18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 03-05-2026
ਸਮਰਾਲਾ, 2 ਮਈ (ਕੁਲਵਿੰਦਰ ਸਿੰਘ)-ਆਈ. ਐੱਸ. ਸੀ. ਅਤੇ ਆਈ. ਸੀ. ਐੱਸ. ਈ. ਵਲੋਂ ਐਲਾਨੇ ਗਏ ਬਾਰ੍ਹਵੀਂ ਅਤੇ ਦਸਵੀਂ ਦੇ ਨਤੀਜਿਆਂ 'ਚ ਇੱਕ ਵਾਰ ਫਿਰ ਵਿਦਿਆਰਥੀਆਂ ਨੇ ਮੱਲਾਂ ਮਾਰਦੇ ਹੋਏ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਜਿਸ ਦੀ ਖ਼ੁਸ਼ੀ 'ਚ ਅੱਜ 90 ਫ਼ੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਕੇਕ ਕੱਟਣ ਦੀ ਰਸਮ ਅਦਾ ਕਰਵਾਈ ਗਈ | ਇਨ੍ਹਾਂ ਨਤੀਜਿਆਂ ਵਿਚ ਸੈਕਰਡ ਹਾਰਟ ਕਾਨਵੈਂਟ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਬਾਰ੍ਹਵੀਂ ਮੈਡੀਕਲ ਅਤੇ ਆਰਟਸ ਗਰੁੱਪ ਵਿਚ ਅਵਨੀਤ ਕੌਰ ਅਤੇ ਰੂਜਲਪ੍ਰੀਤ ਗਿੱਲ ਨੇ 99 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਜਿੱਥੇ ਇਲਾਕੇ ਵਿਚ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ, ਉੱਥੇ ਮਾਪਿਆਂ ਦੇ ਮਾਣ ਨੂੰ ਵਧਾਇਆ ਹੈ | ਇਨ੍ਹਾਂ ਨਤੀਜਿਆਂ ਵਿਚ ਅਵਨੀਤ ਕੌਰ ਨੇ ਅੰਗਰੇਜ਼ੀ ਵਿਚ 100 ਫ਼ੀਸਦੀ, ਰੂਜਲਪ੍ਰੀਤ ਨੇ ਫਿਜ਼ੀਕਲ, ਪੋਲੀਟੀਕਲ ਸਾਇੰਸ ਵਿਚ 100 ਫ਼ੀਸਦੀ ਅੰਕ ਪ੍ਰਾਪਤ ਕੀਤੇ | ਇਸ ਤੋਂ ਇਲਾਵਾ ਹਿਸਟਰੀ ਵਿਚ ਤਿੰਨ, ਪੰਜਾਬੀ ਵਿਚ 17 ਅਤੇ ਫਿਜ਼ੀਕਲ ਐਜੂਕੇਸ਼ਨ ਵਿਚ 7 ਵਿਦਿਆਰਥੀ ਨੇ 100 ਫ਼ੀਸਦੀ ਅੰਕ ਪ੍ਰਾਪਤ ਕੀਤੇ | ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ 'ਤੇ ਸਕੂਲ ਦੇ ਡਾਇਰੈਕਟਰ ਫਾਦਰ ਅਮਲ ਵਰਗੀਜ਼ ਤੇ ਪਿ੍ੰਸੀਪਲ ਸਿਸਟਰ ਐਨ ਰੋਜ਼ ਨੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ 'ਚ ਡਾਂਸ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੰਦੀਲਾ, ਧੂਰੀ, ਵਿਰਕ ਸਮੇਤ ਹੋਰਨਾਂ ਨੇ ਪਾਲੀ ਦੇਤਵਾਲੀਆ ਨਾਲ ਦੁੱਖ ਪ੍ਰਗਟਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।