14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪਿੰਡ ਅਖਾੜਾ ਦੇ ਇਕ ਹੋਰ ਨੌਜਵਾਨ ਦੀ ਮੌਤ ਨਾਲ ਦਹਿਲਿਆ ਪਿੰਡ

ਅਜੀਤ ਡੈਸਕ 03-05-2026
ਜਗਰਾਉਂ, 2 ਅਪ੍ਰੈਲ (ਗੁਰਦੀਪ ਸਿੰਘ ਮਲਕ)-ਜਗਰਾਉਂ ਨੇੜਲੇ ਪਿੰਡ ਅਖਾੜਾ ਵਿਚ ਲਗਾਤਾਰ ਦੂਜੇ ਦਿਨ ਇਕ ਹੋਰ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋਣ ਨਾਲ ਪਿੰਡ ਵਿਚ ਸੋਗ ਦੇ ਨਾਲ-ਨਾਲ ਸਹਿਮ ਅਤੇ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ | ਇਕ ਦਿਨ ਪਹਿਲਾਂ ਨੌਜਵਾਨ ਜਸਪਾਲ ਸਿੰਘ ਵਿੱਕੀ ਦੀ ਰਹੱਸਮਈ ਹਾਲਾਤਾਂ ਵਿਚ ਮੌਤ ਦੀ ਘਟਨਾ ਤੋਂ ਬਾਅਦ ਅੱਜ ਹਰਮਨਜੀਤ ਸਿੰਘ ਦੀ ਲਾਸ਼ ਮਿਲਣ ਨਾਲ ਪੂਰਾ ਪਿੰਡ ਦਹਿਲ ਗਿਆ ਹੈ | ਜਾਣਕਾਰੀ ਅਨੁਸਾਰ 24 ਸਾਲਾ ਹਰਮਨਜੀਤ ਸਿੰਘ ਪੁੱਤਰ ਜਸਵੀਰ ਸਿੰਘ ਮੰਡੀ ਵਿਚ ਮਜ਼ਦੂਰੀ ਕਰਦਾ ਸੀ ਅਤੇ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ | ਉਹ ਪਰਿਵਾਰ ਦੀਆਂ ਉਮੀਦਾਂ ਦਾ ਸਹਾਰਾ ਸੀ ਅਤੇ ਭਵਿੱਖ ਲਈ ਵੱਡੇ ਸੁਪਨੇ ਦੇਖ ਰਿਹਾ ਸੀ, ਪਰ ਉਸ ਦੀ ਅਚਾਨਕ ਮੌਤ ਨਾਲ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ | ਦੱਸਿਆ ਜਾ ਰਿਹਾ ਹੈ ਕਿ ਹਰਮਨਜੀਤ ਸਿੰਘ ਬੀਤੇ ਕੱਲ੍ਹ ਤੋਂ ਘਰੋਂ ਬਾਹਰ ਸੀ ਅਤੇ ਘਰ ਵਾਪਸ ਨਹੀਂ ਪਰਤਿਆ | ਪਰਿਵਾਰਕ ਮੈਂਬਰਾਂ ਨੇ ਉਸ ਦੀ ਕਾਫ਼ੀ ਭਾਲ ਕੀਤੀ ਪਰ ਉਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ | ਅੱਜ ਸਵੇਰੇ ਉਸ ਦੀ ਲਾਸ਼ ਅਖਾੜਾ-ਕਾਉਂਕੇ ਰੋਡ 'ਤੇ ਪੁਲ ਨੇੜੇ ਨਹਿਰ ਦੇ ਕਿਨਾਰੇ ਬਣੇ ਵਾਟਰ ਪੰਪ ਦੇ ਕਮਰੇ 'ਚੋਂ ਬਰਾਮਦ ਹੋਈ | ਸੂਚਨਾ ਮਿਲਦਿਆਂ ਹੀ ਪੁਲਿਸ ਚੌਕੀ ਕਾਉਂਕੇ ਕਲਾਂ ਦੇ ਇੰਚਾਰਜ ਕੁਲਦੀਪ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ | ਮਿ੍ਤਕ ਦੇ ਪਿਤਾ ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੱਲ੍ਹ ਤੋਂ ਘਰੋਂ ਗਿਆ ਹੋਇਆ ਸੀ | ਅੱਜ ਸਵੇਰੇ ਜਦੋਂ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਜਾਣਕਾਰੀ ਮਿਲੀ ਤਾਂ ਉਹ ਮੌਕੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣੇ ਪੁੱਤਰ ਦੀ ਪਛਾਣ ਕੀਤੀ | ਇਹ ਮੰਜ਼ਰ ਦੇਖ ਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ | ਪਰਿਵਾਰ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਕੇ ਅਸਲ ਸੱਚ ਸਾਹਮਣੇ ਲਿਆਂਦਾ ਜਾਵੇ |
ਪਿਛਲੀ ਖ਼ਬਰ ਕੋਆਪ੍ਰੇਟਿਵ ਸੁਸਾਇਟੀ ਦੇਹੜਕਾ ਦੀ ਨਵੀਂ ਇਮਾਰਤ ਦਾ ਲੈਂਟਰ ਪਾਇਆ ਅਗਲੀ ਖ਼ਬਰ ਅਕਾਲਗੜ੍ਹ ਦੇ 35 ਸਾਲਾ ਨੌਜਵਾਨ ਵਲੋਂ ਫ਼ਾਹਾ ਲਗਾ ਕੇ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।