ਸਿੱਧਵਾਂ ਬੇਟ, 29 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਪ੍ਰਵਾਸੀ ਭਾਰਤੀ ਜੈ ਕਰਨ ਸਿੰਘ ਜੌਹਲ (ਕੈਨੇਡਾ) ਦੇ ਪਿਤਾ ਮਹਿੰਦਰ ਸਿੰਘ ਜੌਹਲ (ਨਾਰਵੇ) ਦੇ ਭਰਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਬਚਿੱਤਰ ਸਿੰਘ ਜੌਹਲ ਪੁੱਤਰ ਸਵ: ਕੁਲਦੀਪ ਸਿੰਘ ਜੌਹਲ ਦੀ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਜਾਣ ਦਾ ਬਹੁਤ ਹੀ ਦੁੱਖਦਾਈ ਸਮਾਚਾਰ ਮਿਲਿਆ ਹੈ | ਪਿੰਡ ਦੇ ਸਾਬਕਾ ਸਰਪੰਚ ਕਰਨੈਲ ਸਿੰਘ ਜੌਹਲ ਅਤੇ ਜਥੇਬੰਦੀ ਦੇ ਬਲਾਕ ਪ੍ਰਧਾਨ ਹਰਜੀਤ ਸਿੰਘ ਕਾਲਾ ਜੌਹਲ ਨੇ ਦੱਸਿਆ ਕਿ ਸਾਡੇ ਸਵ: ਸਾਥੀ ਬਚਿੱਤਰ ਸਿੰਘ ਜੌਹਲ ਦਾ ਅੰਤਿਮ ਸੰਸਕਾਰ 30 ਅਪ੍ਰੈਲ, ਦਿਨ ਵੀਰਵਾਰ ਪਿੰਡ ਜਨੇਤਪੁਰਾ ਦੇ ਸ਼ਮਸ਼ਾਨਘਾਟ ਵਿਚ ਸਵੇਰੇ 10 ਵਜੇ ਕੀਤਾ ਜਾਵੇਗਾ | ਇਸੇ ਦੌਰਾਨ ਸਾਬਕਾ ਵਿਧਾਇਕ ਐਸ.ਆਰ. ਕਲੇਰ, ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ, ਜ਼ਿਲ੍ਹਾ ਪ੍ਰਧਾਨ ਮਾ. ਮਹਿੰਦਰ ਸਿੰਘ ਕਮਾਲਪੁਰਾ, ਸਰਪੰਚ ਦਵਿੰਦਰ ਸਿੰਘ ਜਨੇਤਪੁਰਾ, ਪ੍ਰਧਾਨ ਜਗਰਾਜ ਸਿੰਘ ਜੌਹਲ, ਮਨਜੀਤ ਸਿੰਘ ਜੌਹਲ, ਜਗਦੀਸ ਸਿੰਘ ਜੌਹਲ, ਕੁਲਵਿੰਦਰਜੀਤ ਸਿੰਘ ਜੌਹਲ, ਗੁਰਮੀਤ ਸਿੰਘ ਸਮੇਤ ਪਿੰਡ ਦੇ ਹੋਰ ਪਤਵੰਤੇ ਲੋਕਾਂ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਨੇ ਕਿਸਾਨ ਆਗੂ ਬਚਿੱਤਰ ਸਿੰਘ ਜੌਹਲ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਹੈ |