29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸ਼ਿਵਾਲਿਕ ਸਕੂਲ ਵਿਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ 'ਤੇ ਕਰਮਚਾਰੀਆਂ ਦਾ ਸਨਮਾਨ

ਅਜੀਤ ਡੈਸਕ 01-05-2026
ਜਗਰਾਉਂ, 30 ਅਪ੍ਰੈਲ (ਵਿਨੋਦ ਕੁਮਾਰ)-ਸ਼ਿਵਾਲਿਕ ਮਾਡਲ ਸਕੂਲ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸਮੂਹ ਕਰਮਚਾਰੀਆਂ ਨੂੰ ਉਨ੍ਹਾਂ ਦੀ ਲਗਨ, ਫਰਜ਼ ਪ੍ਰਤੀ ਵਫ਼ਾਦਾਰੀ ਅਤੇ ਅਣਥੱਕ ਮਿਹਨਤ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰਸੀਪਲ ਸ੍ਰੀਮਤੀ ਨੀਲਮ ਸ਼ਰਮਾ ਦੇ ਸੰਬੋਧਨ ਨਾਲ ਹੋਈ | ਉਨ੍ਹਾਂ ਕਿਹਾ ਕਿ ਸਾਡੇ ਕਰਮਚਾਰੀ ਇਸ ਸਕੂਲ ਪਰਿਵਾਰ ਦੇ ਮਜ਼ਬੂਤ ਥੰਮ੍ਹ ਹਨ | ਇੰਨ੍ਹਾਂ ਦੀ ਮਿਹਨਤ ਅਤੇ ਸਮਰਪਣ ਸਦਕਾ ਸਕੂਲ ਦਾ ਹਰ ਕੋਨਾ ਸਾਫ਼, ਸੁਰੱਖਿਅਤ ਅਤੇ ਵਿਵਸਥਿਤ ਰਹਿੰਦਾ ਹੈ | ਇਹ ਨਿਰਸਵਾਰਥ ਭਾਵਨਾ ਨਾਲ ਦਿਨ-ਰਾਤ ਸੇਵਾ ਕਰਦੇ ਹਨ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਨੀਂਹ ਰੱਖਦੇ ਹਨ | ਮਜ਼ਦੂਰ ਦਿਵਸ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਸ੍ਰੀਮਤੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਹਰ ਕੰਮ ਸਤਿਕਾਰਯੋਗ ਹੁੰਦਾ ਹੈ, ਚਾਹੇ ਉਹ ਛੋਟਾ ਹੋਵੇ ਜਾਂ ਵੱਡਾ | ਮਿਹਨਤ ਕਰਨ ਵਾਲਾ ਹਰ ਵਿਅਕਤੀ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ ਅਤੇ ਉਸ ਤੋਂ ਬਿਨਾਂ ਕਿਸੇ ਵੀ ਸੰਸਥਾ ਦੀ ਤਰੱਕੀ ਸੰਭਵ ਨਹੀਂ ਹੈ | ਸਕੂਲ ਦੇ ਡਾਇਰੈਕਟਰ ਸ੍ਰੀ ਡੀ.ਕੇ. ਸ਼ਰਮਾ ਅਤੇ ਵਾਈਸ ਪ੍ਰਧਾਨ ਸ੍ਰੀਮਤੀ ਇਸ਼ਿਤਾ ਗੁਪਤਾ ਨੇ ਪਿ੍ੰਸੀਪਲ ਸਮੇਤ ਸਮੂਹ ਕਰਮਚਾਰੀਆਂ ਅਤੇ ਵਾਹਨ ਚਾਲਕਾਂ ਨੂੰ ਤੋਹਫ਼ੇ ਭੇਂਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਟੇਜ਼ 'ਤੇ ਆ ਕੇ ਮਹਿਲਾ ਮੁਲਾਜ਼ਮਾਂ ਅਤੇ ਵਾਹਨ ਚਾਲਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ |
ਪਿਛਲੀ ਖ਼ਬਰ ਹਲਕਾ ਸੰਗਠਨ ਇੰਚਾਰਜ ਸਿੱਧੂ ਨੇ ਸਕੂਲ ਦੇ ਨਵੇਂ ਤਿਆਰ ਕੀਤੇ ਕਮਰੇ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਕੀਮਾਨ ਵਿਖੇ ਮਜ਼ਦੂਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।