20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕੌਮਾਂਤਰੀ ਮਜ਼ਦੂਰ ਦਿਵਸ 'ਤੇ ਔਰਤਾਂ ਦਾ ਵਿਸ਼ੇਸ਼ ਯੋਗਦਾਨ-ਮਿਸਰੋ ਦੇਵੀ

ਅਜੀਤ ਡੈਸਕ 03-05-2026
ਜਗਰਾਉਂ, 2 ਮਈ (ਹਰਵਿੰਦਰ ਸਿੰਘ ਖ਼ਾਲਸਾ)-ਹਰ ਸਾਲ 1 ਮਈ ਨੂੰ ਮਨਾਇਆ ਜਾਣ ਵਾਲਾ ਕੌਮਾਂਤਰੀ ਮਜ਼ਦੂਰ ਦਿਵਸ ਮਜ਼ਦੂਰ ਵਰਗ ਦੀਆਂ ਹੱਕਾਂ ਦੀ ਲੜਾਈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਸਲਾਮ ਕਰਨ ਦਾ ਦਿਨ ਹੈ | ਇਸ ਮੌਕੇ ਔਰਤਾਂ ਦੇ ਅਹਿਮ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ, ਕਿਉਂਕਿ ਉਹ ਘਰੇਲੂ ਜ਼ਿੰਮੇਵਾਰੀਆਂ ਤੋਂ ਲੈ ਕੇ ਖੇਤੀਬਾੜੀ, ਉਦਯੋਗ, ਸਿੱਖਿਆ, ਸਿਹਤ ਅਤੇ ਹੋਰ ਕਈ ਖੇਤਰਾਂ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ | ਅੱਜ ਨਗਰ ਕੌਂਸਲ ਜਗਰਾਉਂ ਅੰਦਰ ਸਫ਼ਾਈ ਸੇਵਕ ਯੂਨੀਅਨ ਪੰਜਾਬ ਬ੍ਰਾਂਚ ਜਗਰਾਉਂ ਵਲੋਂ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਮਹਿਲਾ ਪ੍ਰਧਾਨ ਮਿਸਰੋ ਦੇਵੀ ਵਲੋਂ ਝੰਡਾ ਲਹਿਰਾਇਆ ਗਿਆ | ਝੰਡਾ ਲਹਿਰਾਉਣ ਮੌਕੇ ਪ੍ਰਧਾਨ ਮਿਸਰੋ ਦੇਵੀ ਨੇ ਕਿਹਾ ਕਿ ਪੁਰਾਣੇ ਸਮਿਆਂ ਵਿਚ ਔਰਤਾਂ ਨੂੰ ਸਿਰਫ਼ ਘਰ ਦੀ ਚਾਰਦਿਵਾਰੀ ਤੱਕ ਸੀਮਿਤ ਕੀਤਾ ਜਾਂਦਾ ਸੀ, ਪਰ ਅੱਜ ਉਹ ਹਰ ਖੇਤਰ ਵਿਚ ਮਰਦਾਂ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਕੰਮ ਕਰ ਰਹੀਆਂ ਹਨ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਕੌਮੀ ਪ੍ਰਧਾਨ ਗੇਜਾ ਰਾਮ ਵਾਲਮੀਕਿ ਅਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ, ਵਾਇਸ ਪ੍ਰਧਾਨ ਸਨੀ ਸੁੰਦਰ, ਚੇਅਰਮੈਨ ਬੁੱਧ ਰਾਮ, ਗਾਇਕ ਸੰਤੋਖ ਰਾਮ, ਸਰਪ੍ਰਸਤ ਪ੍ਰਦੀਪ ਕੁਮਾਰ, ਭੂਸ਼ਨ ਗਿੱਲ, ਬਿਕਰਮ ਗਿੱਲ, ਸੁਰਜੀਤ ਸਿੰਘ, ਸਨਦੀਪ ਕੁਮਾਰ, ਆਸ਼ਾ ਰਾਣੀ, ਨੀਨਾ, ਕੰਚਨ, ਸੀਵਰੇਜ ਯੂਨੀਅਨ ਪ੍ਰਧਾਨ ਰਾਜ ਕੁਮਾਰ, ਬਲਵਿੰਦਰ ਕਲਿਆਣ, ਡਿੰਪਲ ਅਤੇ ਸਮੂਹ ਸਟਾਫ਼ ਹਾਜ਼ਰ ਰਹੇ |
ਪਿਛਲੀ ਖ਼ਬਰ ਪਿੰਡ ਅਲੀਗੜ੍ਹ ਤੋਂ ਪਿੰਡ ਪੋਨਾ ਤੱਕ ਬਣ ਰਹੀ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਜਾਇਜ਼ਾ ਸਰਪੰਚ ਰਾਜੂ ਪੋਨਾ ਨੇ ਲਿਆ... ਅਗਲੀ ਖ਼ਬਰ ਭਾਕਿਯੂ ਏਕਤਾ ਡਕੌਂਦਾ ਵਲੋਂ ਪਿੰਡ ਅਖਾੜਾ-ਮਾਣੂੰਕੇ ਟੁੱਟੀ ਨੂੰ ਲੈ ਕੇ ਸੰਘਰਸ਼ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।