14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕਣਕ ਦਾ ਸੀਜ਼ਨ ਖ਼ਤਮ ਹੋਣ 'ਤੇ ਹੁਣ ਨੰਬਰਦਾਰਾਂ ਵਲੋਂ ਸਮੁੱਚੇ ਜ਼ਿਲਿ੍ਹਆਂ 'ਚ ਮੰਗਾਂ ਦੀ ਪੂਰਤੀ ਲਈ ਸੰਘਰਸ਼ ਵਿੱਢਿਆ ਜਾਵੇਗਾ

ਅਜੀਤ ਡੈਸਕ 03-05-2026
ਰਾਏਕੋਟ, 2 ਮਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਰਾਏਕੋਟ ਦੀ ਮੀਟਿੰਗ ਤਹਿਸੀਲ ਕੰਪਲੈਕਸ ਰਾਏਕੋਟ ਵਿਖੇ ਯੂਨੀਅਨ ਦੇ ਦਫ਼ਤਰ ਵਿਚ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ, ਤਹਿਸੀਲ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਅਤੇ ਜਰਨਲ ਸਕੱਤਰ ਸੂਬੇਦਾਰ ਪਾਲ ਸਿੰਘ ਰਾਏਕੋਟ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੁਖਪਾਲ ਸਿੰਘ ਗੋਂਦਵਾਲ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ 'ਆਪ' ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਨੰਬਰਦਾਰਾਂ ਦੀਆਂ ਮੰਗਾਂ ਵੱਲ ਬਿਲਕੁੱਲ ਧਿਆਨ ਨਹੀਂ ਦਿੱਤਾ, ਜਿਸ ਕਰਕੇ ਸੂਬੇ ਭਰ ਦੇ ਨੰਬਰਦਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਸਮੂਹ ਨੰਬਰਦਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ, ਜਿਸ ਕਾਰਨ ਪੰਜਾਬ ਦੇ ਸਮੂਹ ਨੰਬਰਦਾਰਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ | ਇਸ ਮੌਕੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਅਤੇ ਤਹਿਸੀਲ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਨੇ ਆਖਿਆ ਕਿ ਹੁਣ ਕਣਕ ਦਾ ਸੀਜ਼ਨ ਖ਼ਤਮ ਹੋ ਗਿਆ ਹੈ ਸੋ ਕਿਰਪਾ ਕਰਕੇ ਪੰਜਾਬ ਦੇ ਸਮੂਹ ਜ਼ਿਲਿ੍ਹਆਂ 'ਚ ਵੱਡੀ ਰੈਲੀ ਕੀਤੀ ਜਾਵੇ ਤਾਂ ਜੋ ਆਪਣੀਆਂ ਹੱਕੀ ਮੰਗਾਂ ਨੂੰ ਸਰਕਾਰ ਤੋਂ ਪੂਰਾ ਕੀਤਾ ਜਾ ਸਕੇ | ਇਸ ਮੌਕੇ ਗੋਂਦਵਾਲ ਨੇ ਆਖਿਆ ਕਿ ਜੇਕਰ ਮੁੱਖ ਮੰਤਰੀ ਪੰਜਾਬ ਨੇ ਨੰਬਰਦਾਰਾਂ ਦੀਆਂ ਮੁੱਖ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਤਾਂ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ | ਇਸ ਮੌਕੇ ਸੁਖਦੀਪ ਸਿੰਘ ਬਿੰਜਲ, ਪ੍ਰੀਤਮ ਸਿੰਘ ਬਰ੍ਹਮੀ, ਗੁਰਮੀਤ ਸਿੰਘ ਬੱਸੀਆਂ, ਬਲਜੀਤ ਸਿੰਘ ਭੈਣੀ ਦਰੇੜਾ, ਹਰਿੰਦਰ ਸਿੰਘ ਰਾਮਗੜ੍ਹ ਸਿਵੀਆਂ, ਮੇਜਰ ਸਿੰਘ ਧੂਰਕੋਟ, ਮਨਜੀਤ ਸਿੰਘ ਸੁਖਾਣਾ, ਬਲਜਿੰਦਰ ਕੌਰ ਨੰਗਲ ਕਲਾਂ, ਜਸਵੀਰ ਕੌਰ ਤਾਜਪੁਰ, ਪਰਮਜੀਤ ਕੌਰ ਜੌਹਲਾਂ, ਚਮਕੌਰ ਸਿੰਘ ਜੌਹਲਾਂ, ਜੁਗਰੰਟ ਸਿੰਘ ਧੂਰਕੋਟ, ਦਵਿੰਦਰ ਸਿੰਘ ਬੱਸੀਆਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਲਾਂਪੁਰ ਨੇ ਦਾਣਾ ਮੰਡੀ ਸਿੱਧਵਾਂ ਬੇਟ 'ਚ ਮਜ਼ਦੂਰਾਂ ਦੇ ਨਾਲ ਮਈ ਦਿਵਸ ਮਨਾਇਆ ਅਗਲੀ ਖ਼ਬਰ ਵਿਧਾਨ ਸਭਾ ਦੀ ਮਰਿਆਦਾ ਭੰਗ ਬਾਰੇ ਮੁੱਖ ਮੰਤਰੀ 'ਤੇ ਦੋਸ਼ਾਂ ਦੀ ਜਾਂਚ ਹੋਵੇ-ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।