29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

'ਮਾਂ ਦਿਵਸ' 'ਤੇ ਸਨਮਤੀ ਸਕੂਲ ਦੀ ਪਿ੍ੰਸੀਪਲ ਖੁਰਾਣਾ ਨੇ ਮਾਵਾਂ ਨੂੰ ਦਿੱਤੀਆਂ ਵਧਾਈਆਂ

ਅਜੀਤ ਡੈਸਕ 10-05-2026
ਜਗਰਾਉਂ, 9 ਮਈ (ਵਿਨੋਦ)-'ਮਾਂ' ਸਿਰਫ਼ ਇਕ ਸ਼ਬਦ ਨਹੀਂ, ਸਗੋਂ ਪਿਆਰ, ਤਿਆਗ, ਮਮਤਾ ਅਤੇ ਸਹਿਨਸ਼ੀਲਤਾ ਦੀ ਜੀਵੰਤ ਮੂਰਤ ਹੈ | ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ, ਜੋ ਉਸ ਨੂੰ ਜੀਵਨ ਦੀਆਂ ਅਸਲ ਕਦਰਾਂ-ਕੀਮਤਾਂ ਸਿਖਾਉਂਦੀ ਹੈ | ਮਾਂ ਦਿਵਸ ਮੌਕੇ ਮੈਂ ਸਭ ਮਾਵਾਂ ਨੂੰ ਦਿਲੋਂ ਨਮਨ ਕਰਦੀ ਹਾਂ | ਹਰ ਮਾਂ ਆਪਣੇ ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦਿਨ-ਰਾਤ ਮਿਹਨਤ ਕਰਦੀ ਹੈ ਅਤੇ ਆਪਣੇ ਪਰਿਵਾਰ ਦੀ ਖੁਸ਼ਹਾਲੀ ਲਈ ਹਰ ਤਿਆਗ ਕਰਨ ਨੂੰ ਤਿਆਰ ਰਹਿੰਦੀ ਹੈ | ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਦੀ ਪਿ੍ੰਸੀਪਲ ਸੁਪਿ੍ਆ ਖੁਰਾਣਾ ਵਲੋਂ ਸਾਰੀਆਂ ਮਾਤਾਵਾਂ ਨੂੰ ਮਾਂ ਦਿਵਸ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ | ਆਓ ਅਸੀਂ ਸਭ ਆਪਣੀਆਂ ਮਾਵਾਂ ਦਾ ਸਤਿਕਾਰ ਕਰੀਏ, ਉਨ੍ਹਾਂ ਨੂੰ ਪਿਆਰ ਦੇਈਏ |
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦਾ ਆਪਣੀਆਂ ਮੰਗਾਂ ਸਬੰਧੀ ਚਾਰ ਦਿਨਾਂ ਤੋਂ ਧਰਨਾ ਜਾਰੀ ਅਗਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ 'ਮਾਂ ਦਿਵਸ' ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।