15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ

ਅਜੀਤ ਡੈਸਕ 18-04-2026
ਸਿੱਧਵਾਂ ਬੇਟ, 17 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸੋਢੀਵਾਲ ਦੇ ਬਾਹਰਵਾਰ ਪਹਿਲੀ ਅਤੇ ਛੇਵੀਂ ਪਾਤਿਸ਼ਾਹੀ ਜੀ ਦੀ ਚਰਨਛੋਹ ਗੁਰਦੁਆਰਾ ਬਾਉਲੀ ਸਾਹਿਬ ਸੋਢੀਵਾਲ (ਗਿੱਦੜਵਿੰਡੀ) ਵਿਖੇ ਮੱਸਿਆ ਦਾ ਦਿਹਾੜਾ ਪੂਰੀ ਧੂਮਧਾਮ ਅਤੇ ਸ਼ਰਧਾਪੂਰਵਕ ਮਨਾਇਆ ਗਿਆ | ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ | ਜਿਨ੍ਹਾਂ ਵਿਚ ਰਾਗੀ ਜੱਥਾ ਭਾਈ ਮੁਹੱਬਤਪ੍ਰੀਤ ਸਿੰਘ ਲੀਲਾਂ ਮੇਘ ਸਿੰਘ ਅਤੇ ਮੁੱਖ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਜੁੜੀਆਂ ਸੰਗਤਾਂ ਨੂੰ ਕਥਾ-ਕੀਰਤਨ ਅਤੇ ਵਿਚਾਰਾਂ ਰਾਹੀਂ ਸਿੱਖੀ ਨਾਲ ਜੋੜਨ ਦਾ ਉਪਰਾਲਾ ਕੀਤਾ ਅਤੇ ਸੰਗਤਾਂ ਨੂੰ ਸ਼ਬਦ ਗੁਰੂ ਸਾਹਿਬ 'ਸ੍ਰੀ ਗੁਰੂ ਗ੍ਰੰਥ ਸਾਹਿਬ ਜੀ' ਦਾ ਪੂਰਾ ਸਤਿਕਾਰ ਕਰਨ ਅਤੇ ਗੁਰੂਆਂ ਵਲੋਂ ਦਰਸਾਏ ਮਾਰਗ ਦੇ ਪਾਂਧੀ ਬਣਨ ਦੀ ਅਪੀਲ ਕੀਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕਰਨ ਲਈ ਬਣਾਏ ਗਏ ਗੁਰੂ ਹਰਿਗੋਬਿੰਦ ਸਾਹਿਬ ਟਰੱਸਟ ਦੇ ਪ੍ਰਧਾਨ ਭਾਈ ਜਗਰਾਜ ਸਿੰਘ ਜਨੇਤਪੁਰਾ ਅਤੇ ਸੈਕਟਰੀ ਤੇਜਿੰਦਰ ਸਿੰਘ ਲੋਧੀਵਾਲ ਨੇ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਵੱਖ-ਵੱਖ ਰਾਗੀ ਸਿੰਘਾਂ ਅਤੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਉਨਾਂ ਦਾ ਸਨਮਾਨ ਕੀਤਾ | ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਵੀ ਅਤੁੱਟ ਵਰਤਿਆ | ਇਸ ਮੌਕੇ ਖ਼ਜ਼ਾਨਚੀ ਭਾਈ ਕੁਲਵਿੰਦਰ ਸਿੰਘ ਲੀਲਾਂ, ਭਾਈ ਗੁਰਮੁਖ ਸਿੰਘ ਸੇਖਦੌਲਤ, ਸ਼ਮਸ਼ੇਰ ਸਿੰਘ ਜਨੇਤਪੁਰਾ, ਕੁਲਦੀਪ ਸਿੰਘ ਗਿੱਲ ਗਿੱਦੜਵਿੰਡੀ, ਸਰਪੰਚ ਚਰਨ ਸਿੰਘ ਫੌਜੀ ਸੋਢੀਵਾਲ, ਜਸਵੰਤ ਸਿੰਘ ਮਲਸੀਹਾਂ ਬਾਜਨ, ਕਰਮਜੀਤ ਸਿੰਘ ਜਨੇਤਪੁਰਾ, ਸਾਬਕਾ ਸਰਪੰਚ ਕਰਨੈਲ ਸਿੰਘ ਜੌਹਲ, ਜਗਜੀਤ ਸਿੰਘ ਸਦਰਪੁਰਾ, ਡਾ. ਸਤਨਾਮ ਸਿੰਘ, ਬਚਿੱਤਰ ਸਿੰਘ, ਗੋਪੀ ਜਨੇਤਪੁਰਾ, ਹਰਜੀਤ ਸਿੰਘ ਕਾਲਾ ਜਨੇਤਪੁਰਾ, ਹਰਨੇਕ ਸਿੰਘ ਭੋਲਾ ਸਮੇਤ ਹੋਰ ਸੰਗਤਾਂ ਨੇ ਹਾਜ਼ਰੀ ਭਰਕੇ ਸੇਵਾ ਦੇ ਇਸ ਕੁੰਭ ਵਿਚ ਆਪਣਾ ਬਣਦਾ ਯੋਗਦਾਨ ਪਾਇਆ |
ਪਿਛਲੀ ਖ਼ਬਰ ਕਾਇਆ-ਕਲਪ ਨਿਰੀਖਣ 'ਚ ਸੀ.ਐੱਚ.ਸੀ. ਹਠੂਰ ਆਈ ਪਹਿਲੇ ਸਥਾਨ 'ਤੇ ਅਗਲੀ ਖ਼ਬਰ ਧਰਮਸ਼ਾਲਾ ਦੇ ਨਵੀਂਨੀਕਰਨ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।