13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਦਿਉਲ ਨੇ ਹਲਕਾ ਦਾਖਾ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕੀਤਾ-ਅਮਨਾ ਸਵੱਦੀ

ਅਜੀਤ ਡੈਸਕ 11-05-2026
ਚੌਂਕੀਮਾਨ, 10 ਮਈ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਆਗੂ ਅਮਨਦੀਪ ਸਿੰਘ ਅਮਨਾ ਸਵੱਦੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਵਲੋਂ 'ਮੇਰੇ ਪਿੰਡ ਮੇਰੀ ਜ਼ਿੰਮੇਵਾਰੀ' ਤਹਿਤ ਹਲਕੇ ਦਾਖੇ ਦੇ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ, ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾ ਰਿਹਾ ਹੈ, ਉੱਥੇ ਹੀ ਆਪਣੇ ਨਿੱਜੀ ਖ਼ਾਤੇ ਵਿਚੋਂ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਹਲਕੇ ਦਾਖੇ ਵਿਚ ਲੋਕ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ | ਜਿਸ ਦਾ ਸਿਹਰਾ ਜਸਕਰਨ ਸਿੰਘ ਦਿਉਲ ਨੂੰ ਜਾਂਦਾ ਹੈ ਜੋ ਕਿ ਸਖ਼ਤ ਮਿਹਨਤ ਕਰਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚ ਰਹੇ ਹਨ ਤੇ ਨਾਲ ਹੀ ਸੀਨੀਅਰ ਆਗੁਆਂ ਨੂੰ ਪਾਰਟੀ ਵਿਚ ਵਾਪਿਸ ਲਿਆ ਕੇ ਬਣਦਾ ਮਾਣ-ਸਨਮਾਨ ਦੇ ਰਹੇ ਹਨ | ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਨੇ ਕਿਹਾ ਕਿ 2027 ਵਿਚ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸੂਬੇ ਦੀ ਵਾਂਗਡੋਰ ਸੌਂਪ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣਗੇ |
ਪਿਛਲੀ ਖ਼ਬਰ ਜਨਗਣਨਾ 'ਚ ਅਧਿਆਪਕਾਂ ਦੀਆਂ ਡਿਊਟੀਆਂ ਘਰਾਂ ਤੋਂ ਦੂਰ ਲਗਾਉਣ ਦੀ ਡੀ.ਟੀ.ਐੱਫ਼ ਵਲੋਂ ਨਿਖੇਧੀ ਅਗਲੀ ਖ਼ਬਰ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਮੌਕੇ ਤਿੰਨ ਰੋਜ਼ਾ ਸਮਾਗਮ 15 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।