19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੰਤ ਆਸ਼ਰਮ ਵਿਖੇ ਗੁਰਮਤਿ ਸਮਾਗਮ ਸਮਾਪਤ * ਸਮਾਗਮ 'ਚ ਅਨੇਕਾਂ ਸੰਤ ਮਹਾਂਪੁਰਸ਼ ਪੁੱਜੇ

ਅਜੀਤ ਡੈਸਕ 03-05-2026
ਜੌੜੇਪੁਲ ਜਰਗ, 2 ਮਈ (ਪਾਲਾ ਰਾਜੇਵਾਲੀਆ)-ਗੁਰਦੁਆਰਾ ਸੰਤ ਆਸ਼ਰਮ ਧਬਲਾਨ ਵਿਖੇ ਦਸਮੀ ਦਾ ਦਿਹਾੜਾ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਰਾੜਾ ਸਾਹਿਬ (ਭੋਰਾ ਸਾਹਿਬ) ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਰੌਸ਼ਨ ਸਿੰਘ ਦੀ ਸੁਚਜੀ ਦੇਖ ਰੇਖ ਹੇਠਾਂ ਮਨਾਇਆ ਗਿਆ | ਇਸ ਮੌਕੇ ਵੱਖ ਵੱਖ ਸੰਪਰਦਾਵਾਂ ਦੇ ਮੁਖੀਆਂ, ਸੰਤ ਮਹਾਂਪੁਰਸ਼ਾਂ, ਕਥਾ ਵਾਚਕਾਂ ਅਤੇ ਪੰਥ ਪ੍ਰਸਿੱਧ ਵਿਦਵਾਨਾਂ ਨੇ ਸ਼ਿਰਕਤ ਕਰ ਕੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਲੜ ਲੱਗਣ ਲਈ ਪ੍ਰੇਰਿਤ ਕੀਤਾ | ਵੱਖ ਵੱਖ ਬਿਮਾਰੀਆਂ ਦੇ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ | ਰਾੜਾ ਸਾਹਿਬ ਦੇ ਸੈਕਟਰੀ ਭਾਈ ਰਣਧੀਰ ਸਿੰਘ ਢੀਂਡਸਾ ਨੇ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਨਿਭਾਈ | ਰਾੜਾ ਸਾਹਿਬ ਦੇ ਮੁੱਖ ਕੀਰਤੀਏ ਭਾਈ ਸੁਖਵਿੰਦਰ ਸਿੰਘ, ਉੱਘੇ ਕਥਾ ਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨਾਭੇ ਵਾਲੇ, ਸੰਤ ਬਾਬਾ ਗੁਰਮੁਖ ਸਿੰਘ ਆਲੋਵਾਲ, ਗੁਰਵਿੰਦਰ ਸਿੰਘ ਖਾਲਸਾ, ਗੁਰਵਿੰਦਰ ਸਿੰਘ ਬੱਬੀ, ਜਸਵਿੰਦਰ ਸਿੰਘ ਜੌਨੀ, ਡਾ. ਦਰਸ਼ਨ ਸਿੰਘ, ਘੁੰਮਣ ਪਟਿਆਲਾ, ਆਜਾਦ ਸੇਵਾ ਦਲ ਪਟਿਆਲਾ ਦੇ ਸਮੂਹ ਸੇਵਾਦਾਰ, ਕਰਮਜੀਤ ਸਿੰਘ ਕੋਛੜ, ਟਰੱਸਟੀ ਸਮੇਤ ਹੋਰਨਾਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ | ਸੰਤ ਬਾਬਾ ਰੌਸ਼ਨ ਸਿੰਘ ਧਬਲਾਨ ਵਾਲਿਆਂ ਨੇ ਪੁੱਜੀਆਂ ਸ਼ਖ਼ਸੀਅਤਾਂ ਅਤੇ ਸੰਤ ਮਹਾਂਪੁਰਸ਼ਾਂ ਨੂੰ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਏ. ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਲੋਂ ਪ੍ਰੀ-ਨਰਸਰੀ ਤੋਂ ਲੈ ਕੇ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵਿਸ਼ੇਸ਼... ਅਗਲੀ ਖ਼ਬਰ ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ 'ਚ ਡਾਂਸ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।