16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਦਿਹਾਤੀ ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਬਣਾਏ ਗੁਰਜੀਤ ਗੀਟਾ ਵਲੋਂ ਹਾਈਕਮਾਨ ਦਾ ਧੰਨਵਾਦ <br/>

ਅਜੀਤ ਡੈਸਕ 04-05-2026
ਜਗਰਾਉਂ, 3 ਮਈ (ਸ਼ਮਸ਼ੇਰ ਸਿੰਘ ਗਾਲਿਬ)-ਕਾਂਗਰਸ ਵਲੋਂ ਪਾਰਟੀ ਨੂੰ ਮਜਬੂਤ ਕਰਨ ਲਈ ਜਨਰਲ ਸਕੱਤਰਾਂ ਦੀ ਸੂਚੀ ਜਾਰੀ ਕੀਤੀ ਹੈ | ਉਨ੍ਹਾਂ 'ਚੋਂ ਲੁਧਿਆਣਾ ਜ਼ਿਲ੍ਹਾ ਦਿਹਾਤੀ ਦੇ ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਗੀਟਾ ਨੂੰ ਸਕੱਤਰ ਬਣਾਉਣ 'ਤੇ ਪਿੰਡ ਵਾਸੀਆਂ ਤੇ ਚਹੇਤਿਆਂ 'ਚ ਖੁਸ਼ੀ ਦੀ ਲਹਿਰ ਪਾਈ ਗਈ ਹੈ | ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਗੀਟਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕੈਪਟਨ ਸੰਦੀਪ ਸਿੰਘ ਸੰਧੂ ਹਲਕਾ ਇੰਚਾਰਜ ਦਾਖਾ, ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਦਿਹਾਤੀ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਸਾਬਕਾ ਜ਼ਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਮੈਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਮੈਂ ਉਸ ਜ਼ਿੰਮੇਵਾਰੀ ਨੂੰ ਨਿਭਾਉਣ ਦੀ ਕੋਸ਼ਿਸ਼ ਕਰਾਂਗਾ ਅਤੇ ਪਾਰਟੀ ਦੀ ਮਜਬੂਤੀ ਲਈ ਹਰ ਸੰਭਵ ਯਤਨ ਕਰਾਂਗਾ | ਇਸ ਸਮੇਂ ਸਾਬਕਾ ਸਰਪੰਚ ਤਰਸੇਮ ਸਿੰਘ, ਉਤਮ ਸਿੰਘ, ਜਗਪਾਲ ਸਿੰਘ ਪੰਚ, ਮਨਲਗਨ ਸਿੰਘ ਕੈਨੇਡਾ, ਅਮਨ ਸਿੰਘ ਨੰਬਰਦਾਰ ਤੇ ਮਨਜੀਤ ਸਿੰਘ ਛੀਨਾਂ ਨੇ ਗੁਰਜੀਤ ਸਿੰਘ ਗੀਟਾ ਨੂੰ ਜ਼ਿਲ੍ਹਾ ਜਨਰਲ ਸਕੱਤਰ ਬਣਾਏ ਜਾਣ 'ਤੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਹੰਬੜਾਂ ਨੇੜੇ ਭੱਠਾਧੂਹਾ 'ਚ ਤੇਜ਼ ਰਫ਼ਤਾਰ ਕਾਰ ਦੀ ਬਿਜਲੀ ਟਰਾਂਸਫਾਰਮਰ ਦੇ ਖੰਭਿਆਂ ਨਾਲ ਹੋਈ ਭਿਆਨਕ ਟੱਕਰ <br/> ਅਗਲੀ ਖ਼ਬਰ ਬੁਰਜ ਲਿੱਟਾਂ ਤੋਂ ਟਰਾਲੀ ਚੋਰੀ ਸੀ. ਸੀ. ਟੀ. ਵੀ. ਕੈਮਰੇ ਦੀਆਂ ਫੋਟੋਆਂ ਵਾਇਰਲ ਹੋਣ 'ਤੇ ਟਰਾਲੀ ਮਿਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।