02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਿਊ ਪੰਜਾਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 12-05-2026
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਦੇ ਨਤੀਜੇ ਦਾ ਐਲਾਨ

ਜਗਰਾਉਂ, 11 ਮਈ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ 'ਚ ਨਿਊ ਪੰਜਾਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਅਗਵਾੜ ਲੋਪੋਂ, ਜਗਰਾਉਂ ਵਿਖੇ ਦਾ ਨਤੀਜਾ 100 ਫ਼ੀਸਦੀ ਅਤੇ ਬੇਹੱਦ ਸ਼ਾਨਦਾਰ ਰਿਹਾ | ਇਸ ਮੌਕੇ ਸਕੂਲ 'ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ | ਪ੍ਰਾਪਤ ਨਤੀਜਿਆਂ ਅਨੁਸਾਰ ਜਸਲੀਨ ਕੌਰ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ | ਇਸੇ ਤਰ੍ਹਾਂ ਸੁਖਮਨੀ ਕੌਰ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰੀ ਅਤੇ ਰਾਜਵੀਰ ਕੌਰ ਨੇ 89 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰੀ ਪੁਜੀਸ਼ਨ ਹਾਸਿਲ ਕੀਤੀ | ਇਸ ਤੋਂ ਇਲਾਵਾ ਅਰਸ਼ਦੀਪ ਕੌਰ ਨੇ ਚੌਥੀ, ਜਸਕੀਰਤ ਸਿੰਘ ਕਲੇਰ ਨੇ ਪੰਜਵੀਂ ਅਤੇ ਹਰਜੋਤ ਸਿੰਘ ਨੇ ਛੇਵੀਂ ਪੁਜੀਸ਼ਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਐੱਮ.ਡੀ. ਸ: ਪਿਆਰਾ ਸਿੰਘ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਵੀ ਸਖ਼ਤ ਮਿਹਨਤ ਕਰਨ ਅਤੇ ਜ਼ਿੰਦਗੀ ਵਿਚ ਉੱਚੀਆਂ ਉਡਾਣਾਂ ਭਰਨ ਲਈ ਪ੍ਰੇਰਿਤ ਕੀਤਾ | ਬਾਕੀ ਸਾਰੇ ਵਿਦਿਆਰਥੀ ਵੀ ਚੰਗੇ ਅੰਕਾਂ ਨਾਲ ਪਹਿਲੇ ਦਰਜੇ ਵਿਚ ਪਾਸ ਹੋਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਨਰਿੰਦਰਪਾਲ ਕੌਰ, ਵਾਈਸ ਪਿ੍ੰਸੀਪਲ ਸ੍ਰੀਮਤੀ ਪਰਵਿੰਦਰ ਕੌਰ ਅਤੇ ਸਮੂਹ ਸਟਾਫ਼ ਮੌਜੂਦ ਸਨ |
ਭਾਈ ਦਾਨ ਸਿੰਘ ਸਕੂਲ ਮਾਣੂੰਕੇ ਦੇ ਦਸਵੀਂ ਦੇ 3 ਬੱਚੇ ਆਏ ਮੈਰਿਟ ਸੂਚੀ 'ਚ
ਹਠੂਰ, (ਜਸਵਿੰਦਰ ਸਿੰਘ ਛਿੰਦਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜਿਆਂ ਦੌਰਾਨ ਰਾਏਕੋਟ ਬਲਾਕ ਦੀ ਪੇਂਡੂ ਵਿੱਦਿਅਕ ਸੰਸਥਾ ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਦੇ ਤਿੰਨ ਬੱਚਿਆਂ ਨੇ ਮੈਰਿਟ ਸੂਚੀ ਵਿਚ ਆ ਕੇ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਡਾਇਰੈਕਟਰ ਪ੍ਰਮਿੰਦਰ ਸਿੰਘ ਸੰਧੂ ਅਤੇ ਪਿ੍ੰਸੀਪਲ ਸੁਰਿੰਦਰ ਕੌਰ ਸੋਹਲ ਨੇ ਦੱਸਿਆ ਕਿ ਪ੍ਰਭਨੀਤ ਕੌਰ ਪਿੰਡ ਮਾਣੂੰਕੇ ਨੇ 628/650 (96.6 ਫ਼ੀਸਦੀ) ਅੰਕ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸੂਚੀ ਵਿਚ 17ਵਾਂ, ਨਰਿੰਦਰ ਕੌਰ ਸੰਧੂ ਪਿੰਡ ਮਾਣੂੰਕੇ ਨੇ 627/650 (96.4 ਫ਼ੀਸਦੀ) ਅੰਕ ਲੈ ਕੇ ਬੋਰਡ ਸੂਚੀ 'ਚੋਂ 18ਵਾਂ ਅਤੇ ਤਰਨਵੀਰ ਕੌਰ ਪਿੰਡ ਭੰਮੀਪੁਰਾ ਕਲਾਂ ਨੇ 625/650 (96.1 ਫ਼ੀਸਦੀ) ਅੰਕ ਹਾਸਲ ਕਰਕੇ ਬੋਰਡ ਦੀ ਮੈਰਿਟ ਸੂਚੀ ਵਿਚੋਂ 20ਵਾਂ ਰੈਂਕ ਲਿਆ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ 75 ਬੱਚਿਆਂ ਨੇ ਦਸਵੀਂ ਦੀ ਪ੍ਰੀਖਿਆ ਦਿੱਤੀ ਸੀ | ਜਿੰਨ੍ਹਾਂ 'ਚੋਂ 12 ਬੱਚਿਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਅਤੇ 36 ਬੱਚਿਆਂ ਨੇ 80 ਫ਼ੀਸਦੀ ਤੋਂ ਉਪਰ ਅੰਕ ਪ੍ਰਾਪਤ ਕੀਤੇ ਜਦਕਿ ਬਾਕੀ ਸਾਰੇ ਬੱਚੇ ਫਸਟ ਡਵੀਜ਼ਨ 'ਚ ਪਾਸ ਹੋਏ ਹਨ | ਡਾਇਰੈਕਟਰ ਪ੍ਰਮਿੰਦਰ ਸਿੰਘ ਸੰਧੂ ਅਤੇ ਪਿ੍ੰ. ਸੁਰਿੰਦਰ ਕੌਰ ਸੋਹਲ ਨੇ ਇੰਨ੍ਹਾਂ ਬੱਚਿਆਂ ਦਾ ਮੂੰਹ ਮਿੱਠਾ ਕਰਵਾਕੇ ਵਧਾਈ ਦਿੱਤੀ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਨੇ ਇੰਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਬੱਚਿਆਂ, ਅਧਿਆਪਕਾਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਨੂੰ ਵੀ ਵਧਾਈਆਂ ਦਿੱਤੀਆਂ | ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ |
ਗੁਰੂ ਅਮਰਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝੋਰੜਾਂ ਦੀ ਵਿਦਿਆਰਥਣ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਨਾਂਅ ਦਰਜ ਕਰਵਾਇਆ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਗੁਰੂ ਅਮਰਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝੋਰੜਾਂ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਮੱਲਾਂ ਮਾਰੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਮੈਡਮ ਜੋਤੀ ਦੇਵਗਨ ਮਲਹੋਤਰਾ ਨੇ ਦੱਸਿਆ ਕਿ ਦਸਵੀਂ ਜਮਾਤ ਦੇ ਨਤੀਜੇ ਵਿਚੋਂ ਵਿਦਿਆਰਥਣ ਪਰਦੀਪ ਕੌਰ ਨੇ 97.38 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ ਲਿਸਟ ਵਿਚ ਆਪਣਾ ਨਾਮ ਦਰਜ ਕਰਵਾਇਆ | ਇਸ ਤੋਂ ਇਲਾਵਾ ਅਰਸ਼ਦੀਪ ਕੌਰ ਨੇ 94 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਹਰਜੋਤ ਕੌਰ ਨੇ 92 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਡਾਇਰੈਕਟਰ ਸਰਬਜੀਤ ਸਿੰਘ ਮਾਨ ਨੇ ਹੋਣਹਾਰ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫ਼ਲਤਾ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹੈ | ਉਨ੍ਹਾਂ ਆਖਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਸਥਾ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਵਚਨਬੱਧ ਹੈ | ਇਸ ਮੌਕੇ ਸਕੂਲ ਸਟਾਫ਼ ਵਲੋਂ ਵੀ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਨਿਊ ਪਬਲਿਕ ਹਾਈ ਸਕੂਲ ਮੰਡੀ ਮੁੱਲਾਂਪੁਰ
