04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਪੁੰਨਿਆਂ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 02-05-2026
ਰਾਏਕੋਟ, 1 ਮਈ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਪੁੰਨਿਆਂ ਦੇ ਦਿਹਾੜੇ 'ਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਬੜੀ ਸ਼ਰਧਾ ਭਾਵਨਾ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਅੰਮਿ੍ਤ ਵੇਲੇ ਤੋਂ ਹੀ ਵੱਡੀ ਗਿਣਤੀ 'ਚ ਸੰਗਤਾਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਗੁਰੂਘਰ ਵਿਖੇ ਨਤਮਸਤਕ ਹੋਈਆਂ | ਇਸ ਮੌਕੇ ਭਾਈ ਕਪੂਰ ਸਿੰਘ ਤਲਵਾੜਾ, ਭਾਈ ਜਗਦੀਸ਼ ਸਿੰਘ ਤਿਹਾੜਾ, ਭਾਈ ਅਜਮੇਰ ਸਿੰਘ ਕਾਲਸਾਂ, ਭਾਈ ਕਸ਼ਮੀਰ ਸਿੰਘ ਸੰਘੇੜਾ ਆਦਿ ਢਾਡੀ ਜਥਿਆਂ ਨੇ ਵਾਰਾਂ ਪੇਸ਼ ਕਰਦਿਆਂ ਸੰਗਤਾਂ ਨੂੰ ਗੁਰਇਤਿਹਾਸ ਬਾਰੇ ਜਾਣੂੰ ਕਰਵਾਇਆ | ਇਸ ਮੌਕੇ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ, ਜਿਸ ਦੌਰਾਨ 50 ਪ੍ਰਾਣੀ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਲੜ੍ਹ ਲੱਗੇ | ਇਸ ਮੌਕੇ ਭਾਈ ਹਰਪਾਲ ਸਿੰਘ ਤੇ ਭਾਈ ਨਿਸ਼ਾਨ ਸਿੰਘ (ਦੋਵੇਂ ਗੁਰਦੁਆਰਾ ਇੰਸਪੈਕਟਰ), ਭਾਈ ਅਰਜਨ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ, ਗੁਰਦੁਆਰਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਅਕਾਊਟੈਂਟ ਹਰਪ੍ਰੀਤ ਸਿੰਘ, ਖ਼ਜ਼ਾਨਚੀ ਹਰਵਿੰਦਰ ਸਿੰਘ ਭੂੰਦੜੀ, ਸਾਬਕਾ ਮੈਨੇਜਰ ਕੰਵਲਜੀਤ ਸਿੰਘ ਗਿੱਲ, ਹੈੱਡ ਗ੍ਰੰਥੀ ਮਹਿੰਦਰ ਸਿੰਘ ਮਾਣਕੀ, ਹਰਜਿੰਦਰ ਸਿੰਘ ਆਰ.ਕੇ., ਬਲਜੀਤ ਸਿੰਘ ਆਰ.ਕੇ., ਗੁਰਦੀਪ ਸਿੰਘ ਐੱਸ.ਕੇ., ਹਰਪਾਲ ਸਿੰਘ, ਬਲਜੀਤ ਸਿੰਘ, ਗੁਰਕੀਰਤ ਸਿੰਘ ਐੱਸ.ਕੇ., ਗੁਰਜੀਤ ਸਿੰਘ ਗੁੱਜਰਵਾਲ, ਸੇਵਾਦਾਰ ਵਰਿੰਦਰ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਜ਼ਦੂਰ ਦਿਵਸ ਮੌਕੇ ਨਗਰ ਕੌਂਸਲ ਦੇ ਠੇਕੇ 'ਤੇ ਕੰਮ ਕਰਦੇ ਸਫ਼ਾਈ ਕਰਮਚਾਰੀ ਸੜਕਾਂ ਤੋਂ ਕੂੜਾ ਕਰਕਟ ਚੁੱਕ ਕੇ ਕੰਮ ਕਰਦੇ ਦ... ਅਗਲੀ ਖ਼ਬਰ ਬਹੁਜਨ ਸਮਾਜ ਪਾਰਟੀ ਹਲਕਾ ਜਗਰਾਉਂ ਦੇ ਆਗੂਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।