14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪੰਜਾਬ ਸਟੇਟ ਪੈਨਸ਼ਨਰ ਐਸੋਸੀਏਸ਼ਨ ਤਹਿਸੀਲ ਰਾਏਕੋਟ ਵਲੋਂ ਆਪਣੀ ਮੰਗਾਂ ਦੀ ਪੂਰਤੀ ਲਈ ਸਰਕਾਰ ਨੂੰ ਚਿਤਾਵਨੀ

ਅਜੀਤ ਡੈਸਕ 03-05-2026
ਰਾਏਕੋਟ, 2 ਮਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਟੇਟ ਪੈਨਸ਼ਨਰ ਐਸੋਸੀਏਸ਼ਨ ਦੀ ਤਹਿਸੀਲ ਪੱਧਰੀ ਮੀਟਿੰਗ ਸਥਾਨਕ ਇੰਦਰ ਕੰਪਲੈਕਸ ਰਾਏਕੋਟ ਵਿਖੇ ਕਰਮਜੀਤ ਸਿੰਘ ਸਾਬਕਾ ਡਿਪਟੀ ਡਾਇਰੈਕਟਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਾਥੀ ਪਿ੍ੰਸੀਪਲ ਗੁਰਮੇਲ ਸਿੰਘ ਅੱਬੂਵਾਲ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਮੀਟਿੰਗ ਵਿਚ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਟੇਟ ਪੱਧਰ 'ਤੇ ਕੀਤੀਆਂ ਗਈਆਂ ਮੀਟਿੰਗਾਂ ਦੇ ਬਾਵਜੂਦ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਐਸੋਸੀਏਸ਼ਨ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਭਖ਼ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਸਰਬਜੀਤ ਸਿੰਘ, ਜਗਦੀਪ ਸਿੰਘ ਲੋਹਟਬੱਦੀ, ਕਰਨੈਲ ਸਿੰਘ, ਦਲਜਿੰਦਰ ਸਿੰਘ, ਮਨਜੀਤ ਸਿੰਘ, ਮਲਕੀਤ ਸਿੰਘ, ਮਾ: ਪ੍ਰੀਤਮ ਸਿੰਘ ਬਰ੍ਹਮੀ, ਗੁਰਦੀਪ ਸਿੰਘ, ਸੁਖਦੇਵ ਸਿੰਘ, ਬਲਵੀਰ ਸਿੰਘ, ਜਗਤਾਰ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਿੱਸੋਵਾਲ ਗੁਰਦੁਆਰਾ ਸਾਹਿਬ ਗੁਰੂ ਰਵਿਦਾਸ ਜੀ ਵਿਖੇ ਦਸਤਾਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਮਾਤਾ ਦਲਜੀਤ ਕੌਰ ਛਤਵਾਲ ਨਮਿਤ ਅੰਤਿਮ ਅਰਦਾਸ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।