28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮਹਾਂਪ੍ਰਗਿਆ ਸਕੂਲ ਰਾਏਕੋਟ ਰੋਡ ਜਗਰਾਉਂ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਅੱਜ

ਅਜੀਤ ਡੈਸਕ 10-05-2026
ਜਗਰਾਉਂ, 9 ਮਈ (ਵਿਨੋਦ ਕੁਮਾਰ)-ਅਖਿਲ ਭਾਰਤੀ ਤੇਰਾ ਪੰਥ ਯੁਵਕ ਪ੍ਰੀਸ਼ਦ ਵਲੋਂ ਮਨੁੱਖਤਾ ਦੀ ਸੇਵਾ ਅਤੇ ਸਮਾਜਿਕ ਭਲਾਈ ਦੇ ਉਦੇਸ਼ ਨਾਲ 10 ਮਈ, ਐਤਵਾਰ ਨੂੰ ਮਹਾਪ੍ਰਗਿਆ ਸਕੂਲ ਰਾਏਕੋਟ ਰੋਡ ਜਗਰਾਉਂ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦਾ ਮੁੱਖ ਉਦੇਸ਼ ਲੋੜਵੰਦ ਮਰੀਜ਼ਾਂ ਲਈ ਖ਼ੂਨ ਦੀ ਉਪਲੱਬਧਤਾ ਯਕੀਨੀ ਬਣਾਉਣਾ ਅਤੇ ਲੋਕਾਂ ਵਿਚ ਖ਼ੂਨਦਾਨ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ | ਸੰਸਥਾ ਦੇ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ੂਨਦਾਨ ਇਕ ਮਹਾਨ ਸੇਵਾ ਹੈ, ਜਿਸ ਨਾਲ ਕਈ ਕੀਮਤੀ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ | ਉਨ੍ਹਾਂ ਨੇ ਇਲਾਕੇ ਦੇ ਨੌਜਵਾਨਾਂ, ਸਮਾਜ ਸੇਵੀਆਂ ਅਤੇ ਆਮ ਲੋਕਾਂ ਨੂੰ ਇਸ ਖ਼ੂਨਦਾਨ ਕੈਂਪ ਵਿਚ ਵੱਧ-ਚੜ੍ਹਕੇ ਹਿੱਸਾ ਲੈਣ ਦੀ ਅਪੀਲ ਕੀਤੀ | ਕੈਂਪ ਦੌਰਾਨ ਸਿਹਤ ਵਿਭਾਗ ਦੀ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਖ਼ੂਨਦਾਨੀਆਂ ਦੀ ਜਾਂਚ ਕਰਕੇ ਪੂਰੀ ਸੁਰੱਖਿਆ ਦਾ ਧਿਆਨ ਰੱਖਿਆ ਜਾਵੇਗਾ |
ਪਿਛਲੀ ਖ਼ਬਰ ਕਿਸਾਨੀ ਹੱਦ ਕਰਜ਼ਿਆਂ ਨੂੰ ਲੈ ਕੇ ਕੋ-ਆਪ੍ਰੇਟਿਵ ਬੈਂਕ ਲੁਧਿਆਣਾ ਸਾਹਮਣੇੇ ਧਰਨਾ ਕੱਲ੍ਹ ਅਗਲੀ ਖ਼ਬਰ ਸਹਿਕਾਰੀ ਸਭਾਵਾਂ ਵਲੋਂ ਵਧਾਏ ਹੱਦ ਕਰਜ਼ਿਆਂ ਦੀ ਕਿਸਾਨਾਂ ਨੂੰ ਅਦਾਇਗੀ ਕਰਨ ਤੋਂ ਕੋਰੀ ਨਾਂਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।