04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸਵ: ਕਿਸਾਨ ਆਗੂ ਬਚਿੱਤਰ ਸਿੰਘ ਜੌਹਲ ਦਾ ਪਿੰਡ ਜਨੇਤਪੁਰਾ ਦੇ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ

ਅਜੀਤ ਡੈਸਕ 02-05-2026
ਸਿੱਧਵਾਂ ਬੇਟ, 1 ਮਈ (ਜਸਵੰਤ ਸਿੰਘ ਸਲੇਮਪੁਰੀ)-ਪ੍ਰਵਾਸੀ ਭਾਰਤੀ ਜੈ ਕਰਨ ਸਿੰਘ ਜੌਹਲ (ਕੈਨੇਡਾ) ਦੇ ਪਿਤਾ, ਮਹਿੰਦਰ ਸਿੰਘ ਜੌਹਲ (ਨਾਰਵੇ) ਦੇ ਭਰਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਬਚਿੱਤਰ ਸਿੰਘ ਜੌਹਲ ਪੁੱਤਰ ਸਵ. ਕੁਲਦੀਪ ਸਿੰਘ ਜੌਹਲ, ਜਿੰਨ੍ਹਾਂ ਦਾ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦਾ ਪਿੰਡ ਜਨੇਤਪੁਰਾ ਦੇ ਸ਼ਮਸ਼ਾਨਘਾਟ ਵਿਚ ਨਮ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ | ਉਨ੍ਹਾਂ ਦੀ ਚਿਖਾ ਨੂੰ ਅਗਨੀ ਕੈਨੇਡਾ ਤੋਂ ਪਰਤੇ ਸਪੁੱਤਰ ਜੈਕਰਨ ਸਿੰਘ ਜੌਹਲ ਨੇ ਵਿਖਾਈ | ਇਸ ਤੋਂ ਕਿਸਾਨ ਜਥੇਬੰਦੀ ਵਲੋਂ ਆਪਣੇ ਸਾਥੀ ਦੀ ਮਿ੍ਤਕ ਦੇਹ 'ਤੇ ਪਾਰਟੀ ਝੰਡਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਘੁਡਾਣੀ, ਜ਼ਿਲ੍ਹਾ ਪ੍ਰਧਾਨ ਮਾ. ਮਹਿੰਦਰ ਸਿੰਘ ਕਮਾਲਪੁਰਾ, ਕਿਸਾਨ ਆਗੂ ਜੋਗਿੰਦਰ ਸਿੰਘ ਢਿੱਲੋਂ, ਹਰਬਖਸੀਸ ਸਿੰਘ, ਮਨਜਿੰਦਰ ਸਿੰਘ, ਸਤਿਬੀਰ ਸਿੰਘ, ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਜਗਤਾਰ ਸਿੰਘ, ਰਣਧੀਰ ਸਿੰਘ, ਮਾ. ਹਰਭਜਨ ਸਿੰਘ, ਹਰਚੰਦ ਸਿੰਘ, ਹਰਜੀਤ ਸਿੰਘ ਜੌਹਲ, ਸਾਬਕਾ ਸਰਪੰਚ ਕਰਨੈਲ ਸਿੰਘ ਜੌਹਲ, ਗੁਰਸੇਵਕ ਸਿੰਘ, ਦਲਬੀਰ ਸਿੰਘ, ਪਵਿੱਤਰ ਸਿੰਘ ਲੋਧੀਵਾਲ, ਜਸਵਿੰਦਰ ਸਿੰਘ, ਹਰਦੀਪ ਸਿੰਘ, ਗੁਰਪ੍ਰੀਤ ਸਿੰਘ, ਕਰਨੈਲ ਸਿੰਘ, ਧਰਮ ਸਿੰਘ, ਸਰਪੰਚ ਦਵਿੰਦਰ ਸਿੰਘ ਜਨੇਤਪੁਰਾ, ਪ੍ਰਧਾਨ ਜਗਰਾਜ ਸਿੰਘ ਜੌਹਲ, ਮਨਜੀਤ ਸਿੰਘ ਜੌਹਲ, ਜਗਦੀਸ ਸਿੰਘ ਜੌਹਲ, ਕੁਲਵਿੰਦਰਜੀਤ ਸਿੰਘ ਜੌਹਲ, ਗੁਰਮੀਤ ਸਿੰਘ ਸਮੇਤ ਪਿੰਡ ਦੇ ਹੋਰ ਪਤਵੰਤੇ ਲੋਕਾਂ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਨੇ ਸ਼ਾਮਿਲ ਹੋ ਕੇ ਕਿਸਾਨ ਆਗੂ ਸਵ: ਬਚਿੱਤਰ ਸਿੰਘ ਜੌਹਲ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ |
ਪਿਛਲੀ ਖ਼ਬਰ ਲਾਇਨਜ਼ ਕਲੱਬ ਰਾਏਕੋਟ ਨੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਸਕੂਲੀ ਬੈਗ ਵੰਡੇ ਅਗਲੀ ਖ਼ਬਰ 2 ਨਾਜਾਇਜ਼ ਪਿਸਤੌਲਾਂ ਸਮੇਤ 2 ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।