29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਮਹਾਂਪ੍ਰਗਿਆ ਸਕੂਲ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 01-05-2026
ਜਗਰਾਉਂ, 30 ਅਪ੍ਰੈਲ (ਵਿਨੋਦ ਕੁਮਾਰ)-ਸੀ.ਆਈ.ਐੱਸ.ਸੀ.ਈ. ਬੋਰਡ ਵਲੋਂ ਐਲਾਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚੋਂ ਮਹਾਂਪ੍ਰਗਿਆ ਸਕੂਲ ਜਗਰਾਉਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੁਜੀਸ਼ਨਾਂ ਹਾਸਲ ਕੀਤੀਆਂ | ਬਾਰ੍ਹਵੀਂ ਦੇ ਸ਼ਾਨਦਾਰ ਨਤੀਜੇ ਵਿਚੋਂ ਸਾਇੰਸ ਵਿਭਾਗ ਦੀ ਹਰਮੀਨ ਕੌਰ ਨੇ 97 ਪ੍ਰਤੀਸ਼ਤ (388/400) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਨਵਨੀਤ ਕੌਰ ਨੇ 95.5 ਪ੍ਰਤੀਸ਼ਤ (382/400) ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਸਿਮਰਤ ਕੌਰ ਅਤੇ ਦਿਲਜੋਤ ਕੌਰ ਨੇ 94 ਪ੍ਰਤੀਸ਼ਤ (376/400) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਕਾਮਰਸ ਵਿਭਾਗ ਵਿਚੋਂ ਗੁਰਕੀਰਤ ਕੌਰ ਨੇ 96.5 ਪ੍ਰਤੀਸ਼ਤ (386/400) ਅੰਕ ਪ੍ਰਾਪਤ ਕਰਕੇ ਪਹਿਲਾ, ਰਾਜਵੀਰ ਕੌਰ ਨੇ 92.75 ਪ੍ਰਤੀਸ਼ਤ (371/400) ਅੰਕ ਪ੍ਰਾਪਤ ਕਰਕੇ ਦੂਜਾ, ਕੋਮਲਪ੍ਰੀਤ ਕੌਰ ਨੇ 91.5 ਪ੍ਰਤੀਸ਼ਤ (366/400) ਅੰਕ ਹਾਸਲ ਕਰਕੇ ਤੀਜਾ ਤੇ ਮਹਿਤਾਬ ਸਿੰਘ ਨੇ 90.25 ਪ੍ਰਤੀਸ਼ਤ (361/400) ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਕਈ ਹੋਰ ਕਈ ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ | 10ਵੀਂ ਦੇ ਨਤੀਜਿਆਂ ਵਿਚੋਂ ਦਿਲਕਸ਼ ਕੌਰ ਨੇ 95.6 ਪ੍ਰਤੀਸ਼ਤ (478/500) ਅੰਕ ਪ੍ਰਾਪਤ ਕਰਕੇ ਪਹਿਲਾ, ਦਮਨਪ੍ਰੀਤ ਕੌਰ ਨੇ 95 ਪ੍ਰਤੀਸ਼ਤ (475/500) ਅੰਕ ਪ੍ਰਾਪਤ ਕਰਕੇ ਦੂਜਾ ਅਤੇ ਲਵਨੀਤ ਸ਼ਰਮਾ ਨੇ 90.2 ਪ੍ਰਤੀਸ਼ਤ (451/500) ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਾਰੇ ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਤੀਜਾ ਸ਼ਾਨਦਾਰ ਬਣਾਇਆ | ਇਸ ਸਫ਼ਲਤਾ 'ਤੇ ਸਕੂਲ ਦੇ ਡਾਇਰੈਕਟਰ ਵਿਸ਼ਾਲ ਜੈਨ ਅਤੇ ਪਿ੍ੰਸੀਪਲ ਪ੍ਰਭਜੀਤ ਕੌਰ ਵਰਮਾ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਨਤੀਜੇ ਸਾਂਝੇ ਯਤਨਾਂ ਦਾ ਪ੍ਰਤੀਕ ਹੈ |
ਪਿਛਲੀ ਖ਼ਬਰ ਅਜੀਤਸਰ ਸਰਕਾਰੀ ਕੰਨਿਆ ਸਕੂਲ ਦੀਆਂ ਛੇ ਵਿਦਿਆਰਥਣਾਂ ਨੇ ਵਜ਼ੀਫ਼ਾ ਪ੍ਰੀਖਿਆ ਵਿਚ ਮੱਲਾਂ ਮਾਰੀਆਂ ਅਗਲੀ ਖ਼ਬਰ ਮਾਣੂੰਕੇ 'ਚ 40 ਪ੍ਰਾਣੀਆਂ ਨੇ ਅੰਮਿ੍ਤ ਛਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।