ਮੁੱਲਾਂਪੁਰ-ਦਾਖਾ, (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਦਸਵੀਂ ਸ਼੍ਰੇਣੀ ਦੀ ਮਾਰਚ 2026 ਦੀ ਸਾਲਾਨਾ ਪ੍ਰੀਖਿਆ ਦੇ ਨਤੀਜਿਆਂ ਵਿਚ ਨਿਊ ਪਬਲਿਕ ਹਾਈ ਸਕੂਲ ਮੰਡੀ ਮੁੱਲਾਂਪੁਰ-ਦਾਖਾ (ਲੁਧਿ:) ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਹਰ ਰਿਹਾ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਅਮਰਜੀਤ ਕੌਰ ਨੇ ਦੱਸਿਆ ਕਿ ਨਿਊ ਪਬਲਿਕ ਹਾਈ ਸਕੂਲ ਮੰਡੀ ਮੁੱਲਾਂਪੁਰ ਦਾਖਾ ਦੇ ਵਿੱਦਿਅਕ ਸ਼ੈਸ਼ਨ 2025-26 ਪ੍ਰੀਖਿਆ ਕੇਂਦਰ ਵਿਚ ਬੈਠੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ | ਸਕੂਲ ਵਿਦਿਆਰਥਣ ਪ੍ਰਭਜੋਤ ਕੌਰ ਨੇ ਪਹਿਲਾ, ਬ੍ਰਹਮਬੀਰ ਸਿੰਘ ਨੇ ਦੂਸਰਾ, ਮਨਜੋਤ ਸਿੰਘ ਪਨੇਸਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਨਿਊ ਪਬਲਿਕ ਹਾਈ ਸਕੂਲ ਮੰਡੀ ਮੁੱਲਾਂਪੁਰ-ਦਾਖਾ ਦੇ ਡਾਇਰੈਕਟਰ ਜਗਦੀਸ਼ ਕੌਰ, ਪ੍ਰਬੰਧਕੀ ਪ੍ਰਧਾਨ ਸੁਖਦੇਵ ਸਿੰਘ ਰਕਬਾ, ਡਾ: ਮਨਵੀਰ ਸਿੰਘ, ਡਾ: ਹਰਪ੍ਰੀਤ ਕੌਰ ਵਲੋਂ 10ਵੀਂ ਸ੍ਰੇਣੀ ਪ੍ਰੀਖਿਆ ਦੇ ਨਤੀਜੇ ਵਿਚ ਅੱਵਲ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ | ਪ੍ਰਧਾਨ ਸੁਖਦੇਵ ਸਿੰਘ ਰਕਬਾ ਵਲੋਂ ਆਪਣੇ ਸਕੂਲ ਦੇ ਹੋਣਹਾਰ ਵਿਦਿਆਰਥੀ, ਉਨ੍ਹਾਂ ਦੇ ਮਾਪਿਆਂ ਨਾਲ ਅਧਿਆਪਕਾਂ ਨੂੰ ਵਧਾਈ ਦਿੱਤੀ, ਜਿੰਨ੍ਹਾਂ ਦੇ ਸਾਂਝੇ ਤਾਲਮੇਲ ਸਦਕਾ ਨਤੀਜੇ ਸਮੇਂ ਵਿਦਿਆਰਥੀਆਂ ਦੇ ਅੰਕ ਫ਼ੀਸਦੀ ਵਿਚ ਵਾਧਾ ਹੋਇਆ |
ਐੱਮ.ਐੱਸ. ਆਦਰਸ਼ ਸਕੂਲ ਮੁੱਲਾਂਪੁਰ ਦਾ 10ਵੀਂ ਸ੍ਰੇਣੀ ਦਾ ਨਤੀਜਾ ਸ਼ਾਨਦਾਰ
ਮੁੱਲਾਂਪੁਰ-ਦਾਖਾ, (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਸ਼੍ਰੇਣੀ ਨਤੀਜੇ ਸਮੇਂ ਐੱਮ.ਐੱਸ ਆਦਰਸ਼ ਪਬਲਿਕ ਸਕੂਲ ਮੰਡੀ ਮੁੱਲਾਂਪੁਰ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ | ਸਕੂਲ ਵਿਦਿਆਰਥਣ ਅਵਨੀਤ ਕੌਰ ਨੇ 81.84 ਫ਼ੀਸਦੀ ਅੰਕਾਂ ਨਾਲ ਪਹਿਲਾ, ਨੇਹਾ ਤੇ ਨਿਸ਼ਠਾ ਦੋਵਾਂ ਨੇ 80.46 ਫ਼ੀਸਦੀ ਨਾਲ ਦੂਸਰਾ ਅਤੇ ਅਮਨਦੀਪ ਕੌਰ 78.46 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਲਿਆ | ਐੱਮ.ਐੱਸ.