15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ 'ਚ ਵਿਸਾਖੀ ਨੂੰ ਸਮਰਪਿਤ ਸਮਾਰੋਹ

ਅਜੀਤ ਡੈਸਕ 15-04-2026
ਮੁੱਲਾਂਪੁਰ-ਦਾਖਾ, 14 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਵਿਸਾਖੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ (ਮੁੱਲਾਂਪੁਰ) ਵਿਖੇ ਸਕੂਲ ਪਿੰ੍ਰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਵਿਸਾਖੀ ਸਮਾਰੋਹ ਵਿਚ ਹਿੱਸਾ ਲਿਆ | ਛੋਟੇ ਬੱਚਿਆਂ ਵਲੋਂ ਜਲਿ੍ਹਆਂ ਵਾਲਾ ਬਾਗ ਸਾਕੇ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ | ਦੇਸ਼ ਭਗਤਾਂ ਦੇ ਬਲੀਦਾਨ ਨੂੰ ਸਲਾਮ ਕਰਦੀਆਂ ਕਵਿਤਾ, ਕਹਾਣੀਆਂ ਬਾਅਦ ਵਿਦਿਆਰਥੀਆਂ ਨੇ ਵਿਸਾਖੀ ਨੂੰ ਸਮਰਪਿਤ ਕੋਰੀਓਗ੍ਰਾਫੀ ਪੇਸ਼ ਕੀਤੀ ਗਈ | ਸਕੂਲ ਗਰਾਊਾਡ ਅੰਦਰ ਬੱਚਿਆਂ ਵਲੋਂ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਕਈ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕਰਨ ਬਾਅਦ 'ਜੱਟਾ ਆਈ ਵਿਸਾਖੀ' ਗੀਤ 'ਤੇ ਗਿੱਧਾ-ਭੰਗੜਾ ਪੇਸ਼ ਕੀਤਾ | ਇਸ ਮੌਕੇ ਸਕੂਲ ਦੇ ਪ੍ਰਬੰਧਕੀ ਚੇਅਰਮੈਨ ਬਲਦੇਵ ਕਿ੍ਸ਼ਨ ਅਰੋੜਾ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਵਧਾਈ ਦਿੰਦਿਆਂ ਚੰਗੇ ਨਾਗਰਿਕ ਬਣਨ ਦਾ ਉਦੇਸ਼ ਦਿੱਤਾ | ਉਨ੍ਹਾਂ ਵਿਸਾਖੀ ਦਾ ਦਿਨ ਖ਼ਾਲਸੇ ਦਾ ਸਾਜਨਾ ਦਿਵਸ ਜੁੜੇ ਹੋਣ ਬਾਰੇ ਵਿਸਥਾਰ 'ਚ ਦੱਸਣ ਦੇ ਨਾਲ ਖੁਸ਼ਹਾਲੀ ਦਾ ਧੁਰਾ ਕਣਕਾਂ ਦੀ ਵਾਢੀ ਬਾਰੇ ਬੱਚਿਆਂ ਨੂੰ ਜਾਣੂੰ ਕਰਵਾਇਆ | ਗੋਲਡਨ ਅਰਥ ਕਾਨਵੈਂਟ ਸਕੂਲ ਸਮਾਰੋਹ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਚੇਅਰਮੈਨ ਅਰੋੜਾ, ਵਾਈਸ ਚੇਅਰਮੈਨ ਗੁਲਸ਼ਨ ਰਾਏ ਲੂਥਰਾ, ਪ੍ਰਧਾਨ ਮਨਿੰਦਰਪਾਲ ਅਰੋੜਾ, ਵਾਈਸ ਪ੍ਰਧਾਨ ਰਾਜੀਵ ਅਰੋੜਾ, ਪਿ੍ੰਸੀਪਲ ਗੁਰਪ੍ਰੀਤ ਕੌਰ, ਸੁਪਰਵਾਈਸਰ ਹਰਪ੍ਰੀਤ ਕੌਰ ਵਿਰਕ, ਕੋਆਰਡੀਨੇਟਰ ਮਨਜੀਤ ਕੌਰ, ਹੋਰਨਾਂ ਵਲੋਂ ਮੋਹਰੀ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਸਕੂਲ ਦੇ ਛੋਟੇ ਵਿਦਿਆਰਥੀਆਂ ਨੇ ਕਣਕ ਦੇ ਖੇਤਾਂ ਵਿਚ ਜਾ ਕੇ ਖੂਬ ਮੌਜ ਮਸਤੀ ਕੀਤੀ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ-ਪਿੰਡ ਮਿਲਣੀ ਪ੍ਰੋਗਰਾਮ ਤਹਿਤ ਦਿਓਲ ਨੇ ਜਾਂਗਪੁਰ 'ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ... ਅਗਲੀ ਖ਼ਬਰ ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।