16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਖੇ ਵਿੱਦਿਅਕ ਸੈਸ਼ਨ 2026-27 ਲਈ ਵਿਦਿਆਰਥੀਆਂ 'ਚ ਦਾਖ਼ਲਿਆਂ ਪ੍ਰਤੀ ਭਾਰੀ ਉਤਸ਼ਾਹ

ਅਜੀਤ ਡੈਸਕ 30-04-2026
ਰਾਏਕੋਟ, 29 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਖੇ ਅਕਾਦਮਿਕ ਸੈਸ਼ਨ 2026-27 ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ | 12ਵੀਂ ਪਾਸ ਵਿਦਿਆਰਥੀ ਹੁਣ ਬੀ.ਸੀ.ਏ. (ਬੈਚਲਰ ਆਫ਼ ਕੰਪਿਊਟਰ ਐਪਲੀਕੇਸ਼ਨ), ਬੀ.ਬੀ.ਏ (ਬੈਚਲਰ ਆਫ਼ ਬਿਜ਼ਨਸ ਐਡਮਿਨਿਸਟ੍ਰੇਸ਼ਨ), ਬੀ.ਐੱਸ.ਸੀ ਫੈਸ਼ਨ ਡਿਜ਼ਾਇਨਿੰਗ, ਬੀ.ਏ ਕੰਪਿਊਟਰ ਸਾਇੰਸ, ਬੀ.ਕਾਮ (ਆਨਰਜ਼), ਬੀ.ਐੱਮ.ਐੱਸ (ਟੂਰਿਜ਼ਮ, ਏਅਰਲਾਈਜ਼ਨ, ਹੌਸਪਟੈਲਿਟੀ) ਕੋਰਸ ਵਿੱਚ ਦਾਖ਼ਲੇ ਪ੍ਰਾਪਤ ਕਰ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਮੈਨੇਜਮੈਂਟ ਦੇ ਪ੍ਰਧਾਨ ਮੁਨੀਸ਼ ਦਾਸ ਅਤੇ ਮੀਤ ਪ੍ਰਧਾਨ ਮੈਡਮ ਰੋਮਾ ਮਹੰਤ ਨੇ ਦੱਸਿਆ ਕਿ ਸਾਡੀ ਸੰਸਥਾ ਦਾ ਮੁੱਖ ਟੀਚਾ ਵਿਦਿਆਰਥੀਆਂ ਨੂੰ ਸਿਰਫ਼ ਡਿਗਰੀ ਹੀ ਨਹੀਂ, ਸਗੋਂ ਹੁਨਰਮੰਦ ਬਣਾ ਕੇ ਰੁਜ਼ਗਾਰ ਦੇ ਯੋਗ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਕਾਲਜ ਵਲੋਂ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਖ਼ਾਸ ਸਕਾਲਰਸ਼ਿਪ ਦਿੱਤੀ ਜਾਂਦੀ ਹੈ, ਵਿਦਿਆਰਥੀਆਂ ਨੂੰ ਬੱਸ ਸਟੈਂਡ ਰਾਏਕੋਟ ਤੋਂ ਲਿਆਉਣ ਲਈ ਬੱਸ ਦਾ ਖ਼ਾਸ ਪ੍ਰਬੰਧ ਸਮੇਤ ਵਿਦਿਆਰਥੀਆਂ ਦੀ ਸਹੂਲਤ ਲਈ ਅਨੇਕਾਂ ਸੁਵਿਧਾਵਾਂ ਉਪਲੱਬਧ ਹਨ | ਉਨ੍ਹਾਂ ਦੱਸਿਆ ਕਿ ਕਾਲਜ ਦਾ ਤਜਰਬੇਕਾਰ ਸਟਾਫ਼ ਵਿਦਿਆਰਥੀਆਂ ਦੇ ਉੱਜ਼ਵਲ ਭਵਿੱਖ ਲਈ ਯਤਨਸ਼ੀਲ ਹੈ | ਉਨ੍ਹਾਂ ਦੱਸਿਆ ਕਿ ਦਾਖ਼ਲਾ ਪ੍ਰਾਪਤ ਕਰਨ ਦੇ ਇਛੁੱਕ ਵਿਦਿਆਰਥੀ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਾਲਜ ਕੈਂਪਸ ਨੂਰਪੁਰਾ ਵਿਖੇ ਆ ਕੇ ਮੁਫ਼ਤ ਕੈਰੀਅਰ ਕਾਊਾਸਲਿੰਗ ਲੈ ਸਕਦੇ ਹਨ ਅਤੇ ਦਾਖ਼ਲਾ ਕਰਵਾ ਸਕਦੇ ਹਨ |
ਪਿਛਲੀ ਖ਼ਬਰ 'ਅੱਜ ਵੀ ਦੇਸ਼ ਦੀ ਵੰਡ ਦੇ ਦਰਦ ਨੂੰ ਸਮੋਈ ਖੜ੍ਹਾ ਹੈ ਪੁਰਾਤਨ ਖੂਹ' ਅਗਲੀ ਖ਼ਬਰ ਕੈਪਟਨ ਸੰਦੀਪ ਸੰਧੂ ਨੇ ਪੁਲਿਸ ਥਾਣਾ ਜੋਧਾਂ 'ਤੇ ਭਿ੍ਸ਼ਟਾਚਾਰ ਦੇ ਦੋਸ਼ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।