17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਮਹਾਂਪ੍ਰਗਿਆ ਸਕੂਲ ਵਿਚ ਇੰਟਰ ਹਾਊਸ ਫੁੱਟਬਾਲ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 30-04-2026
ਜਗਰਾਉਂ, 29 ਅਪ੍ਰੈਲ (ਵਿਨੋਦ ਕੁਮਾਰ)-ਮਹਾਂਪ੍ਰਗਿਆ ਸਕੂਲ ਵਿਖੇ ਇੰਟਰ ਹਾਊਸ ਫੁੱਟਬਾਲ ਮੁਕਾਬਲੇ ਕਰਵਾਏ ਗਏ ਜਿਸ ਵਿਚ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ | ਖਿਡਾਰੀਆਂ ਨੇ ਪੂਰੇ ਜੋਸ਼ ਤੇ ਅਨੁਸ਼ਾਸਨ ਨਾਲ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅੰਡਰ-14 ਵਰਗ ਵਿਚ ਰੌਬਿਨ ਹਾਊਸ ਨੇ ਸ਼ਾਨਦਾਰ ਖੇਡ ਦਿਖਾਉਂਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ | ਇਸ ਵਰਗ ਵਿਚ ਅਗਮਜੋਤ ਸਿੰਘ ਨੂੰ ਸਰਵੋਤਮ ਖਿਡਾਰੀ ਦਾ ਖਿਤਾਬ ਦਿੱਤਾ ਗਿਆ | ਉੱਥੇ ਹੀ ਅੰਡਰ-17 ਅਤੇ ਅੰਡਰ-19 ਵਰਗ ਵਿਚ ਫਿੰਚਸ ਹਾਊਸ ਜੇਤੂ ਰਿਹਾ | ਅੰਡਰ-17 ਵਿਚ ਗੁਰਵੀਰ ਸਿੰਘ ਅਤੇ ਅੰਡਰ-19 ਵਿਚ ਸਹਜਦੀਪ ਸਿੰਘ ਨੂੰ ਉਨਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸਰਵੋਤਮ ਖਿਡਾਰੀ ਦੀ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ | ਮੁਕਾਬਲੇ ਦੇ ਸਮਾਪਨ ਮੌਕੇ ਪਿ੍ੰਸੀਪਲ ਪ੍ਰਭਜੀਤ ਕੌਰ ਅਤੇ ਮੈਨੇਜਰ ਮਨਜੀਤ ਇੰਦਰ ਕੁਮਾਰ ਨੇ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਟਰਾਫ਼ੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ | ਇਸ ਦੌਰਾਨ ਕੋਚ ਇਕਬਾਲ ਸਿੰਘ ਨੇ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹੋਏ ਖਿਡਾਰੀਆਂ ਨੂੰ ਖੇਡ ਦੀਆਂ ਬਾਰੀਕੀਆਂ ਸਿਖਾਈਆਂ ਅਤੇ ਉਨਾਂ ਦਾ ਮਾਰਗਦਰਸ਼ਨ ਕੀਤਾ | ਇਹ ਆਯੋਜਨ ਵਿਦਿਆਰਥੀਆਂ ਵਿਚ ਖੇਡ ਭਾਵਨਾ, ਆਤਮ-ਵਿਸ਼ਵਾਸ ਅਤੇ ਟੀਮ ਵਰਕ ਨੂੰ ਪ੍ਰੋਤਸਾਹਿਤ ਕਰਨ ਵਾਲਾ ਸਾਬਿਤ ਹੋਇਆ |

ਪਿਛਲੀ ਖ਼ਬਰ ਦਾਣਾ ਮੰਡੀ 'ਚੋਂ ਕਣਕ ਦੀਆਂ ਬੋਰੀਆਂ ਚੋਰੀ ਕਰਨ ਵਾਲਾ ਗਰੋਹ ਸਰਗਰਮ ਅਗਲੀ ਖ਼ਬਰ ਮਨਪ੍ਰੀਤ ਸਿੰਘ ਇਯਾਲੀ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਕਨਵੀਨਰ ਬਣਨ 'ਤੇ ਪਮਾਲ 'ਚ ਖੁਸ਼ੀ ਦਾ ਇਜ਼ਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।