ਆਦਰਸ਼ ਪਬਲਿਕ ਸਕੂਲ ਦੇ 10ਵੀਂ ਸ੍ਰੇਣੀ ਬਾਰੇ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਜਸਵਿੰਦਰ ਕੌਰ ਨੇ ਦੱਸਿਆ ਕਿ ਸਾਡੇ ਸਕੂਲ ਦੇ 100 ਫ਼ੀਸਦੀ ਨਤੀਜੇ ਪਿੱਛੇ ਵਿਦਿਆਰਥੀ, ਅਧਿਆਪਕਾਂ ਦੀ ਸਾਂਝੀ ਮਿਹਨਤ ਹੈ | ਸਕੂਲ ਦੇ ਪ੍ਰਬੰਧਕੀ ਚੇਅਰਮੈਨ ਹਰਜੀਤ ਸਿੰਘ ਕਲੇਰ, ਐੱਮ.ਡੀ ਹਰਜੋਤ ਕੌਰ ਵਲੋਂ ਸ਼ਾਨਦਾਰ ਨਤੀਜਾ ਦੇਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਥੇ ਜ਼ਿਕਰਯੋਗ ਹੈ ਕਿ ਐੱਮ.ਐੱਸ ਆਦਰਸ਼ ਸਕੂਲ ਮੁੱਲਾਂਪੁਰ ਦੇ ਵਿਦਿਆਰਥੀ ਜਿਥੇ ਸਿੱਖਿਆ ਬੋਰਡ ਵਲੋਂ ਸਾਲਾਨਾ ਪ੍ਰੀਖਿਆ ਸਮੇਂ ਮੋਹਰੀ ਬਣਦੇ ਹਨ, ਉੱਥੇ ਇਸ ਸਕੂਲ ਦੇ ਵਿਦਿਆਰਥੀਆਂ ਦਾ ਖੇਡਾਂ, ਧਾਰਮਿਕ ਪ੍ਰੀਖਿਆ, ਹੋਰ ਗਤੀਵਿਧੀਆਂ 'ਚ ਨਤੀਜਾ ਸ਼ਾਨਦਾਰ ਆਉਂਦਾ ਹੈ |
ਸਵਾਮੀ ਰੂਪ ਚੰਦ ਜੈਨ ਸਕੂਲ
ਜਗਰਾਉਂ, (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸਕੂਲ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਰਾਜਪਾਲ ਕੌਰ ਨੇ ਖੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਅਵਤਾਰ ਸਿੰਘ ਨੇ (585/650) ਅੰਕ ਲੈ ਕੇ ਪਹਿਲਾ ਸਥਾਨ, ਸੁਖਜੀਤ ਕੌਰ ਅਤੇ ਲਵਪ੍ਰੀਤ ਰਾਏ ਨੇ (584/650) ਅੰਕ ਲੈ ਕੇ ਦੂਜਾ ਸਥਾਨ, ਤੂਬਾ ਮਲਿਕ ਨੇ (561/650) ਅੰਕ ਲੈ ਕੇ ਤੀਜਾ ਸਥਾਨ, ਸਿਮਰਨਪ੍ਰੀਤ ਕੌਰ ਨੇ (559 /650) ਅੰਕ ਲੈ ਕੇ ਚੌਥਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ | ਇਸ ਤੋਂ ਇਲਾਵਾ ਹੋਰ ਹੋਣਹਾਰ ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਉੱਪਰ ਅੰਕ ਪ੍ਰਾਪਤ ਕੀਤੇ | ਇਸ ਸ਼ਾਨਦਾਰ ਨਤੀਜੇ ਦੀ ਖੁਸ਼ੀ ਨੂੰ ਸਾਂਝਾ ਕਰਨ ਲਈ ਸਕੂਲ ਦੀ ਮੈਨੇਜਮੈਂਟ ਨੇ ਬੱਚਿਆਂ ਦੇ ਮਾਤਾ-ਪਿਤਾ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਇਸ ਸ਼ਾਨਦਾਰ ਨਤੀਜੇ ਦੀ ਖੁਸ਼ੀ ਵਿਚ ਸਕੂਲ ਵਿਚ ਚੰਗੀਆਂ ਪੁਜੀਸ਼ਨਾਂ ਵਾਲੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ | ਪਿ੍ੰਸੀਪਲ ਰਾਜਪਾਲ ਕੌਰ ਇਸ ਮੌਕੇ ਤੇ ਬੱਚਿਆਂ ਦੀ ਹੌਂਸਲਾ ਅਫਜਾਈ ਕਰਨ ਲਈ ਪਹੁੰਚੀ ਮੈਨੇਜਮੈਂਟ ਦਾ ਧੰਨਵਾਦ ਕੀਤਾ ਤੇ ਬੱਚਿਆਂ ਦੀ ਮਿਹਨਤ ਤੇ ਲਗਨ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਹ ਸਾਰੇ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ |
ਪਿਛਲੀ ਖ਼ਬਰ ਜੇਲ੍ਹਾਂ 'ਚ ਬੰਦ ਸਿੱਖਾਂ ਨਾਲ ਭਾਜਪਾ ਸਰਕਾਰ ਅੰਗਰੇਜ਼ਾਂ ਵਾਲਾ ਸਲੂਕ ਕਰ ਰਹੀ-ਮਨਪ੍ਰੀਤ ਸਿੰਘ ਇਯਾਲੀ ਅਗਲੀ ਖ਼ਬਰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ 'ਆਪ' ਦਾ ਮਨੋਬਲ ਨਹੀਂ ਗਿਰਾ ਸਕਦੀ ਭਾਜਪਾ-ਕਾਲੜਾ/ਰਮੇਸ਼ ਜੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।