14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਜਗਰਾਉਂ ਸ਼ਹਿਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਪਹਿਲਾ ਜਥਾ ਰਵਾਨਾ

ਅਜੀਤ ਡੈਸਕ 03-05-2026
ਜਗਰਾਉਂ, 2 ਮਈ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਜਗਰਾਉਂ ਸ਼ਹਿਰ ਤੋਂ ਪਹਿਲਾ ਜਥਾ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ | ਇਸ ਮੌਕੇ ਵਾਰਡ ਨੰਬਰ 1 ਦੀਆਂ ਸੰਗਤਾਂ ਦੇ ਜਥੇ ਨੂੰ ਗੁਰਦੁਆਰਾ ਦਸਮੇਸ਼ ਨਗਰ ਜਗਰਾਉਂ ਤੋਂ 'ਆਪ' ਦੇ ਸੀਨੀਅਰ ਆਗੂ ਪ੍ਰੋ: ਸੁਖਵਿੰਦਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਅਤੇ ਕੋਆਰਡੀਨੇਟਰ ਪ੍ਰਦੀਪ ਸਿੰਘ ਬੋਦਲਵਾਲਾ ਵਲੋਂ ਝੰਡੀ ਦਿਖਾ ਦੇ ਰਵਾਨਾ ਕੀਤਾ ਗਿਆ | ਇਸ ਮੌਕੇ ਪ੍ਰੋ: ਸੁਖਵਿੰਦਰ ਸਿੰਘ ਅਤੇ ਬਿਕਰਮਜੀਤ ਸਿੰਘ ਥਿੰਦ ਨੇ ਦੱਸਿਆ ਕਿ ਇਹ ਜਥਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਰਾਮ ਤੀਰਥ, ਦੁਰਗਿਆਨਾ ਮੰਦਰ ਦੇ ਪਾਵਨ ਅਸਥਾਨਾਂ ਦੇ ਦਰਸ਼ਨ ਕਰੇਗਾ, ਇਸ ਦੇ ਨਾਲ ਜਥਾ ਬਾਘਾ ਬਾਰਡਰ, ਜਲਿ੍ਹਆਂ ਵਾਲਾ ਬਾਗ ਵਿਖੇ ਵੀ ਜਾਵੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਏ.ਸੀ. ਬੱਸਾਂ ਰਾਹੀਂ ਮੁਫ਼ਤ ਧਾਰਮਿਕ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਕੋਈ ਵੀ ਵਿਅਕਤੀ ਆਰਥਿਕ ਤੰਗੀ ਕਾਰਨ ਆਪਣੀ ਆਸਥਾ ਦੇ ਕੇਂਦਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝਾ ਨਾ ਰਹਿ ਸਕੇ | ਇਸ ਮੌਕੇ 'ਆਪ' ਆਗੂ ਕੁਲਵਿੰਦਰ ਸਿੰਘ ਕਾਲਾ, ਡਾ: ਦਿਲਬਾਗ ਸਿੰਘ, ਅਮਨਪ੍ਰੀਤ ਸਿੰਘ ਢਿੱਲੋਂ, ਦਰਸ਼ਨ ਸਿੰਘ ਸਿੱਧੂ, ਹੇਮਰਾਜ ਸਿੱਧਵਾਂ ਬੇਟ, ਭਵਨਜੀਤ ਸਿੰਘ, ਮਾ: ਗੁਰਵਿੰਦਰ ਸਿੰਘ, ਮੈਡਮ ਸੁਰਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਾਤਾ ਦਲਜੀਤ ਕੌਰ ਛਤਵਾਲ ਨਮਿਤ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਨਾਨਕਸਰ ਦਰਬਾਰ ਡਾਂਗੋਂ ਵਿਖੇ ਧਾਰਮਿਕ ਸਮਾਗਮ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।