29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਜੀ.ਐੱਚ.ਜੀ. ਅਕੈਡਮੀ ਖੰਡੂਰ ਵਿਖੇ ਅੰਤਰਰਾਸ਼ਟਰੀ ਮਾਂ ਦਿਵਸ ਨੂੰ ਸਮਰਪਿਤ ਸਮਾਗਮ

ਅਜੀਤ ਡੈਸਕ 10-05-2026
ਜੋਧਾਂ, 9 ਮਈ (ਗੁਰਵਿੰਦਰ ਸਿੰਘ ਹੈਪੀ)-ਜੀ.ਐੱਚ.ਜੀ ਅਕੈਡਮੀ ਖੰਡੂਰ ਵਿਖੇ ਚੇਅਰਮੈਨ ਗੁਰਮੇਲ ਸਿੰਘ ਮੱਲ੍ਹੀ ਅਤੇ ਡਾਇਰੈਕਟਰ ਬਲਜੀਤ ਸਿੰਘ ਮੱਲ੍ਹੀ ਦੇ ਦਿਸ਼ਾ-ਨਿਰਦੇਸ਼ਾਂ ਤੇ ਅੰਤਰਰਾਸ਼ਟਰੀ ਮਾਂ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ¢ ਅਕੈਡਮੀ ਪਿ੍ੰਸੀਪਲ ਨੀਨਾ ਵਰਮਾ ਦੀ ਅਗਵਾਈ ਹੇਠ ਹੋਏ ਇਸ ਵਿਸ਼ੇਸ਼ ਸਮਾਗਮ ਵਿਚ ਸਤਿਕਾਰਯੋਗ ਮਾਵਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੇ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕੀਤਾ¢ ਪਿ੍ੰਸੀਪਲ ਨੀਨਾ ਵਰਮਾ ਨੇ ਸਾਰੀਆਂ ਮਾਵਾਂ ਦੀ ਸਰਗਰਮ ਭਾਗੀਦਾਰੀ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਨੂੰ ਇਸ ਸਮਾਗਮ ਨੂੰ ਸਫ਼ਲ ਅਤੇ ਯਾਦਗਾਰ ਬਣਾਉਣ ਲਈ ਵਧਾਈ ਦਿੱਤੀ¢ ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਮਾਂ ਦਿਵਸ ਮੌਕੇ ਦੁਨੀਆ ਦੀਆਂ ਸਾਰੀਆਂ ਮਾਵਾਂ ਨੂੰ ਸਿੱਜਦਾ ਕਰਦੇ ਹਾਂ¢ ਅਸੀਂ ਆਪਣੀ ਮਾਂ ਦਾ ਸਾਡੇ ਤੇ ਕੀਤਾ, ਪਰ ਉਪਕਾਰ ਅਤੇ ਕਰਜ਼ਾ ਕਦੇ ਵੀ ਨਹੀਂ ਲਾਹ ਸਕਦੇ¢ ਸੋ ਸਾਨੂੰ ਸਾਰਿਆਂ ਨੂੰ ਹੀ ਆਪਣੇ ਮਾਪਿਆਂ ਦਾ ਸਤਿਕਾਰ ਅਤੇ ਇੱਜ਼ਤ ਕਰਨੀ ਚਾਹੀਦੀ ਹੈ¢ ਇਸ ਮੌਕੇ ਹੋਏ ਸਮਾਗਮ ਵਿਚ ਮਹਿਲਾਵਾਂ ਨੇ ਰੈਪਿਡ ਫਾਇਰ ਰਾਊਾਡ, ਬਲਾਈਡ ਫੋਲਡ ਗਤੀਵਿਧੀਆਂ, ਮਿਊਜ਼ੀਕਲ ਚੇਅਰ, ਗਾਇਕੀ ਮੁਕਾਬਲਾ, ਨਿ੍ਤ ਪ੍ਰਸਤੁਤੀ, ਰੈਂਪ ਵਾਕ ਆਦਿ ਮਨੋਰੰਜਕ ਖੇਡਾਂ ਦਾ ਆਯੋਜਨ ਕੀਤਾ ਗਿਆ¢ ਸਮਾਗਮ ਦੇ ਅਖੀਰ ਵਿਚ ਗਿੱਧੇ ਦੀ ਪੇਸ਼ਕਾਰੀ ਨੇ ਸਭਨਾਂ ਦਾ ਮਨ ਮੋਹਿਆ¢ ਸਾਰੇ ਹੀ ਮੁਕਾਬਲਿਆਂ ਦੀਆਂ ਜੇਤੂ ਮਹਿਲਾਵਾਂ ਦਾ ਅਕੈਡਮੀ ਮੈਨੇਜਮੈਂਟ ਵਲੋਂ ਸਨਮਾਨ ਕੀਤਾ ਗਿਆ¢
ਪਿਛਲੀ ਖ਼ਬਰ ਇਯਾਲੀ ਨੂੰ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਕੌਮੀ ਕਨਵੀਨਰ ਲਗਾਏ ਜਾਣ 'ਤੇ ਪ੍ਰਵਾਸੀ ਪੰਜਾਬੀਆਂ 'ਚ ਖੁਸ਼ੀ ਦਾ ਮਾਹੌਲ ਅਗਲੀ ਖ਼ਬਰ ਐੱਸ.ਐੱਸ.ਪੀ. ਲੁਧਿਆਣਾ ਦਿਹਾਤੀ ਵਲੋਂ ਵਿਦਿਆਰਥੀ ਦੇਵ ਮੂਨ ਝਾਂਜੀ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।