15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਰਸੂਲਪੁਰ ਵਿਖੇ ਇੰਟਰਲਾਕ ਲਾਉਣ ਦਾ ਕੰਮ ਸ਼ੁਰੂ

ਅਜੀਤ ਡੈਸਕ 18-04-2026
ਹਠੂਰ, 17 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਪਿੰਡ ਰਸੂਲਪੁਰ ਵਿਖੇ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ | ਜਿਸ ਸਬੰਧੀ ਸੀਨੀਅਰ ਅਕਾਲੀ ਆਗੂ, ਲੈਂਡ ਮਾਰਗੇਜ਼ ਬੈਂਕ ਦੇ ਸਾਬਕਾ ਡਾਇਰੈਕਟਰ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਨੇ ਦੱਸਿਆ ਕਿ ਇਸ ਕਾਰਜ ਦੀ ਉਨਾਂ ਨੇ ਟਾਇਲ ਲਾ ਕੇ ਸ਼ੁਰੂਆਤ ਕਰਵਾਈ | ਉਨਾਂ ਦੱਸਿਆ ਕਿ ਗ੍ਰਾਮ ਪੰਚਾਇਤ ਵਲੋਂ ਪਿੰਡ ਦੇ ਵੱਡੇ ਰਸਤੇ ਜਿਸ ਨੂੰ ਬਣਿਆ ਤਕਰੀਬਨ 40 ਸਾਲ ਹੋ ਗਏ ਸਨ, ਨੂੰ ਹੁਣ ਇੰਟਰਲਾਕ ਟਾਇਲਾਂ ਲਾ ਕੇ ਬਣਾਇਆ ਜਾ ਰਿਹਾ ਹੈ | ਜਿਸ 'ਤੇ ਲਗਭਗ 20 ਲੱਖ ਰੁਪਏ ਖ਼ਰਚ ਹੋਵੇਗਾ | ਇਸ ਮੌਕੇ ਸਰਪੰਚ ਗੁਰਬਖਸ਼ ਸਿੰਘ, ਗੁਰਜੰਟ ਸਿੰਘ ਪੰਚ, ਪ੍ਰਭਜੀਤ ਸਿੰਘ ਪੰਚ, ਸੁਖਪ੍ਰੀਤ ਸਿੰਘ ਪੰਚ, ਗੁਰਦੇਵ ਕੌਰ ਪੰਚ, ਛਿੰਦਰ ਕੌਰ ਪੰਚ, ਹਰਜੀਤ ਕੌਰ ਪੰਚ, ਠੇਕੇਦਾਰ ਨਿਰਮਲ ਸਿੰਘ, ਕੇਸਰ ਸਿੰਘ, ਮਨਜੀਤ ਸਿੰਘ ਪੰਚ, ਜਸਕਰਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਿ੍ਸ਼ਟੀ ਸਕੂਲ ਦੇ ਦਸਵੀਂ ਜਮਾਤ ਦੇ ਨਤੀਜੇ ਸ਼ਾਨਦਾਰ ਰਹੇ ਅਗਲੀ ਖ਼ਬਰ ਡਾਂਗੋਂ 'ਚ ਧਾਰਮਿਕ ਸਮਾਗਮ ਕਰਵਾਇਆ ਸੰਗਤਾਂ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਦੇ ਲੜ ਲੱਗਣ-ਭਾਈ ਗੁਰਮੇਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।