16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਕੈਪਟਨ ਸੰਦੀਪ ਸੰਧੂ ਨੇ ਪੁਲਿਸ ਥਾਣਾ ਜੋਧਾਂ 'ਤੇ ਭਿ੍ਸ਼ਟਾਚਾਰ ਦੇ ਦੋਸ਼ ਲਗਾਏ

ਅਜੀਤ ਡੈਸਕ 30-04-2026
ਜੋਧਾਂ, 29 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)-ਪੰਜਾਬ ਦੀ ਸੱਤ੍ਹਾ 'ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਵੇਂ ਹਰ ਬਿਆਨ ਦਿੰਦੇ ਕਹਿੰਦੇ ਹਨ ਕਿ ਸਾਡੀ ਸਰਕਾਰ ਨੇ ਭਿ੍ਸ਼ਟਾਚਾਰ ਖ਼ਤਮ ਕਰ ਦਿੱਤਾ ਹੈ, ਪਰ ਸਥਿਤੀ ਉਨ੍ਹਾਂ ਦੇ ਬਿਆਨਾਂ ਤੋਂ ਕੋਹਾਂ ਦੂਰ ਹੈ, ਇਹ ਸਿਰਫ਼ ਬਿਆਨ ਹੀ ਹਨ, ਜੋ ਜ਼ਮੀਨੀ ਪੱਧਰ ਤੋਂ ਬਹੁਤ ਦੂਰ ਹਨ¢ ਜਦ ਕਿ ਪੁਲਿਸ ਥਾਣਾ ਜੋਧਾਂ ਵਿੱਚ ਕੋਈ ਵੀ ਕੰਮ ਰਿਸ਼ਵਤ ਤੋਂ ਬਿਨਾਂ ਨਹੀਂ ਹੋ ਰਿਹਾ, ਇੱਥੇ ਤਾਂ ਇਹ ਜਾਪ ਰਿਹਾ ਹੈ ਕਿ ਸਰਕਾਰ ਨਾਂਅ ਦੀ ਕੋਈ ਚੀਜ਼ ਹੀ ਨਹੀਂ ਹੈ, ਜੋਧਾਂ ਪੁਲਿਸ ਥਾਣੇ ਦੇ ਮੁਲਾਜ਼ਮਾਂ ਭਿ੍ਸ਼ਟਾਚਾਰ ਦੀ ਦਲ-ਦਲ ਵਿਚ ਪੂਰੇ ਲਿਪਤ ਹਨ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਗੱਲਬਾਤ ਕਰਦਿਆਂ ਕੀਤਾ¢ ਕੈਪਟਨ ਸੰਧੂ ਨੇ ਅੱਗੇ ਕਿਹਾ ਕਿ ਜੋਧਾਂ ਥਾਣੇ ਦੇ ਮੁਲਾਜ਼ਮਾਂ ਨੂੰ ਕਈ ਵਾਰ ਬੇਨਤੀ ਕੀਤੀ ਹੈ ਕਿ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਜੋ ਵੀ ਕਾਰਵਾਈ ਬਣਦੀ ਹੈ ਉਹ ਕੀਤੀ ਜਾਵੇ, ਪਰ ਮੁਲਾਜ਼ਮਾਂ ਨੇ ਆਪਣਾ ਹੀ ਵੱਖਰਾ ਤਰੀਕਾਂ ਲੱਭਿਆ ਹੋਇਆ ਹੈ ਕਾਰਵਾਈ ਕਰਨ ਦਾ, ਸਾਰੇ ਕਾਨੂੰਨ ਛਿੱਕੇ ਟੰਗੇ ਜਾ ਰਹੇ ਹਨ¢ ਕੈਪਟਨ ਸੰਧੂ ਨੇ ਕਿਹਾ ਕਿ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਲਈ ਅਸੀਂ ਮਾਨਯੋਗ ਡੀ.ਆਈ.ਜੀ, ਮਾਨਯੋਗ ਐੱਸ.ਐੱਸ.ਪੀ. ਲੁਧਿਆਣਾ ਦਿਹਾਤੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤਾਂ ਭੇਜ ਚੁੱਕੇ ਹਾਂ, ਪਰ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀਆਂ ਦੇ ਕੰਨਾਂ ਤੇ ਵੀ ਜੂੰ ਤੱਕ ਨਹੀਂ ਸਰਕ ਰਹੀ¢ ਕੈਪਟਨ ਸੰਧੂ ਨੇ ਥਾਣਾ ਜੋਧਾਂ ਦੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹ ਆਪਣੀਆਂ ਆਦਤਾਂ ਤੋਂ ਬਾਜ਼ ਨਾਂ ਆਏ ਤਾਂ ਆਉਣ ਵਾਲੇ ਦਿਨਾਂ ਵਿਚ ਪਿੰਡਾਂ ਵਿਚ ਐਕਸ਼ਨ ਕਮੇਟੀਆਂ ਬਣਾ ਕੇ ਜੋਧਾਂ ਥਾਣੇ ਦਾ ਘਿਰਾਓ ਕੀਤਾ ਜਾਵੇਗਾ¢ ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਰਾਜ ਵਿਚ ਭਿ੍ਸ਼ਟਾਚਾਰ ਸਾਰੀਆਂ ਹੱਦਾਂ ਬੰਨੇ ਪਾਰ ਕਰ ਗਿਆ ਹੈ¢ ਇੱਥੇ ਕੋਈ ਵੀ ਕੰਮ ਬਿਨਾਂ ਰਿਸ਼ਵਤ ਤੋਂ ਨਹੀਂ ਹੋ ਰਿਹਾ¢ ਉਨ੍ਹਾਂ ਅੱਗੇ ਕਿਹਾ ਕਿ ਰਿਸ਼ਵਤ ਦੇ ਕਈ ਮਾਮਲੇ ਮੇਰੇ ਧਿਆਨ ਵਿਚ ਹਨ ਅਤੇ ਹੋਰ ਵੀ ਜੇਕਰ ਕਿਸੇ ਨੂੰ ਕਾਨੂੰਨੀ ਕਰਵਾਈ ਦੇ ਉਲਟ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤਾਂ ਉਹ ਸਾਡੇ ਨਾਲ ਸੰਪਰਕ ਕਰਨ¢ ਉਨ੍ਹਾਂ ਵੱਖ-ਵੱਖ ਇਨਸਾਫ਼ ਪਸੰਦ ਜਥੇਬੰਦੀਆਂ ਨੂੰ ਇਸ ਮਾਮਲੇ ਵਿਚ ਸਾਥ ਦੇਣ ਲਈ ਕਿਹਾ¢
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਖੇ ਵਿੱਦਿਅਕ ਸੈਸ਼ਨ 2026-27 ਲਈ ਵਿਦਿਆਰਥੀਆਂ 'ਚ ਦਾਖ਼ਲਿਆਂ ਪ੍ਰਤੀ... ਅਗਲੀ ਖ਼ਬਰ ਨਸ਼ੇ ਦੀ ਹਾਲਤ 'ਚ ਹੰਗਾਮਾ ਕਰਦੇ ਤਿੰਨ ਨੌਜਵਾਨ ਕਾਬੂ, ਪੁਲਿਸ ਨੇ ਮਾਮਲਾ ਕੀਤਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।