ਜੋਧਾਂ, 10 ਮਈ (ਗੁਰਵਿੰਦਰ ਸਿੰਘ ਹੈਪੀ)-ਹਲਕਾ ਦਾਖਾ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਪੰਥਕ ਤਾਲਮੇਲ ਕਮੇਟੀ ਦੇ ਕਨਵੀਨਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪਿੰਡ ਬੱਲੋਵਾਲ ਦੇ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਬਣੇ ਸ਼ੈ?ਡ ਲਈ ਆਪਣੀ ਨਿੱਜੀ ਕਮਾਈ ਵਿਚੋਂ ਇਕ ਲੱਖ ਰੁਪਏ ਦੀ ਰਾਸ਼ੀ ਪ੍ਰਬੰਧਕ ਕਮੇਟੀ ਨੂੰ ਭੇਟ ਕੀਤੀ¢ ਸਮਾਜ ਸੇਵੀ ਹਰਪ੍ਰੀਤ ਸਿੰਘ ਖੰਗੂੜਾ ਬੱਲੋਵਾਲ (ਸਰਾਭਾ ਕੋਲਡ ਸਟੋਰ ਵਾਲੇ) ਦੀ ਅਗਵਾਈ ਹੇਠ ਹੋਈ ਇਕੱਤਰਤਾ ਸਮੇਂ ਸੰਬੋਧਨ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਹਲਕਾ ਦਾਖਾ ਮੇਰਾ ਪਰਿਵਾਰ ਹੈ, ਲੋਕਾਂ ਦੇ ਹਰ ਦੁੱਖ ਸੁੱਖ ਵਿੱਚ ਉਨ੍ਹਾਂ ਨਾਲ ਖੜ੍ਹਾ ਹਾਂ¢ ਜੋ ਵੀ ਵਾਅਦਾ ਲੋਕਾਂ ਨਾਲ ਕੀਤਾ ਉਸ ਨੂੰ ਪੂਰਾ ਕਰਨ ਵਿੱਚ ਵਿਸ਼ਵਾਸ ਰੱਖਦੇ ਹਾਂ¢ ਉਨ੍ਹਾਂ ਕਿਹਾ ਕਿ ਵੋਟਾਂ ਦੇ ਦਿਨਾਂ ਵਿੱਚ ਬਹੁਤ ਮੌਕਾਪ੍ਰਸਤ ਲੋਕ ਆਉਂਦੇ ਹਨ ਵੱਡੇ ਵੱਡੇ ਵਾਅਦੇ ਕਰਕੇ ਤੁਰ ਜਾਂਦੇ ਹਨ ਜਿਨ੍ਹਾਂ ਦਾ ਜ਼ਮੀਨੀ ਪੱਧਰ 'ਤੇ ਕੋਈ ਅਧਾਰ ਨਜ਼ਰ ਨਹੀਂ ਆਉਂਦਾ¢ ਅਸੀਂ ਜੋ ਵਾਅਦੇ ਤੁਹਾਡੇ ਨਾਲ ਕੀਤੇ ਉਹ ਹਰ ਹਾਲਤ ਵਿਚ ਪੂਰੇ ਕਰਦੇ ਹਾਂ¢ ਵਿਧਾਇਕ ਇਯਾਲੀ ਨੇ ਕਿਹਾ ਕਿ ਇਸ ਅਸਥਾਨ ਲਈ ਪਹਿਲਾਂ ਵੀ ਆਪਣੇ ਵਲੋਂ ਦਸਵੰਧ ਦਿੱਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸੇਵਾ ਨਿਰੰਤਰ ਜਾਰੀ ਰਹੇਗੀ¢ ਇਸ ਮੌਕੇ ਪਰਮਜੀਤ ਕੌਰ ਮੈਂਬਰ ਬਲਾਕ ਸੰਮਤੀ, ਹਰਪ੍ਰੀਤ ਸਿੰਘ ਖੰਗੂੜਾ ਅਤੇ ਪ੍ਰਬੰਧਕਾਂ ਵਲੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਧੰਨਵਾਦ ਕਰਦਿਆਂ ਸਨਮਾਨ ਕੀਤਾ ਗਿਆ¢ ਇਸ ਮੌਕੇ ਪ੍ਰਕਾਸ਼ ਸਿੰਘ ਆਰਟਿਸਟ, ਪਰਮਜੀਤ ਸਿੰਘ, ਦਮਨਦੀਪ ਸਿੰਘ ਖੰਗੂੜਾ, ਪੰਚ ਜਸਵੀਰ ਸਿੰਘ ਜੱਸੀ, ਪੰਚ ਕੁਲਦੀਪ ਸਿੰਘ ਪੰਧੇਰ ਘਲੋਟੀ, ਹਰਪਾਲ ਸਿੰਘ ਪੰਚ, ਬਲਜੀਤ ਕੌਰ ਪੰਚ, ਜਸਵਿੰਦਰ ਕੌਰ ਮੈਂਬਰ ਪੰਚਾਇਤ, ਰਵੀ ਬੱਲੋਵਾਲ, ਸੁਖਵਿੰਦਰ ਸਿੰਘ ਸੁੱਖਾ ਆਦਿ ਹਾਜ਼ਰ ਸਨ¢