18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮਜ਼ਦੂਰ ਦਿਵਸ ਮੌਕੇ ਸਕੂਲਾਂ ਵਲੋਂ ਦਰਜਾ ਚਾਰ ਕਰਮਚਾਰੀਆਂ ਨੂੰ ਫ਼ਿਲਮ ਦਿਖਾਈ

ਅਜੀਤ ਡੈਸਕ 03-05-2026
ਜਗਰਾਉਂ, 2 ਮਈ (ਵਿਨੋਦ ਕੁਮਾਰ)-ਮਜ਼ਦੂਰ ਦਿਵਸ 'ਤੇ ਜਗਰਾਉਂ ਸਕੂਲਜ਼ ਐਸੋਸੀਏਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਰਜਾ ਚਾਰ ਕਰਮਚਾਰੀਆਂ ਲਈ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਉਪਰਾਲੇ ਦਾ ਮੁੱਖ ਉਦੇਸ਼ ਸਕੂਲ ਦੇ ਉਨ੍ਹਾਂ ਕਰਮਚਾਰੀਆਂ ਦੀ ਮਿਹਨਤ, ਨਿਸ਼ਠਾ ਅਤੇ ਯੋਗਦਾਨ ਨੂੰ ਸਲਾਮ ਕਰਨਾ ਸੀ, ਜੋ ਦਿਨ-ਰਾਤ ਚੁੱਪਚਾਪ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਕੇ ਸਕੂਲ ਦੀ ਪ੍ਰਗਤੀ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਦਰਜਾ ਚਾਰ ਕਰਮਚਾਰੀਆਂ ਲਈ ਇਕ ਫ਼ਿਲਮ ਦਿਖਾਈ ਗਈ | ਫ਼ਿਲਮ ਦੇਖਦਿਆਂ ਸਾਰੇ ਕਰਮਚਾਰੀਆਂ ਨੇ ਖੁਸ਼ੀ ਅਤੇ ਉਤਸ਼ਾਹ ਮਹਿਸੂਸ ਕੀਤਾ ਅਤੇ ਆਪਣੇ ਰੋਜ਼ਾਨਾ ਦੇ ਕੰਮਾਂ ਤੋਂ ਹਟ ਕੇ ਇਕ ਸੁਖਦ ਅਤੇ ਤਾਜ਼ਗੀ ਭਰਿਆ ਸਮਾਂ ਬਤੀਤ ਕੀਤਾ | ਪ੍ਰੋਗਰਾਮ ਦੌਰਾਨ ਸਕੂਲਜ ਐਸੋਸੀਏਸ਼ਨ ਦੇ ਪ੍ਰਧਾਨ ਰਾਜਪਾਲ ਕੌਰ ਨੇ ਕਿਹਾ ਕਿ ਦਰਜਾ ਚਾਰ ਕਰਮਚਾਰੀ ਸਕੂਲਾਂ ਦੀ ਮਜ਼ਬੂਤ ਨੀਂਹ ਹਨ | ਉਨ੍ਹਾਂ ਦੇ ਬਿਨਾਂ ਸਕੂਲ ਸੁਚਾਰੂ ਢੰਗ ਨਾਲ ਚਲਾਉਣਾ ਸੰਭਵ ਨਹੀਂ | ਇਸ ਤੋਂ ਇਲਾਵਾ ਕਰਮਚਾਰੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਸੇਵਾ ਦੀ ਪ੍ਰਸੰਸਾ ਕੀਤੀ ਗਈ | ਸਕੂਲ ਪ੍ਰਬੰਧਕਾਂ ਨੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਮਨੁੱਖਤਾ ਭਰੇ ਉਪਰਾਲੇ ਜਾਰੀ ਰੱਖਣ ਦਾ ਭਰੋਸਾ ਦਿੱਤਾ |
ਪਿਛਲੀ ਖ਼ਬਰ ਐਸ.ਪੀ.ਐਸ. ਹਸਪਤਾਲ ਦੇ ਆਰਥੋਪੈਡਿਕ ਸਰਜਨ ਡਾ. ਰਣਜੀਤ ਸਿੰਘ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵਲੋਂ ਐਕਸੀਲੈਂਟ ਐਵਾਰਡ ਨ... ਅਗਲੀ ਖ਼ਬਰ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ 'ਮੈਨਸਟਰੁਅਲ ਹਾਈਜੀਨ' ਵਿਸ਼ੇ 'ਤੇ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।