04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸਲੇਮਪੁਰਾ ਦੇ ਸਾਬਕਾ ਸਰਪੰਚ ਵਰਦੀਪ ਸਿੰਘ ਦੀਪਾ ਨਮਿਤ ਸ਼ਰਧਾਂਜਲੀ ਸਮਾਰੋਹ

ਗੁਰਦੁਆਰਾ ਨਾਨਕ ਨਿਵਾਸ ਵਿਖੇ ਸ਼ਰਧਾਂਜਲੀ ਸਮਾਰੋਹ ਦੌਰਾਨ ਭਾਈ ਸੁਰਿੰਦਰਪਾਲ ਸਿੰਘ ਦਾ ਰਾਗੀ ਜਥਾ ਕੀਰਤਨ ਕਰਦਾ ਹੋਇਆ ਅਤੇ ਵਿਧਾਇਕ ਇਯਾਲੀ ਆਪਣੇ ਸਾਥੀ ਸਵ. ਵਰਦੀਪ ਸਿੰਘ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ | (ਹੇਠਾਂ) ਸੰਗਤਾਂ ਦਾ ਠਾਠਾਂ ਮਾਰਦਾ ਇਕੱਠ | ਤਸਵੀਰਾਂ: ਜਸਵੰਤ ਸਿੰਘ ਸਲੇਮਪੁਰੀ <br/> 02-05-2026
ਸਿੱਧਵਾਂ ਬੇਟ, 1 ਮਈ (ਜਸਵੰਤ ਸਿੰਘ ਸਲੇਮਪੁਰੀ)-ਲੈਂਡ ਮਾਰਗਟੇਜ਼ ਬੈਂਕ ਜਗਰਾਉਂ ਦੇ ਸਾਬਕਾ ਵਾਈਸ ਚੇਅਰਮੈਨ ਅਤੇ ਅਮਨਜੋਤ ਥਿੰਦ, ਸੁਖਜੋਤ ਥਿੰਦ ਕੈਨੇਡਾ ਦੇ ਪਿਤਾ ਵਰਦੀਪ ਸਿੰਘ ਦੀਪਾ ਸਾਬਕਾ ਸਰਪੰਚ ਸਲੇਮਪੁਰਾ, ਜਿੰਨ੍ਹਾਂ ਦਾ ਕੁਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਯਾਦ ਵਿਚ ਅੱਜ ਨਗਰ ਸਲੇਮਪੁਰਾ ਦੇ ਗੁਰਦੁਆਰਾ ਨਾਨਕ ਨਿਵਾਸ ਵਿਖੇ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ | ਭਾਈ ਸੁਰਿੰਦਰਪਾਲ ਸਿੰਘ ਹਵਾਸ ਦੇ ਜਥੇ ਨੇ ਕੀਰਤਨੀ ਦੀ ਹਾਜ਼ਰੀ ਭਰੀ | ਆਪਣੇ ਅਤੀ ਨਜ਼ਦੀਕੀ ਸਾਥੀ ਸਵ: ਵਰਦੀਪ ਸਿੰਘ ਦੀਪਾ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਕਿ ਭਾਵੇਂ ਇਸ ਫਾਨੀ ਅਤੇ ਰੰਗਲੀ ਦੁਨੀਆਂ ਨੂੰ ਹਰ ਇਕ ਨੇ ਇਕ ਦਿਨ ਛੱਡ ਕੇ ਚਲੇ ਜਾਣਾ ਹੈ ਪਰ ਮੇਰੇ ਸਾਥੀ ਦੇ ਬਹੁਤ ਛੋਟੀ ਉਮਰ ਵਿਚ ਚਲੇ ਜਾਣ ਨਾਲ ਸਿਰਫ਼ ਮੈਨੂੰ ਹੀ ਨਹੀਂ ਸਗੋਂ ਸਮੁੱਚੇ ਸਮਾਜ ਨੂੰ ਇਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ | ਉਨ੍ਹਾਂ ਆਖਿਆ ਕਿ ਸਾਬਕਾ ਸਰਪੰਚ ਵਲੋਂ ਹਰ ਖੇਤਰ ਵਿਚ ਕੀਤੇ ਕੰਮਾਂ ਨੂੰ ਸ਼ਬਦਾਂ ਨਾਲ ਤਾਂ ਬਿਆਨ ਨਹੀਂ ਕੀਤਾ ਜਾ ਸਕਦਾ ਪਰ ਅੱਜ ਦਾ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਵਰਦੀਪ ਸਿੰਘ ਦੀਪਾ ਸੱਚਮੁੱਚ ਹੀ ਸਮਾਜ ਨੂੰ ਸਮਰਪਿਤ ਸਨ | ਇਸ ਮੌਕੇ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ, ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ, ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੁਮਾਲ, ਫੈਡਰੇਸ਼ਨ ਆਗੂ ਸੁਰਿੰਦਰ ਸਿੰਘ ਛਿੰਦਾ ਅਤੇ ਸਾਬਕਾ ਸੰਮਤੀ ਮੈਂਬਰ ਜਤਿੰਦਰਪਾਲ ਸਿੰਘ ਬੱਬੀ ਮਾਨ ਦੇ ਸ਼ੋਕ ਸੁਨੇਹੇ ਵੀ ਪੜ੍ਹੇ ਗਏ | ਇਸ ਮੌਕੇ ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਰਾਜੂ ਖੰਨਾਂ, ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ, ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲ੍ਹਾ, ਸਾਬਕਾ ਚੇਅਰਮੈਨ ਰਛਪਾਲ ਸਿੰਘ ਤਲਵਾੜਾ, ਰਿਟਾ: ਡੀ.ਐੱਸ.ਪੀ. ਤਰਲੋਚਣ ਸਿੰਘ, ਨੰਬਰਦਾਰ ਹਰਿੰਦਰ ਸਿੰਘ ਕਾਕਾ, ਹਰਮਿੰਦਰ ਸਿੰਘ ਮਿੱਠੂ, ਡਾ: ਬਲਬੀਰ ਸਿੰਘ ਨਿੱਕੂ, ਐਡਵੋਕੇਟ ਮਹਿੰਦਰ ਸਿੰਘ ਸਿੱਧਵਾਂ, ਐਡਵੋਕੇਟ ਗੁਰਬਿੰਦਰ ਸਿੰਘ ਸਿੱਧੂ, ਸਾਬਕਾ ਚੇਅਰਮੈਨ ਹਰਬੀਰ ਸਿੰਘ ਇਯਾਲੀ, ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ, ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਗੋਰਸੀਆਂ, ਸਾਬਕਾ ਚੇਅਰਮੈਨ ਸਵਰਨ ਸਿੰਘ ਤਿਹਾੜਾ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਸਾਬਕਾ ਚੇਅਰਮੈਨ ਕਾਕਾ ਗਰੇਵਾਲ, ਸਾਬਕਾ ਚੇਅਰਮੈਨ ਬਲਦੇਵ ਸਿੰਘ ਬੀੜ ਗਗੜਾ, ਪ੍ਰਧਾਨ ਬਿੰਦਰ ਮਨੀਲਾ, ਪ੍ਰਭਜੋਤ ਸਿੰਘ ਧਾਲੀਵਾਲ, ਗੁਰਿੰਦਰ ਸਿੰਘ ਸਿੱਧੂ, ਡਾ: ਨਰਿੰਦਰ ਸਿੰਘ ਸਿੱਧੂ, ਨੰਬਰਦਾਰ ਬਲਜੀਤ ਸਿੰਘ ਸਿੱਧੂ, ਚੀਫ ਇੰਜਨੀਅਰ ਜਗਦੇਵ ਸਿੰਘ ਹਾਂਸ, ਐੱਸ.