੰਤੋਖ ਸਿੰਘ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ | ਇਸ ਮੌਕੇ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸਜਾਏ ਦੀਵਾਨਾਂ ਵਿਚ ਹਾਜ਼ਰੀ ਲਵਾਈ | ਇਸ ਮੌਕੇ ਪਨਗ੍ਰੇਨ ਦੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ, ਸਰਪੰਚ ਮਨਿੰਦਰ ਸਿੰਘ ਨੋਨੀ ਸਿੱਧਵਾਂ ਖੁਰਦ ਤੇ ਏ.ਐੱਫ.ਐੱਸ.ਓ. ਬੇਅੰਤ ਸਿੰਘ ਹਾਂਸ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਯੂਥ ਆਗੂ ਸ਼ਰਨਪ੍ਰੀਤ ਸਿੰਘ ਸਿੱਧਵਾਂ, ਪ੍ਰਧਾਨ ਉਪਿੰਦਰ ਸਿੰਘ ਸਿੱਧਵਾਂ, ਜੁਗਰਾਜ ਸਿੰਘ ਸਿੱਧਵਾਂ ਤੇ ਪੰਚ ਜਸਪਾਲ ਸਿੰਘ ਮਿੱਠੂ ਸਿੱਧਵਾਂ ਦੀ ਅਗਵਾਈ ਵਿਚ ਪਤਵੰਤੇ ਸੱਜਣਾਂ ਨੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਤੇ ਸਰਪੰਚ ਮਨਿੰਦਰ ਸਿੰਘ ਨੋਨੀ ਸਿੱਧਵਾਂ ਖੁਰਦ ਦਾ ਸਿਰਪਾਉ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਪਨਗ੍ਰੇਨ ਦੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਨੇ ਸੰਗਤਾਂ ਨੂੰ ਵਿਸਾਖੀ ਦੇ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਕਿਹਾ ਪਿੰਡ ਸਿੱਧਵਾਂ ਕਲਾਂ ਦੇ ਵਾਸੀ ਸਮੇਤ ਇਲਾਕਾ ਭਾਗਾਂ ਵਾਲਾ ਹੈ ਜਿੱਥੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਪਏ ਤੇ ਧਰਤੀ ਨੂੰ ਭਾਗ ਲੱਗੇ ਤੇ ਅੱਜ ਮੈਂ ਗੁਰੂ ਸਹਿਬਾਨ ਅੱਗੇ ਨਤਮਸਤਕ ਹੋਣ ਲਈ ਆਇਆ ਹਾਂ | ਇਸ ਮੌਕੇ ਮਨਦੀਪ ਸਿੰਘ ਸਿੱਧਵਾਂ, ਕੁਲਦੀਪ ਸਿੰਘ ਸੀਹਰਾ, ਪੰਚ ਸੁਰਜੀਤ ਸਿੰਘ, ਦਰਸ਼ਨ ਸਿੰਘ ਆੜ੍ਹਤੀਆ, ਸ਼ਿੰਗਾਰਾ ਸਿੰਘ, ਨੰਬਰਦਾਰ ਰਾਜੂ, ਪੰਚ ਹਰਜਿੰਦਰ ਸਿੰਘ, ਰਛਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ.ਸੀ.-ਬੀ.ਸੀ. ਭਲਾਈ ਮੰਚ ਪਮਾਲ ਵਲੋਂ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਬਾਓਲੀ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।