ਸਿੱਧਵਾਂ ਬੇਟ, 29 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਅਤਿ ਨਜ਼ਦੀਕੀ ਸਾਥੀ ਅਤੇ ਲੈਂਡ ਮਾਰਗਟੇਜ਼ ਬੈਂਕ ਜਗਰਾਉਂ ਦੇ ਸਾਬਕਾ ਵਾਈਸ ਚੇਅਰਮੈਨ ਅਤੇ ਅਮਨਜੋਤ ਥਿੰਦ, ਸੁਖਜੋਤ ਥਿੰਦ ਕੈਨੇਡਾ ਦੇ ਪਿਤਾ ਵਰਦੀਪ ਸਿੰਘ ਦੀਪਾ ਸਾਬਕਾ ਸਰਪੰਚ ਸਲੇਮਪੁਰਾ ਦੀ ਬੇਵਕਤੀ ਮੌਤ 'ਤੇ ਅੱਜ ਗੁਰਦੁਆਰਾ ਬੇਗਮਪੁਰਾ ਭੋਰਾ ਸਾਹਿਬ (ਨਾਨਕਸਰ) ਦੇ ਮੁੱਖ ਸੇਵਾਦਾਰ ਬਾਬਾ ਜੀਵਾ ਸਿੰਘ ਨੇ ਅੱਜ ਨਗਰ ਸਲੇਮਪੁਰਾ ਪੁੱਜ ਕੇ ਸਮੂਹ ਥਿੰਦ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਸਵ: ਵਰਦੀਪ ਸਿੰਘ ਦੀਪਾ ਵਲੋਂ ਗੁਰਦੁਆਰਾ ਸਾਹਿਬ ਦੀਆਂ ਸੰਗਤਾਂ ਦੇ ਲੰਗਰਾਂ ਲਈ ਕੀਤੀ ਗਈ ਸੇਵਾ ਨੂੰ ਯਾਦ ਕਰਦਿਆਂ ਆਖਿਆ ਕਿ ਉਨ੍ਹਾਂ ਵਲੋਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਖੇਤਰ ਵਿਚ ਕੀਤੇ ਗਏ ਕੰਮਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇ | ਉਨ੍ਹਾਂ ਦੀ ਬੇਵਕਤੀ ਮੌਤ ਨਾਲ ਪਰਿਵਾਰ ਅਤੇ ਸਮੁੱਚੇ ਸਮਾਜ ਨੂੰ ਜੋ ਘਾਟਾ ਪਿਆ | ਉਸ ਨੂੰ ਸ਼ਬਦਾਂ ਨਾਲ ਬਿਆਨ ਨਹੀਂ ਕੀਤਾ ਜਾ ਸਕਦਾ | ਇਸ ਮੌਕੇ ਐੱਸ.ਡੀ.ਓ. ਗੁਰਵਿੰਦਰ ਸਿੰਘ ਸਿੱਧਵਾਂ ਬੇਟ, ਸਾਬਕਾ ਸਰਪੰਚ ਦਿਲਬਾਗ ਸਿੰਘ ਸਿੱਧੂ, ਸਕੰਦਰ ਸਿੰਘ ਸਿੱਧੂ, ਹਰਮਿੰਦਰ ਸਿੰਘ ਮਿੱਠੂ, ਹਰਿੰਦਰ ਸਿੰਘ ਕਾਕਾ ਨੰਬਰਦਾਰ, ਭੁਪਿੰਦਰ ਸਿੰਘ ਥਿੰਦ ਅਮਰੀਕਾ, ਡਾ. ਬਲਬੀਰ ਸਿੰਘ, ਜੇ.ਈ. ਜਗਜੀਵਨ ਸਿੰਘ, ਸੈਕਟਰੀ ਦਲਵੀਰ ਸਿੰਘ ਸਿੱਧੂ, ਮਾ. ਭੁਪਿੰਦਰ ਸਿੰਘ, ਅਵਤਾਰ ਸਿੰਘ ਸਿੱਧੂ, ਅਰਸ਼ ਥਿੰਦ ਤੋਂ ਇਲਾਵਾ ਕਈ ਹੋਰ ਪਤਵੰਤੇ ਲੋਕ ਇਸ ਦੁੱਖ ਦੀ ਘੜੀ ਵਿਚ ਹਾਜ਼ਰ ਸਨ | ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸਵ: ਵਰਦੀਪ ਸਿੰਘ ਨਮਿੱਤ ਸ੍ਰੀ ਸਹਿਜ ਪਾਠਾਂ ਦੇ ਭੋਗ 1 ਮਈ, ਦਿਨ ਸ਼ੁੱਕਰਵਾਰ ਨੂੰ ਨਗਰ ਸਲੇਮਪੁਰਾ ਦੇ ਗੁਰਦੁਆਰਾ ਨਾਨਕ ਨਿਵਾਸ ਵਿਖੇ ਬਾਅਦ ਦੁਪਹਿਰ ਇਕ ਵਜੇ ਪਾਏ ਜਾਣਗੇ |