ਡੀ.ਓ. ਮੱਲ ਸਿੰਘ ਹਾਂਸ, ਥਾਣੇਦਾਰ ਗੁਰਤੇਜ ਸਿੰਘ ਹੰਬੜਾਂ, ਪ੍ਰਧਾਨ ਬਲਕਾਰ ਸਿੰਘ ਲਾਡੀ, ਸਾਬਕਾ ਸਰਪੰਚ ਦਿਲਬਾਗ ਸਿੰਘ ਸਿੱਧੂ, ਭਾਈ ਅਜਮੇਰ ਸਿੰਘ ਖ਼ਾਲਸਾ, ਡਾ: ਗੁਰਚਰਨ ਸਿੰਘ ਭੈਣੀ, ਜ਼ਿਲ੍ਹਾ ਪ੍ਰੀਸਦ ਮੈਂਬਰ ਹਰਿੰਦਰ ਸਿੰਘ ਚਾਹਲ, ਮਾ: ਇੰਦਰਜੀਤ ਸਿੰਘ ਸਿੱਧੂ, ਸਰਪੰਚ ਦਵਿੰਦਰ ਸਿੰਘ ਸਲੇਮਪੁਰਾ, ਸਾਬਕਾ ਸਰਪੰਚ ਪਰਮਜੀਤ ਸਿੰਘ ਪੱਪੀ, ਡਾ: ਬਲਬੀਰ ਸਿੰਘ ਸਦਰਪੁਰਾ, ਕਾਂਗਰਸੀ ਆਗੂ ਸੁਰੇਸ਼ ਕੁਮਾਰ ਗਰਗ, ਮਹਿੰਦਰਪਾਲ ਸਿੰਘ ਮਾਨ, ਕਿਸਾਨ ਆਗੂ ਜੋਗਿੰਦਰ ਸਿੰਘ ਢਿੱਲੋਂ, ਹਰਵਿੰਦਰ ਸਿੰਘ ਸਿੱਧੂ, ਸੁਭਾਸ ਮਿੱਤਲ, ਸਾਬਕਾ ਪੰਚ ਹਰੀ ਓਮ. ਐਡਵੋਕੇਟ ਅਮਿਤੋਜ ਸਿੱਧਵਾਂ, ਸਾਬਕਾ ਸਰਪੰਚ ਜਗਜੀਤ ਸਿੰਘ ਤਿਹਾੜਾ, ਕੁਲਦੀਪ ਸਿੰਘ ਗਿੱਲ, ਸਰਪੰਚ ਰਾਜਦੀਪ ਸਿੰਘ, ਪਵਿੱਤਰ ਸਿੰਘ ਸਿੱਧੂ, ਹਰਚਰਨ ਸਿੰਘ ਤੂਰ, ਸਾਬਕਾ ਪੰਚ ਗੁਰਮੇਲ ਸਿੰਘ ਸਿੱਧੂ, ਪ੍ਰਧਾਨ ਜਗਜੀਤ ਸਿੰਘ ਕਾਕਾ, ਠੇਕੇਦਾਰ ਜਿੰਦਰਪਾਲ ਸਿੰਘ, ਅਰਸ਼ ਥਿੰਦ, ਭਾਈ ਦਵਿੰਦਰ ਸਿੰਘ ਖ਼ਾਲਸਾ, ਸਵਰਨ ਸਿੰਘ ਸਿੱਧੂ, ਕਰਮਜੀਤ ਸਿੰਘ ਬੁੱਟਰ, ਹਰਪ੍ਰੀਤ ਸਿੰਘ, ਸਾਬਕਾ ਸਰਪੰਚ ਪਰਮਿੰਦਰ ਸਿੰਘ ਟੂਸਾ ਸਮੇਤ ਵੱਡੀ ਗਿਣਤੀ 'ਚ ਆਏ ਵੱਖ-ਵੱਖ ਵਿਭਾਗਾਂ ਦੇ ਮੌਜੂਦਾ ਕਰਮਚਾਰੀਆਂ ਅਤੇ ਸਾਬਕਾ ਅਧਿਕਾਰੀਆਂ ਨੇ ਸਮੂਹ ਥਿੰਦ ਨਾਲ ਦੁੱਖ ਦਾ ਇਜਹਾਰ ਕੀਤਾ |
ਪਿਛਲੀ ਖ਼ਬਰ ਸਿੱਧਵਾਂ ਕਾਲਜ ਦੀਆਂ ਵਿਦਿਆਰਥਣਾਂ ਲਈ ਫ਼ੇਅਰਵੈੱਲ ਪਾਰਟੀ ਕਰਵਾਈ ਅਗਲੀ ਖ਼ਬਰ ਸਵ: ਸੈਕਟਰੀ ਪਵਿੱਤਰ ਸਿੰਘ ਧਾਲੀਵਾਲ ਨੂੰ ਚੱਕ ਕਲਾਂ 'ਚ ਅੰਤਿਮ ਵਿਦਾਇਗੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।