17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਵਿਸਾਖੀ ਅਤੇ ਮਜ਼ਦੂਰ ਦਿਵਸ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਅੱਜ

ਅਜੀਤ ਡੈਸਕ 30-04-2026
ਜੋਧਾਂ, 29 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)-ਸੁਰੰਗ ਕਲਾ ਮੰਚ ਪੰਜਾਬ (ਰਜਿ.) ਵਲੋਂ ਮਜ਼ਦੂਰ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਪ੍ਰੋਗਰਾਮ ਅੱਜ ਮਿਤੀ 30 ਅਪ੍ਰੈਲ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਆਰ.ਐੱਸ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ਾਸਤਰੀ ਨਗਰ, ਲੁਧਿਆਣਾ ਵਿਖੇ ਪੂਰੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵੱਖ-ਵੱਖ ਵਰਗਾਂ ਦੇ ਕਲਾਕਾਰਾਂ ਵਲੋਂ ਵਿਸਾਖੀ ਨਾਲ ਸੰਬੰਧਿਤ ਲੋਕ ਗੀਤ, ਲੋਕ ਨਾਚ ਅਤੇ ਫੈਂਸੀ ਡਰੈ?ਸ ਦੀਆਂ ਵੱਖ-ਵੱਖ ਵੰਨਗੀਆਂ ਦੇ ਮੁਕਾਬਲੇ ਹੋਣਗੇ | ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਜੇਤੂਆਂ ਨੂੰ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਜਾਵੇਗਾ ਜਦਕਿ ਬਾਕੀ ਸਾਰੇ ਪ੍ਰਤੀਯੋਗੀਆਂ ਨੂੰ ਤਗਮੇ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਰੰਗ ਕਲਾ ਮੰਚ ਦੇ ਚੇਅਰਮੈਨ ਦਵਿੰਦਰ ਸਿੰਘ ਲੋਟੇ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਲੁਧਿਆਣਾ ਨੇ ਦੱਸਿਆ ਕਿ ਇਸ ਮੰਚ ਦਾ ਮੁੱਖ ਮੰਤਵ ਕਲਾਕਾਰਾਂ ਨੂੰ ਉਤਸ਼ਾਹਿਤ ਕਰਨਾ ਹੈ ਅਤੇ ਜਵਾਨੀ ਨੂੰ ਸਮਾਜਿਕ ਬੁਰਾਈਆਂ ਤੋਂ ਬਚਾਉਣ ਵਿਚ ਆਪਣਾ ਯੋਗਦਾਨ ਪਾਉਣਾ ਹੈ | ਸਭਰੰਗ ਕਲਾ ਮੰਚ ਦੇ ਸਲਾਹਕਾਰ ਪਿ੍ੰਸੀਪਲ ਉ?ਜਲਵੀਰ ਸਿੰਘ, ਲਖਬੀਰ ਸਿੰਘ ਅਤੇ ਡਾ: ਹਰਜੀਤ ਸਿੰਘ ਨੇ ਸਾਂਝੇ ਤੌਰ 'ਤੇ ਕਿਹਾ ਕਿ ਪੰਜਾਬੀ ਸੱਭਿਆਚਾਰ ਦੀ ਪੂਰੀ ਦੁਨੀਆਂ 'ਚ ਵੱਖਰੀ ਪਹਿਚਾਣ ਹੈ ਅਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਇਸ ਪਹਿਚਾਣ ਨੂੰ ਹੋਰ ਗੂੜ੍ਹਾ ਕਰਨ ਵਿਚ ਆਪਣਾ ਬਣਦਾ ਯੋਗਦਾਨ ਪਾਉਂਦੇ ਹਨ | ਡਾ. ਹਰਜੀਤ ਸਿੰਘ ਰਤਨ ਨੇ ਸਮੂਹ ਕਲਾਕਾਰਾਂ ਨੂੰ ਇਸ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਕਿਸਾਨ ਆਗੂ ਬਚਿੱਤਰ ਸਿੰਘ ਜੌਹਲ ਦਾ ਦਿਹਾਂਤ ਅੰਤਿਮ ਸੰਸਕਾਰ ਅੱਜ ਅਗਲੀ ਖ਼ਬਰ ਗੁਰਦੁਆਰਾ ਬੇਗਮਪੁਰਾ ਭੋਰਾ ਸਾਹਿਬ (ਨਾਨਕਸਰ) ਦੇ ਮੁੱਖ ਸੇਵਾਦਾਰ ਬਾਬਾ ਜੀਵਾ ਸਿੰਘ ਨੇ ਥਿੰਦ ਪਰਿਵਾਰ ਨਾਲ ਕੀਤਾ ਦੁੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।