19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਦਰਦਨਾਕ ਹਾਦਸਾ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਹੋਈ ਮੌਤ, ਪਿੱਛੇ ਬੈਠੀ ਮਹਿਲਾ ਗੰਭੀਰ ਜ਼ਖ਼ਮੀ

ਅਜੀਤ ਡੈਸਕ 18-04-2026
ਜਗਰਾਉਂ, 17 ਅਪ੍ਰੈਲ (ਗੁਰਦੀਪ ਸਿੰਘ ਮਲਕ)-ਲੁਧਿਆਣਾ-ਫਿਰੋਜ਼ਪੁਰ ਹਾਈਵੇ 'ਤੇ ਪਿੰਡ ਕੋਠੇ ਬੱਗੂ ਨੇੜੇ ਸ਼ੁੱਕਰਵਾਰ ਨੂੰ ਇਕ ਦਰਦਨਾਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਮਹਿਲਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ | ਮਿ੍ਤਕ ਦੀ ਪਛਾਣ ਪਿੰਡ ਮਲਕ ਦੇ ਰਹਿਣ ਵਾਲੇ ਗ੍ਰੰਥੀ ਸਿੰਘ ਰਾਮ ਸਿੰਘ ਵਜੋਂ ਹੋਈ ਹੈ, ਜੋ ਗੁਰਦੁਆਰਾ ਬਾਬਾ ਮੁਕੰਦ ਜੀ ਵਿਚ ਗ੍ਰੰਥੀ ਦੀ ਸੇਵਾ ਨਿਭਾ ਰਹੇ ਸਨ | ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਗਿਆ | ਜਦਕਿ ਜ਼ਖ਼ਮੀ ਮਹਿਲਾ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਸ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਵਲੋਂ ਉਸ ਨੂੰ ਲੁਧਿਆਣਾ ਰੈੱਫ਼ਰ ਕਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਆਤਮਾ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਲੁਧਿਆਣਾ-ਫਿਰੋਜ਼ਪੁਰ ਮੇਨ ਰੋਡ 'ਤੇ ਕੋਠੇ ਬੱਗੂ ਨੇੜੇ ਇਕ ਕਾਰ ਅਤੇ ਇਲੈਕਟਰਾਨਿਕ ਸਕੂਟਰੀ ਵਿਚਕਾਰ ਟੱਕਰ ਹੋ ਗਈ ਹੈ | ਹਾਦਸੇ ਵਿਚ ਸਕੂਟਰੀ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਮਹਿਲਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ | ਪ੍ਰਾਰੰਭਿਕ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮਿ੍ਤਕ ਆਪਣੀ ਇਲੈਕਟਰਾਨਿਕ ਸਕੂਟਰੀ 'ਤੇ ਸਵਾਰ ਹੋ ਕੇ ਕੋਠੇ ਬੱਗੂ ਵੱਲ ਜਾ ਰਹੇ ਸਨ | ਇਸ ਦੌਰਾਨ ਲੁਧਿਆਣਾ ਤੋਂ ਮੋਗਾ-ਫਿਰੋਜ਼ਪੁਰ ਵੱਲ ਜਾ ਰਹੀ ਤੇਜ਼ ਰਫ਼ਤਾਰ ਕਾਰ ਨੇ ਜੀ.ਟੀ. ਰੋਡ 'ਤੇ ਉਨ੍ਹਾਂ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ | ਟੱਕਰ ਇੰਨੀ ਜ਼ੋਰਦਾਰ ਸੀ ਕਿ ਦੋਵੇਂ ਸੜਕ 'ਤੇ ਉਛਲ ਕੇ ਡਿੱਗ ਪਏ | ਹਾਦਸੇ ਵਿਚ ਰਾਮ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਮਹਿਲਾ ਗੰਭੀਰ ਜ਼ਖ਼ਮੀ ਹੋ ਗਈ | ਜ਼ਖ਼ਮੀ ਮਹਿਲਾ ਨੂੰ ਤੁਰੰਤ ਜਗਰਾਉਂ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਦੇ ਮੱਦੇਨਜ਼ਰ ਉਸ ਨੂੰ ਲੁਧਿਆਣਾ ਰੈੱਫ਼ਰ ਕਰ ਦਿੱਤਾ | ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਬਾਅਦ ਵਿਚ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ ਅਤੇ ਅਗਲੀ ਕਾਰਵਾਈ ਜਾਰੀ ਹੈ |
ਪਿਛਲੀ ਖ਼ਬਰ ਬੈਂਕ 'ਚ ਪੈਸੇ ਜਮ੍ਹਾਂ ਕਰਵਾਉਣ ਆਏ ਨੌਜਵਾਨ ਨਾਲ 15 ਹਜ਼ਾਰ ਦੀ ਮਾਰੀ ਠੱਗੀ ਅਗਲੀ ਖ਼ਬਰ ਘਰੇਲੂ ਅਤੇ ਖੇਤੀ ਸੈਕਟਰ 'ਚ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨ ਆਗੂ ਚੀਫ਼ ਇੰਜੀਨੀਅਰ ਨੂੰ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।