24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸਰਪੰਚ ਜੇਪੀ ਜਲਾਲਦੀਵਾਲ ਵਲੋਂ ਮਨਰੇਗਾ ਮਜ਼ਦੂਰਾਂ ਦਾ ਵਿਕਾਸ ਦੇ ਕੰਮਾਂ 'ਚ ਸਹਿਯੋਗ ਦੇਣ ਬਦਲੇ ਸਨਮਾਨ

ਅਜੀਤ ਡੈਸਕ 05-05-2026
ਰਾਏਕੋਟ, 4 ਮਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਜਲਾਲਦੀਵਾਲ ਵਿਖੇ ਸਰਪੰਚ ਪਿ੍ਤਪਾਲ ਸਿੰਘ ਜੇਪੀ ਪੂਨੀਆਂ ਦੇ ਗ੍ਰਹਿ ਵਿਖੇ ਮਨਰੇਗਾ ਮਜ਼ਦੂਰਾਂ ਨੂੰ 'ਕੌਮਾਂਤਰੀ ਮਜ਼ਦੂਰ ਦਿਵਸ' ਨੂੰ ਸਮਰਪਿਤ ਸਨਮਾਨਿਤ ਕੀਤਾ | ਇਸ ਮੌਕੇ ਮਨਰੇਗਾ ਮਜ਼ਦੂਰਾਂ ਨੂੰ ਸਨਮਾਨਿਤ ਕਰਦਿਆਂ ਗੁਰਮੀਤ ਕੌਰ ਪੂਨੀਆਂ ਪਤਨੀ ਸਰਪੰਚ ਪਿ੍ਤਪਾਲ ਸਿੰਘ ਜੇਪੀ ਪੂਨੀਆਂ ਨੇ ਆਖਿਆ ਕਿ ਮਨਰੇਗਾ ਮਜ਼ਦੂਰ ਸਾਡੇ ਦੇਸ਼ ਦੀ ਤਰੱਕੀ 'ਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੇ ਹਨ, ਜਿਨ੍ਹਾਂ ਦੀ ਮਿਹਨਤ ਦੇ ਬਦੌਲਤ ਹੀ ਪਿੰਡਾਂ 'ਚ ਵਿਕਾਸ ਕਾਰਜ ਚੱਲ ਰਹੇ ਹਨ, ਜਿਸ ਦੇ ਮੱਦੇਨਜ਼ਰ ਉਨ੍ਹਾਂ ਦੀ ਸਖ਼ਤ ਮਿਹਨਤ ਤੇ ਕਾਬਲੀਅਤ ਨੂੰ ਦੇਖਦੇ ਹੋਏ ਅੱਜ ਪਿੰਡ ਜਲਾਲਦੀਵਾਲ ਦੇ ਮਨਰੇਗਾ ਮਜ਼ਦੂਰਾਂ ਨੂੰ ਦੁਪੱਟੇ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਰਪੰਚ ਪਿ੍ਤਪਾਲ ਸਿੰਘ ਜੇਪੀ ਪੂਨੀਆਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਗ੍ਰਾਮ ਪੰਚਾਇਤ ਦਾ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਪਿੰਡ ਵਿਚ ਸਰਬਪੱਖੀ ਵਿਕਾਸ ਪਹਿਲ ਦੇ ਅਧਾਰ 'ਤੇ ਪੂਰਾ ਕੀਤਾ ਜਾ ਸਕੇ | ਇਸ ਮੌਕੇ ਪੰਚ ਕੁਲਵੰਤ ਕੌਰ, ਪੰਚ ਸ਼ਿੰਦਰਪਾਲ ਕੌਰ ਜੌਹਲ ਹਾਜ਼ਰ ਸਨ |
ਪਿਛਲੀ ਖ਼ਬਰ ਮਹਿਫ਼ਲ-ਏ-ਅਦੀਬ ਵਲੋਂ ਪਾਲੀ ਦੇਤਵਾਲੀਆ ਨਾਲ ਦੁੱਖ ਦਾ ਪ੍ਰਗਟ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਟ੍ਰੈਫ਼ਿਕ ਨਿਯਮਾਂ ਬਾਰੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।